ਚੰਡੀਗੜ੍ਹ : ਬੀਤੇ ਦਿਨਾਂ ਵਿਚ ਪੰਜਾਬ ਪੁਲਿਸ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਖਿਲਾਫ ਕੀਤੀ ਕਾਰਵਾਈ ਤੋਂ ਬਾਅਦ ਪੰਜਾਬ ਵਿਚ ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਵੱਖ ਵੱਖ ਥਾਵਾਂ 'ਤੇ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ 'ਤੇ ਸਖ਼ਤੀ ਕਰਦਿਆਂ ਪੰਜਾਬ ਪੁਲਿਸ ਵੱਲੋਂ ਹੁਣ ਪੰਜਾਬ ਤੋਂ ਇਲਾਵਾ ਹਰਿਆਣਾ ਦੇ ਬਾਰਡਰਾਂ ਉੱਤੇ ਵੀ ਸਖਤੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਖਾਲਿਸਤਾਨ ਸਮਰਥਕਾਂ 'ਤੇ ਪੁਲਿਸ ਦੀ ਕਾਰਵਾਈ ਤੋਂ ਬਾਅਦ ਹਰਿਆਣਾ 'ਚ ਵੀ ਹਲਚਲ ਮਚੀ ਹੋਈ ਹੈ। ਅੰਬਾਲਾ ਦੇ ਕਿਸਾਨ ਆਗੂ ਨਵਦੀਪ ਜਲਬੇੜਾ ਵੱਲੋਂ ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਨ 'ਚ ਸਾਹਮਣੇ ਆਉਣ ਤੋਂ ਬਾਅਦ ਅੰਬਾਲਾ ਪੁਲਸ ਚੌਕਸ ਹੈ। ਪੁਲਿਸ ਨਵਦੀਪ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਨਵਦੀਪ ਖਿਲਾਫ ਹੋਵੇਗੀ ਕਾਰਵਾਈ:ਡੀਐਸਪੀ ਜੋਗਿੰਦਰ ਸ਼ਰਮਾ ਨੇ ਕਿਹਾ ਕਿ ਪੁਲੀਸ ਨਵਦੀਪ ਜਲਬੇੜਾ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗੀ। ਅਜਿਹੇ ਲੋਕਾਂ ਤੋਂ ਗੁੰਮਰਾਹ ਹੋ ਕੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਨਹੀਂ ਲੈਣਾ ਚਾਹੀਦਾ। ਪੁਲਿਸ ਪੂਰੀ ਤਰ੍ਹਾਂ ਅਲਰਟ 'ਤੇ ਹੈ ਤਾਂ ਜੋ ਹਰਿਆਣਾ 'ਚ ਮਾਹੌਲ ਖ਼ਰਾਬ ਨਾ ਹੋਵੇ। ਉਨ੍ਹਾਂ ਨੇ ਹਰਿਆਣਾ ਅਤੇ ਪੰਜਾਬ ਵਿੱਚ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ :Amritpal Singh Arrest Issue: ਜਲੰਧਰ 'ਚ ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਡਰਾਈਵਰ ਨੇ ਕੀਤਾ ਆਤਮ ਸਮਰਪਣ
ਵੀਡੀਓ ਸੰਦੇਸ਼ ਜਾਰੀ: ਕੱਲ੍ਹ ਤੋਂ ਹੀ ਸ਼ੰਭੂ ਸਰਹੱਦ 'ਤੇ ਸਖ਼ਤੀ ਵਧਾ ਦਿੱਤੀ ਗਈ ਹੈ। ਗੱਡੀ ਦੀ ਬਾਰੀਕੀ ਨਾਲ ਜਾਂਚ ਤੋਂ ਬਾਅਦ ਪੰਜਾਬ ਵਿੱਚ ਐਂਟਰੀ ਦਿੱਤੀ ਜਾ ਰਹੀ ਹੈ। ਹਰਿਆਣਾ-ਪੰਜਾਬ ਸਰਹੱਦ 'ਤੇ ਆਰਜ਼ੀ ਪੁਲਿਸ ਚੌਕੀ ਵੀ ਸਥਾਪਿਤ ਕੀਤੀ ਗਈ ਹੈ ਤਾਂ ਜੋ ਮਾਹੌਲ ਖ਼ਰਾਬ ਨਾ ਹੋਵੇ। ਦੱਸ ਦਈਏ ਕਿ ਨਵਦੀਪ ਨੇ ਐਤਵਾਰ ਨੂੰ ਵੀਡੀਓ ਸੰਦੇਸ਼ ਜਾਰੀ ਕਰਕੇ ਸ਼ਾਮ 4 ਵਜੇ ਸ਼ੰਭੂ ਬਾਰਡਰ 'ਤੇ ਸਮਰਥਕਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ, ਜਿਸ ਤੋਂ ਬਾਅਦ ਹਰਕਤ 'ਚ ਆਈ ਪੁਲਸ ਨੇ ਕਈ ਲੋਕਾਂ ਨੂੰ ਹਿਰਾਸਤ 'ਚ ਲਿਆ।
ਪੰਜਾਬ 'ਚ ਇੰਟਰਨੈੱਟ ਸੇਵਾਵਾਂ ਮੁਅੱਤਲ:ਪੰਜਾਬ 'ਚ ਪੁਲਿਸ ਨੇ ਖਾਲਿਸਤਾਨ ਸਮਰਥਕ ਅਤੇ 'ਵਾਰਿਸ ਪੰਜਾਬ ਦੇ' ਸੰਗਠਨ ਦੇ ਮੁਖੀ ਅੰਮ੍ਰਿਤਪਾਲ ਨਾਲ ਜੁੜੇ 100 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ਤੋਂ 8 ਰਾਈਫਲਾਂ ਅਤੇ ਰਿਵਾਲਵਰ ਵੀ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ ਫਰਾਰ ਹੋਏ ਅੰਮ੍ਰਿਤਪਾਲ ਨੂੰ ਲੱਭਣ ਲਈ ਪੰਜਾਬ ਪੁਲਸ ਛਾਪੇਮਾਰੀ ਕਰ ਰਹੀ ਹੈ। ਇਸ ਦੇ ਨਾਲ ਹੀ ਪੂਰੇ ਪੰਜਾਬ ਵਿੱਚ ਮੋਬਾਈਲ ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ, ਫਾਜ਼ਿਲਕਾ, ਮੋਗਾ ਅਤੇ ਮੁਕਤਸਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਹੈ।
300 ਤੋਂ ਵੱਧ ਗੋਲੀਆਂ ਬਰਾਮਦ: ਜ਼ਿਕਰਯੋਗ ਹੈ ਕਿ ਪੁਲਿਸ ਦੀ ਕਾਰਵਾਈ 'ਚ ਹੁਣ ਤੱਕ ਪੁਲਿਸ ਨੇ 7 ਨਜਾਇਜ਼ ਹਥਿਆਰ, 300 ਤੋਂ ਵੱਧ ਗੋਲੀਆਂ ਅਤੇ 3 ਗੱਡੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਕੁਝ ਫ਼ੋਨ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਜਾਂਚ ਲਈ ਲੈਬ ਭੇਜ ਦਿੱਤਾ ਗਿਆ ਹੈ। ਅਮਰਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ 'ਚ ਹਾਈ ਅਲਰਟ ਜਾਰੀ ਹੈ। ਅੰਮ੍ਰਿਤਪਾਲ ਸਿੰਘ ਦੇ ਫਾਈਨਾਂਸਰ ਦਲਜੀਤ ਸਿੰਘ ਕਲਸੀ ਨੂੰ ਵੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਕਲਸੀ ਦੇ ਫੋਨ 'ਚ ਪਾਕਿਸਤਾਨ ਦੇ ਕੁਝ ਨੰਬਰ ਮਿਲੇ ਹਨ।