ਚੰਡੀਗੜ੍ਹ/ਹੁਸ਼ਿਆਰਪੁਰ:ਪਰਾਲੀ ਸਾੜਨ 'ਤੇ ਪੂਰੀ ਮੁਕੰਮਲ ਰੋਕ ਲਾਉਣ ਲਈ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ (Follow the directions of the Supreme Court) ਨੂੰ ਯਕੀਨੀ ਬਣਾਉਣ ਹਿੱਤ ਸਪੈਸ਼ਲ ਡਾਇਰੈਕਟ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਜੇਕਰ ਪਰਾਲੀ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ (Special DGP Arpit Shukla) ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ।
ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ: ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ, ਨਾਗਰਿਕਾਂ ਅਤੇ ਵੱਖ-ਵੱਖ ਭਾਈਵਾਲਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਦੱਸਣ ਕਿ ਇਹ ਕਾਨੂੰਨ ਦੀ ਉਲੰਘਣਾ ਵੀ ਹੈ। ਜਿਸ ਲਈ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜੋ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਜ਼ਿਲ੍ਹੇ ਵਿੱਚ (The matter of stubble burning) ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਲਈ ਦੌਰੇ ‘ਤੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਰੇ ਡੀਐੱਸਪੀਆਂ ਅਤੇ ਐੱਸਐੱਚਓ ਨੂੰ ਕਿਹਾ ਗਿਆ ਹੈ ਕਿ ਉਹ ਲੋਕਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਰਪੰਚਾਂ ਅਤੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਕਿਉਂਕਿ ਪਰਾਲੀ ਸਾੜਨਾ ਸਿਰਫ ਸ਼ਹਿਰੀ ਲੋਕਾਂ ਲਈ ਹੀ ਨਹੀਂ ਬਲਕਿ ਹਰੇਕ ਵਿਅਕਤੀ ਲਈ ਇੱਕ ਵੱਡੀ ਸਮੱਸਿਆ ਬਣ ਗਿਆ ਹੈ।