ਚੰਡੀਗੜ੍ਹ: ਪੰਜਾਬ 'ਚ ਕਣਕ ਦੀ ਖਰੀਦ ਲਗਾਤਾਰ ਜਾਰੀ ਹੈ ਅਤੇ ਬੀਤੇ ਦਿਨੀਂ ਮੰਡੀਆਂ 'ਚ ਖਰੀਦ ਨੂੰ ਲੈ ਕੇ ਕੁਝ ਸਮੱਸਿਆਵਾਂ ਕਿਸਾਨਾਂ ਨੂੰ ਜ਼ਰੂਰ ਆਈਆਂ ਸਨ। ਜਿਸ ਨੂੰ ਲੈ ਕੇ ਪੰਜਾਬ ਦੇ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਹੁਣ ਮੰਡੀਆਂ 'ਚ ਖਰੀਦ ਨਿਰੰਤਰ ਚੱਲ ਰਹੀ ਹੈ ਅਤੇ 54 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ 'ਚ ਆਈ ਸੀ ਅਤੇ ਹੁਣ ਤੱਕ 50 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਜਿਸ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਸਿੱਧੀ ਆ ਰਹੀ ਹੈ।
ਸੂਬੇ ਭਰ ਤੋਂ ਕਣਕ ਦੇ ਖ੍ਰੀਦ ਪ੍ਰਬੰਧਾਂ ਦਾ ਹਾਲ ਸ੍ਰੀ ਅਨੰਦਪੁਰ ਸਾਹਿਬ ਅਧੀਨ ਅਨਾਜ ਮੰਡੀਆਂ ਵਿਚ 22089 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ
ਸ੍ਰੀ ਅਨੰਦਪੁਰ ਸਾਹਿਬ ਮਾਰਕੀਟ ਕਮੇਟੀ ਅਧੀਨ ਪੈਦੀਆਂ ਸਾਰੀਆਂ 12 ਅਨਾਜ ਮੰਡੀਆਂ ਨਿਰਵਿਘਨ ਕਣਕ ਦੀ ਖਰੀਦ ਚੱਲ ਰਹੀ ਹੈ। ਹਫਤੇ ਦੇ ਸਾਰੇ ਸੱਤ ਦਿਨ ਖਰੀਦ ਦਾ ਕੰਮ ਚੱਲ ਰਿਹਾ ਹੈ। ਹੁਣ ਤੱਕ ਇਨ੍ਹਾਂ ਅਨਾਜ ਮੰਡੀਆਂ ਵਿਚ 22089 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਐਫ ਸੀ ਆਈ ਨੇ 6230, ਮਾਰਕਫੈਡ ਨੇ 9258 ਮੀਟ੍ਰਿਕ ਟਨ ਕਣਕ ਦੀ ਖਰੀਦ ਕਰ ਲਈ ਹੈ
ਸੂਬੇ ਭਰ ਤੋਂ ਕਣਕ ਦੇ ਖ੍ਰੀਦ ਪ੍ਰਬੰਧਾਂ ਦਾ ਹਾਲ ਬਰਨਾਲਾ ਦੀਆਂ ਮੰਡੀਆਂ ਵਿੱਚ ਕਿਸਾਨ ਪ੍ਰਬੰਧਾਂ ਤੋਂ ਖੁਸ਼
ਬਰਨਾਲਾ : ਜ਼ਿਲੇ ਦੀਆਂ ਮੰਡੀਆਂ ਵਿਚ 18 ਅਪਰੈਲ ਤੱਕ ਕਿਸਾਨਾਂ ਵੱਲੋਂ ਮੰਡੀਆਂ ਵਿਚ 2,08,443 ਮੀਟਿ੍ਰਕ ਟਨ ਕਣਕ ਲਿਆਂਦੀ ਗਈ ਹੈ। ਗੁੰਮਟੀ ਮੰਡੀ ਵਿਚ 50 ਕੁਇੰਟਸ ਜਿਣਸ ਲੈ ਕੇ 18 ਅਪਰੈਲ ਨੂੰ ਆਇਆ ਸੀ, ਜਿਸ ਦੀ ਬੋਲੀ ਉਸੇ ਦਿਨ ਹੀ ਲੱਗ ਗਈ। ਕਿਸਾਨ ਨੇ ਮੰਡੀ ਵਿਚ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਉਦੇ ਹੋਏ ਆਖਿਆ ਕਿ ਗੁੰਮਟੀ ਅਨਾਜ ਮੰਡੀ ਵਿਚ ਕਣਕ ਦੀ ਖਰੀਦ ਸਮੇਂ ਸਿਰ ਹੋ ਰਹੀ ਹੈ।
ਬਟਾਲਾ - ਜ਼ਿਲ੍ਹੇ ਦੀ ਸਭ ਤੋਂ ਵੱਡੀ ਬਟਾਲਾ ਦਾਣਾ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਨਿਰਵਿਘਨ ਚੱਲ ਰਹੀ ਹੈ। ਕਿਸਾਨਾਂ ਦੀ ਫਸਲ ਉਸੇ ਦਿਨ ਹੀ ਵਿਕ ਰਹੀ ਹੈ ਅਤੇ ਸਵੇਰੇ ਫਸਲ ਲੈ ਕੇ ਆਏ ਕਿਸਾਨ ਬਾਅਦ ਦੁਪਹਿਰ ਤੱਕ ਆਪਣੀ ਫਸਲ ਵੇਚ ਕੇ ਘਰਾਂ ਨੂੰ ਜਾ ਰਹੇ ਹਨ। ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਪੂਰਾ ਭਾਅ ਮਿਲ ਰਿਹਾ ਹੈ ਅਤੇ ਮੰਡੀਆਂ ਵਿੱਚ ਰਾਜ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਤੋਂ ਕਿਸਾਨ ਪੂਰੀ ਤਰ੍ਹਾਂ ਖੁਸ਼ ਹਨ।
ਸੂਬੇ ਭਰ ਤੋਂ ਕਣਕ ਦੇ ਖ੍ਰੀਦ ਪ੍ਰਬੰਧਾਂ ਦਾ ਹਾਲ ਫ਼ਰੀਦਕੋਟ:ਜ਼ਿਲ੍ਹੇ ਵਿੱਚ 10 ਅਪ੍ਰੈਲ ਤੋਂ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ ਤੇ ਇਸ ਸਬੰਧ ਵਿਚ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਕਿਸਾਨਾਂ, ਆੜਤੀਆਂ, ਲੇਬਰ ਆਦਿ ਦੀ ਸਹੂਲਤ ਲਈ 68 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਮੰਗਲਾਵਰ ਸ਼ਾਮ ਤਕ ਜ਼ਿਲੇ ਦੇ ਖਰੀਦ ਕੇਂਦਰਾਂ ਵਿੱਚ 247602 ਮੀਟਰਿਕ ਟਨ ਕਣਕ ਦੀ ਆਮਦ ਹੋਈ ਜਿਸ ਵਿੱਚ ਖ਼ਰੀਦ ਏਜੰਸੀਆਂ ਵੱਲੋਂ 208802 ਮੀਟਰਕ ਟਨ ਕਣਕ ਖਰੀਦੀ ਗਈ
ਫ਼ਤਹਿਗੜ੍ਹ ਸਾਹਿਬ: ਜਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੀ ਖਰੀਦ ਵਜੋਂ ਆਨ ਲਾਈਨ ਅਦਾਇਗੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਸੱਤ ਕਰੋੜ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕਰਵਾਈ ਜਾ ਚੁੱਕੀ ਹੈ ਜਿ਼ਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਇੱਕ ਲੱਖ 43 ਹਜ਼ਾਰ 17 ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਇੱਕ ਲੱਖ 42 ਹਜ਼ਾਰ 494 ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਗੁਰਦਾਸਪੁਰ: ਜ਼ਿਲੇ ਦੀਆਂ ਦਾਣਾ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 19 ਅਪ੍ਰੈਲ ਤਕ 151903 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 139644 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਪਨਗਰੇਨ ਵਲੋਂ 50515 ਮੀਟਰਕ ਟਨ, ਮਾਰਕਫੈੱਡ ਵਲੋਂ 31579, ਪਨਸਪ ਵਲੋਂ 30798, ਵੇਅਰਹਾਊਸ ਵਲੋਂ 19445 ਅਤੇ ਐਫ.ਸੀ.ਆਈ ਵਲੋਂ 7307 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ
ਜਲੰਧਰ: ਜ਼ਿਲ੍ਹਾ ਜਲੰਧਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਅਤੇ ਲਿਫ਼ਟਿੰਗ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੰਡੀਆਂ ਵਿੱਚ ਸੁਚੱਜੇ ਖਰੀਦ ਪ੍ਰਬੰਧ ਕੀਤੇ ਗਏ ਹਨ, ਮੰਡੀਆਂ ਨੂੰ ਰੋਗਾਣੂ ਮੁਕਤ ਬਣਾਉਣ ਲਈ ਮੰਡੀ ਬੋਰਡ ਵੱਲੋਂ ਜ਼ਿਲ੍ਹੇ ਦੇ 137 ਖਰੀਦ ਕੇਂਦਰਾਂ, ਜਿਨ੍ਹਾਂ ਵਿੱਚ 78 ਪੱਕੀਆਂ ਮੰਡੀਆਂ ਅਤੇ 59 ਆਰਜ਼ੀ ਖਰੀਦ ਕੇਂਦਰ ਸ਼ਾਮਲ ਹਨ,
ਸੂਬੇ ਭਰ ਤੋਂ ਕਣਕ ਦੇ ਖ੍ਰੀਦ ਪ੍ਰਬੰਧਾਂ ਦਾ ਹਾਲ ਕਪੂਰਥਲਾ ਜਿਲ੍ਹੇ ਵਿਚ ਬੀਤੇ ਕੱਲ੍ਹ ਤੱਕ ਕੁੱਲ 161012 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ,
ਲੁਧਿਆਣਾ- ਕੋਰੋਨਾ ਮਹਾਂਮਾਰੀ ਦੌਰਾਨ ਚੱਲ ਰਹੇ ਖਰੀਦ ਕਾਰਜਾਂ ਵਿਚ ਲੱਗੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਹੋਰ ਕਰਮਚਾਰੀਆਂ ਦੇ ਬਚਾਅ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮੰਡੀਆਂ ਨੂੰ ਕੋਵਿਡ ਮੁਕਤ ਰੱਖਣ ਲਈ ਮੰਡੀ ਬੋਰਡ ਵੱਲੋਂ ਅਨਾਜ ਮੰਡੀਆਂ ਵਿੱਚ ਹੁਣ ਤੱਕ 5 ਹਜ਼ਾਰ ਮਾਸਕ ਵੰਡੇ ਗਏ ਹਨ।
ਮਾਨਸਾ:ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਦੀਆਂ ਤਿੰਨੇ ਸਬ ਡਵੀਜ਼ਨਾਂ ਅੰਦਰ ਪੈਂਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦੀ ਉਪ ਮੰਡਲ ਮੈਜਿਸਟਰੇਟਾਂ ਵੱਲੋਂ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ ਮੌਜੂਦਾ ਸੀਜ਼ਨ ਵਿੱਚ ਕਰੀਬ 6 ਲੱਖ 75 ਹਜ਼ਾਰ ਮੀਟਰਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਹੈ ਜਿਸ ਵਿੱਚੋਂ ਕਰੀਬ 50 ਫੀਸਦੀ ਜਿਣਸ ਦੀ ਆਮਦ ਹੋ ਚੁੱਕੀ ਹੈ
ਅੰਮ੍ਰਿਤਸਰ-ਜਿਲ੍ਹੇ ਵਿਚ ਕਣਕ ਦੀ ਆਮਦ ਵਿਚ ਆਈ ਤੇਜ਼ੀ ਦੇ ਨਾਲ ਹੀ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਖਰੀਦ ਦੇ ਕੰਮ ਵਿਚ ਲੱਗੀਆਂ ਸਾਰੀਆਂ ਏਜੰਸੀਆਂ ਨਾਲ ਰੋਜ਼ਾਨ ਮੀਟਿੰਗ ਕਰਨ ਦਾ ਫੈਸਲਾ ਕੀਤਾ ਹੈ। ਖਹਿਰਾ ਨੇ ਕਿਹਾ ਕਿ ਇਹ 10 ਤੋਂ 12 ਦਿਨ ਦਾ ਸੀਜ਼ਨ ਹੈ ਅਤੇ ਫੀਲਡ ਵਿਚ ਕੰਮ ਕਰਦੇ ਸਾਰੇ ਅਧਿਕਾਰੀ ਆਪਣੇ ਡਿਊਟੀ ਸਥਾਨਾਂ ਉਤੇ ਹਾਜ਼ਰ ਰਹਿ ਕੇ ਖਰੀਦ ਯਕੀਨੀ ਬਨਾਉਣ
ਮੋਗਾ- ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਨਿਰਵਿਘਨ ਚੱਲ ਰਹੀ ਹੈ। ਕਿਸਾਨਾਂ ਦੀ ਫਸਲ ਉਸੇ ਦਿਨ ਹੀ ਵਿਕ ਰਹੀ ਹੈ ਅਤੇ ਸਵੇਰੇ ਫਸਲ ਲੈ ਕੇ ਆਏ ਕਿਸਾਨ ਬਾਅਦ ਦੁਪਹਿਰ ਜਾਂ ਆਥਣ ਤੱਕ ਆਪਣੀ ਫਸਲ ਵੇਚ ਕੇ ਘਰਾਂ ਨੂੰ ਜਾ ਰਹੇ ਹਨ। ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਪੂਰਾ ਭਾਅ ਮਿਲ ਰਿਹਾ ਹੈ
ਐਸ ਏ ਐਸ ਨਗਰ: ਜ਼ਿਲ੍ਹੇ ਦੀਆਂ ਮੰਡੀਆ ਵਿੱਚ ਕਣਕ ਦੀ ਆਮਦ ਦੇ ਨਾਲ ਨਾਲ ਨਿਰਵਿਘਨ ਖ਼ਰੀਦ ਲਗਾਤਾਰ ਜਾਰੀ ਹੈ ਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਰੀਬ 66,047 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 65,237 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਸੂਬੇ ਭਰ ਤੋਂ ਕਣਕ ਦੇ ਖ੍ਰੀਦ ਪ੍ਰਬੰਧਾਂ ਦਾ ਹਾਲ ਨਵਾਂਸ਼ਹਿਰ :ਜ਼ਿਲੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਹੁੰਚੀ ਕੁੱਲ 90322 ਮੀਟਿ੍ਰਕ ਟਨ ਕਣਕ ਵਿਚੋਂ 87534 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਜ਼ਿਲੇ ਵਿਚ ਔਸਤਨ ਰੋਜ਼ਾਨਾ 20 ਹਜ਼ਾਰ ਮੀਟਿ੍ਰਕ ਟਨ ਤੋਂ ਵੱਧ ਕਣਕ ਦੀ ਆਮਦ ਹੋ ਰਹੀ ਹੈ ਬੀਤੀ ਸ਼ਾਮ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 87534 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ
ਤਰਨ ਤਾਰਨ: ਜ਼ਿਲ੍ਹਾ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 08 ਕਰੋੜ 75 ਲੱਖ ਰੁਪਏ ਅਦਾਇਗੀ ਕੀਤੀ ਜਾ ਚੁੱਕੀ ਹੈ। ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 2,18,127 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1,90,213 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।