ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਅਕਾਲੀ ਦਲ ਇਸਤਰੀ ਵਿੰਗ ਦੇ ਪ੍ਰਧਾਨ ਰਹੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਰੁੱਧ ਬਾਗੀ ਤੇਵਰ ਅਪਣਾਉਣ ਦੀਆਂ ਕੋਸ਼ਿਸ਼ਾਂ ਤਹਿਤ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਬਾਹਰ (The disciplinary committee expelled Bibi Jagir Kaur) ਦਾ ਰਸਤਾ ਦਿਖਾ ਦਿੱਤਾ ਹੈ।
ਐੱਸਜੀਪੀਸੀ ਦੇ ਪ੍ਰਧਾਨ ਲਈ ਦਾਅਵੇਦਾਰੀ: ਅਨੁਸ਼ਾਸਨੀ ਕਮੇਟੀ ਦੀ ਅਗਵਾਈ ਕਰਕ ਰਹੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਲਗਾਤਾਰ ਪਾਰਟੀ ਦੇ ਅਨੁਸ਼ਾਸਨ ਤੋਂ ਬਾਹਰ ਜਾਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਦਾਅਵੇਦਾਰੀ ਠੋਕ ਰਹੇ ਸਨ ਅਤੇ ਕਈ ਵਾਰੀ ਸਮਝਾਉਣ ਉੱਤੇ ਵੀ ਉਹ ਬਾਗੀ ਬਿਆਨ ਦੇਣ ਤੋਂ ਨਹੀਂ ਹਟੇ।
ਸ਼੍ਰੋਮਣੀ ਅਕਾਲੀ ਦਲ ਦਾ ਬੀਬੀ ਜਗੀਰ ਕੌਰ ਖ਼ਿਲਾਫ਼ ਸਖ਼ਤ ਐਕਸ਼ਨ, ਜਗੀਰ ਕੌਰ ਨੂੰ ਪਾਰਟੀ ਤੋਂ ਕੀਤਾ ਮੁਅੱਤਲ ! 48 ਘੰਟਿਆਂ ਦਾ ਨੋਟਿਸ:ਮਲੂਕਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਵੱਲੋਂ 48 ਘੰਟਿਆਂ ਦਾ ਸਮਾਂ ਜਵਾਬ ਦੇਣ ਲਈ ਦਿੱਤਾ (48 hours time to respond) ਗਿਆ ਅਤੇ ਇਨ੍ਹਾਂ ਹੀ ਸਮਾਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਆਪਣੀ ਹਰ ਤਰ੍ਹਾਂ ਦੀ ਦਖਲਅੰਦਾਜ਼ੀ ਬਾਹਰ ਕਰਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਤੋਂ ਬਾਹਰ ਹੋ ਜਾਣ ਲਈ ਦਿੱਤਾ ਗਿਆ ਹੈ।
ਨੋਟਿਸ ਨਾ ਮੰਨਣ ਉੱਤੇ ਸਖ਼ਤ ਕਾਰਵਾਈ: ਸਿਕੰਦਰ ਸਿੰਘ ਮਲੂਕਾ ਨੇ ਅੱਗੇ ਕਿਹਾ ਕਿ ਜੇਕਰ ਬੀਬੀ ਜਗੀਰ ਕੌਰ 48 ਘੰਟਿਆਂ ਵਿੱਚ ਪਾਰਟੀ ਦੀਆਂ ਹਦਾਇਤਾਂ ਮੁਤਾਬਿਕ ਕਾਰਵਾਈ ਨੂੰ ਅੰਜਾਮ ਨਹੀਂ ਦਿੰਦੇ ਤਾਂ ਪਾਰਟੀ ਵੱਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ
ਸੁਖਬੀਰ ਬਾਦਲ ਨਾਲ ਮੀਟਿੰਗ: ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਪਹਿਲਾਂ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਸੀਨੀਅਰ ਲੀਡਰਸ਼ਿਪ ਦੀ ਬੈਠਕ ਹੋਈ ਜਿਸ ਵਿਚ SGPC ਪ੍ਰਧਾਨ ਦੇ ਮੁੱਦੇ ਉੱਤੇ ਚਰਚਾ (Discussion on the issue of SGPC President) ਹੋਈ। ਇਸ ਮੀਟਿੰਗ ਵਿੱਚ ਸੁਰਜੀਤ ਸਿੰਘ ਰੱਖੜਾ ਤੇ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਪ੍ਰਧਾਨ ਨੂੰ ਬੀਬੀ ਜਗੀਰ ਕੌਰ ਨਾਲ ਬੀਤੇ ਦਿਨ ਹੋਈ ਮੀਟਿੰਗ ਦੀ ਰਿਪੋਰਟ ਸੌਂਪ ਦਿੱਤੀ। ਇਸ ਤੋਂ ਬਾਅਦ ਅਨੁਸ਼ਾਸਨੀ ਕਮੇਟੀ ਦੀ ਬੈਠਕ ਹੋਈ ਜਿਸ ਵਿਚ ਇਹ ਸਖ਼ਤ ਫ਼ੈਸਲਾ ਲਿਆ ਹੈ।
ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲਾ ਵਿੱਚ ਇੱਕ ਹੋਰ ਗ੍ਰਿਫਤਾਰ, ਟੀਨੂੰ ਨੇ ਦਿੱਤੀ ਸੀ ਜਾਣਕਾਰੀ
ਅਖੀਰ ਵਿੱਚ ਸਿਕੰਦਰ ਮਲੂਕਾ ਨੇ ਕਿਹਾ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਬੀਤੇ ਦਿਨੀਂ ਗੱਲਬਾਤ ਦੌਰਾਨ ਦੱਸਿਆ ਸੀ ਕਿ ਬੀਬੀ ਜਗੀਰ ਕੌਰ ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲੜਦੇ ਹਨ ਤਾਂ ਉਨ੍ਹਾਂ ਖਿਲਾਫ਼ ਅਕਾਲੀ ਦਲ ਅਨੁਸ਼ਾਸਨੀ ਕਾਰਵਾਈ ਕਰ ਸਕਦਾ ਹੈ। ਉਨ੍ਹਾਂ ਕਿਹਾ ਸੀ ਕਿ ਪਾਰਟੀ ਅਨੁਸ਼ਾਸਨ ਭੰਗ ਕਰਨ ਵਾਲੇ ਕਿਸੇ ਵੀ ਆਗੂ ਖਿਲਾਫ਼ ਕਾਰਵਾਈ ਕਰੇਗੀ।