ਚੰਡੀਗੜ੍ਹ: ਸੀਬੀਆਈ ਟੀਮ ਨੇ ਚੰਡੀਗੜ੍ਹ ਦੇ ਸਾਬਕਾ ਐੱਸਐੱਸਪੀ ਕੁਲਦੀਪ ਚਾਹਲ ਤੋਂ ਪੁੱਛਗਿੱਛ ਕੀਤੀ ਗਈ ਹੈ। ਜਲੰਧਰ ਦੇ ਮੌਜੂਦਾ ਪੁਲਿਸ ਕਮਿਸ਼ਨਰ ਆਈਪੀਐੱਸ ਕੁਲਦੀਪ ਚਾਹਲ ਤੋਂ ਸੀਬੀਆਈ ਟੀਮ ਵੱਲੋਂ ਚੰਡੀਗੜ੍ਹ ਸੈਕਟਰ-30 ਸਥਿਤ ਸੀਬੀਆਈ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਪੁੱਛਗਿੱਛ ਕੀਤੀ ਗਈ ਹੈ। ਸੀਬੀਆਈ ਦੀ ਟੀਮ ਨੇ ਆਈਪੀਐੱਸ ਕੁਲਦੀਪ ਚਾਹਲ ਤੋਂ ਕਈ ਸਵਾਲਾਂ ਦੇ ਜਵਾਬ ਲਏ।
ਸੀਬੀਆਈ ਮਾਮਲੇ ਦੀ ਜਾਂਚ ਕਰ ਰਹੀ:ਦੱਸ ਦੇਈਏ ਕਿ ਚਹਿਲ ਇੱਕ ਸਾਲ ਤੋਂ ਵੱਧ ਸਮੇਂ ਤੋਂ ਚੰਡੀਗੜ੍ਹ ਵਿੱਚ ਐੱਸਐੱਸਪੀ ਵਜੋਂ ਕੰਮ ਕਰ ਰਹੇ ਸਨ ਪਰ ਉਸ ਦੌਰਾਨ ਕੁਝ ਸ਼ਿਕਾਇਤਾਂ ਮਿਲਣ 'ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਹਟਾ ਦਿੱਤਾ ਸੀ। IPS ਕੁਲਦੀਪ ਚਾਹਲ 'ਤੇ ਅਨੁਸ਼ਾਸਨਹੀਣਤਾ ਦੇ ਇਲਜ਼ਾਮ ਲੱਗੇ ਸਨ। ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਦੀ ਸ਼ਿਕਾਇਤ 'ਤੇ ਸੀਬੀਆਈ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸ ਦਈਏ ਕੁਲਦੀਪ ਚਾਹਲ ਉੱਤੇ ਅਨੁਸ਼ਾਸਨਹੀਣਤਾ ਦੇ ਇਲਜ਼ਾਮ ਵੀ ਲੱਗ ਚੁੱਕੇ ਹਨ। ਪਿਛਲੇ ਸਮੇਂ ਦੌਰਾਨ ਰਾਜਪਾਲ ਨਾਲ ਵਿਵਾਦ ਕਾਰਣ ਐੱਸਐੱਸਪੀ ਚਾਹਲ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਏ ਸੂਬਾ ਪੱਧਰੀ ਸਮਾਗਮ ਤੋਂ ਵੀ ਹਟ ਗਏ ਸਨ, ਜਿੱਥੇ ਰਾਜਪਾਲ ਮੁੱਖ ਮਹਿਮਾਨ ਵਜੋਂ ਆਏ ਸਨ। ਐੱਸਐੱਸਪੀ ਚਾਹਲ ਨੇ ਉਸ ਦਿਨ ਅਚਨਚੇਤ ਛੁੱਟੀ ਲਈ ਸੀ।