ਪੰਜਾਬ

punjab

ETV Bharat / state

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵਲੋਂ ਕਲਮ ਛੋੜ ਹੜਤਾਲ ਸਮਾਪਤ - ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵਲੋਂ ਕਲਮ ਛੋੜ ਹੜਤਾਲ ਸਮਾਪਤ ਕਰ ਦਿੱਤੀ ਹੈ। ਪੰਚਾਇਤ ਮੰਤਰੀ ਦੀ ਹਾਜ਼ਰੀ ਵਿਚ ਵਿਚ ਹੋਈ ਮੀਟਿੰਗ ਤੋਂ ਬਾਅਦ ਫੈਸਲਾ ਲਿਆ ਹੈ।

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ

By

Published : Nov 18, 2019, 10:21 PM IST

ਚੰਡੀਗੜ: ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੱਠ ਜ਼ਿਲਿਆਂ ਵਿਚ ਚੱਲ ਰਹੀ ਕਲਮ ਛੋੜ ਹੜਤਾਲ ਅੱਜ ਵਾਪਸ ਲੈ ਲਈ ਹੈ।

ਵਿਭਾਗ ਦੇ ਇੱਕ ਬੁਲਾਰੇ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸ੍ਰੀ ਫਤਿਹਗੜ ਜ਼ਿਲੇ ਦੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਚ ਕੁਝ ਦਿਨ ਪਹਿਲਾਂ ਪੈਦਾ ਹੋਈ ਗਲਤ ਫਹਿਮੀ ਅੱਜ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਦੀ ਹਾਜ਼ਰੀ ਵਿਚ ਦੋਹਾਂ ਧਿਰਾਂ ਦਰਮਿਆਨ ਬਹੁਤ ਹੀ ਸਦ ਭਾਵਨਾ ਵਾਲੇ ਮਾਹੌਲ ਵਿਚ ਹੋਈ ਮੀਟਿੰਗ ਵਿਚ ਦੂਰ ਹੋ ਗਈ।

ਵਿਭਾਗ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਹਰ ਸਹਿਯੋਗ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਵੀ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਵਿਸ਼ਵਾਸ਼ ਦੁਅਇਆ ਕਿ ਉਹਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਵੇਗੀ।

ਇਹ ਵੀ ਪੜੋ: ਦਲਿਤ ਨੌਜਵਾਨ ਦੀ ਮੌਤ ਦੇ ਮਾਮਲੇ 'ਤੇ ਸੰਸਦ ਵਿੱਚ ਗਰਜੇ ਭਗਵੰਤ ਮਾਨ, ਪੰਜਾਬ ਨੂੰ ਦੱਸਿਆ ਲਵਾਰਿਸ

ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਤੁਰੰਤ ਕੰਮ ਉੱਤੇ ਪਰਤ ਆਏ ਹਨ।

ABOUT THE AUTHOR

...view details