ਪੰਜਾਬ

punjab

ETV Bharat / state

ਪੰਜਾਬ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ - ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਕਾਰਵਾਈ ਕਰਦੇ ਹੋਏ ਪੰਜਾਬ ਸਰਕਾਰ ਨੇ ਸਾਰੇ ਜਾਅਲੀ ਸਰਟੀਫਿਕੇਟ ਰੱਦ ਕਰ ਦਿੱਤੇ ਹਨ।

Strict action against forgery of Schedule Caste Certificate in Punjab
Strict action against forgery of Schedule Caste Certificate in Punjab

By

Published : Jul 20, 2023, 11:29 AM IST

ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਪ੍ਰਮੋਦ ਕੁਮਾਰ ਪੁੱਤਰ ਬੰਗਾਲੀ ਦਾਸ ਮਕਾਨ ਨੰਬਰ 1829, ਜਨਤਾ ਕਲੋਨੀ, ਆਦਰਸ਼ ਨਗਰ, ਨਯਾ ਗਾਓਂ, ਐਸ.ਏ.ਐਸ ਨਗਰ (ਮੋਹਾਲੀ) ਅਤੇ ਸ਼ਿੰਦਰ ਕੌਰ ਪਤਨੀ ਅਮਰੀਕ ਸਿੰਘ ਪਿੰਡ ਧਬਲਾਨ ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਦੀ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।


ਜਾਅਲੀ ਸਰਟੀਫਿਕੇਟ ਵਿਰੁੱਧ ਕਾਰਵਾਈ:ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਹੇਸ਼ ਕੁਮਾਰ ਪੁੱਤਰ ਵਿਸ਼ਾਲ ਸਿੰਘ ਮਕਾਨ ਨੰਬਰ 1808, ਜਨਤਾ ਕਲੋਨੀ, ਨਿਆ ਗਾਓਂ, ਐਸ.ਏ.ਐਸ ਨਗਰ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਪਿੰਡ ਨਯਾ ਗਾਓਂ ਦੇ ਵਾਸੀ ਪ੍ਰਮੋਦ ਕੁਮਾਰ ਨੇ ਇਸਾਈ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ। ਇਸ ਤੋਂ ਇਲਾਵਾ ਗੁਰਚਰਨ ਸਿੰਘ ਪੁੱਤਰ ਸੰਪੂਰਨ ਸਿੰਘ ਪਿੰਡ ਧਬਲਾਨ ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਧਬਲਾਨ ਦੀ ਵਸਨੀਕ ਸ਼ਿੰਦਰ ਕੌਰ ਨੇ ਮੁਸਲਿਮ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।



ਜਾਅਲੀ ਸਰਟੀਫਿਕੇਟ ਹੋਣ ਦੀ ਪੁਸ਼ਟੀ ਹੋਈ:ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਹਨਾਂ ਸ਼ਿਕਾਇਤਾਂ ਨੂੰ ਜਾਂਚ ਲਈ ਸਮਾਜਿਕ ਨਿਆਂ, ਅਧਿਕਾਰਤਾ ਵਿਭਾਗ ਨੂੰ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਾਂਚ ਕਰਨ ਤੋਂ ਬਾਅਦ ਪ੍ਰਮੋਦ ਕੁਮਾਰ ਅਤੇ ਸ਼ਿੰਦਰ ਕੌਰ ਦੇ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ।


ਸਰਟੀਫਿਕੇਟ ਜ਼ਬਤ ਕੀਤੇ: ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਐਸ.ਏ.ਐਸ. ਨਗਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਪ੍ਰਮੋਦ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 2148 ਮਿਤੀ 07.02.2014 ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ਼ਿੰਦਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 1027 ਮਿਤੀ 17.03.2008 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ। (ਪ੍ਰੈੱਸ ਨੋਟ)

ABOUT THE AUTHOR

...view details