ਪੰਜਾਬ

punjab

ETV Bharat / state

ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਪ੍ਰਮੁੱਖ ਉਦਯੋਗਿਕ ਇਕਾਈਆਂ ਦਾ ਦੌਰਾ ਕੀਤਾ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਉਦਯੋਗਿਕ ਇਕਾਈਆਂ ਦਾ ਦੌਰਾ ਕਰਵਾਇਆ ਗਿਆ ਹੈ। ਤਾਂ ਜੋ ਉਹ ਉਦਯੋਗਾਂ ਦੀਆਂ ਬਰੀਕੀਆਂ ਵੀ ਸਮਝ ਸਕਣ।

Students of School of Eminence visited major industrial units
ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਪ੍ਰਮੁੱਖ ਉਦਯੋਗਿਕ ਇਕਾਈਆਂ ਦਾ ਦੌਰਾ ਕੀਤਾ: ਹਰਜੋਤ ਸਿੰਘ ਬੈਂਸ

By

Published : May 26, 2023, 7:47 PM IST

ਚੰਡੀਗੜ੍ਹ :ਸੂਬੇ ਦੇ 94 ਸਕੂਲਜ਼ ਆਫ਼ ਐਮੀਨੈਂਸ ਦੇ 2218 ਵਿਦਿਆਰਥੀਆਂ ਨੇ ਉਦਯੋਗਾਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਅੱਜ ਸੂਬੇ ਦੀਆਂ ਪ੍ਰਮੁੱਖ ਉਦਯੋਗਿਕ ਇਕਾਈਆਂ ਦਾ ਦੌਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਨ੍ਹਾਂ ਉਦਯੋਗਿਕ ਇਕਾਈਆ ਦੇ ਇੱਕ ਦਿਨਾ ਦੌਰੇ 'ਤੇ ਲਿਜਾਇਆ ਗਿਆ ਤਾਂ ਜੋ ਉਹ ਉਦਯੋਗਾਂ ਵਿੱਚ ਵਰਤੀ ਜਾਣ ਵਾਲੀ ਤਕਨਾਲੋਜੀ, ਇਸ ਦੀਆਂ ਲੋੜਾਂ, ਵਰਕ ਕਲਚਰ ਆਦਿ ਬਾਰੇ ਜਾਣੂੰ ਹੋ ਸਕਣ ਅਤੇ ਉਨ੍ਹਾਂ ਦੇ ਮਨ ਵਿੱਚ ਉਦਯੋਗਪਤੀ ਬਣਨ ਦਾ ਵਿਚਾਰ ਪੈਦਾ ਹੋਵੇ।


ਉਦਯੋਗਿਕ ਇਕਾਈਆਂ ਦਾ ਦੌਰਾ :ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਹੈ ਕਿ ਸੂਬੇ ਦਾ ਹਰ ਵਿਦਿਆਰਥੀ ਨੌਕਰੀ ਦੇਣ ਵਾਲਾ ਬਣੇ ਨਾ ਕਿ ਨੌਕਰੀ ਲੱਭਣ ਵਾਲਾ ਅਤੇ ਮੁੱਖ ਮੰਤਰੀ ਦੇ ਇਸ ਟੀਚੇ ਨੂੰ ਪੂਰਾ ਕਰਨ ਲਈ ਅਸੀਂ ਆਪਣੇ ਵਿਦਿਆਰਥੀਆਂ ਨੂੰ ਲਗਾਤਾਰ ਅਜਿਹੇ ਦੌਰਿਆਂ ਤੇ ਲਿਜਾ ਰਹੇ ਹਾਂ। ਇਸ ਟੂਰ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੇ ਵੇਰਕਾ ਮਿਲਕ ਪਲਾਂਟ, ਟਰਾਈਡੈਂਟ, ਹੀਰੋ ਸਾਈਕਲ, ਵਿਆਟੋਨ ਐਨਰਜੀ ਪ੍ਰਾਈਵੇਟ ਲਿਮਟਿਡ, ਪੈਪਸੀ ਪਲਾਂਟ, ਸਵਰਾਜ ਮਾਜ਼ਦਾ, ਭੇਲ ਗੋਇੰਦਵਾਲ ਸਾਹਿਬ ਦੀਆਂ ਉਦਯੋਗਿਕ ਇਕਾਈਆਂ ਦਾ ਦੌਰਾ ਕੀਤਾ।


ਜ਼ਿਕਰਯੋਗ ਹੈ ਕਿ ਸਟੱਡੀ ਟੂਰ ਪ੍ਰੋਗਰਾਮ ਤਹਿਤ ਪਹਿਲੇ ਬੈਚ ਦਾ ਦੌਰਾ 19 ਮਈ ਨੂੰ ਕਰਵਾਇਆ ਗਿਆ ਸੀ, ਜਿਸ ਵਿੱਚ ਵਿਦਿਆਰਥੀਆਂ ਨੂੰ ਨਾਮਵਰ ਵਿਦਿਅਕ ਸੰਸਥਾਵਾਂ ਦੇ ਦੌਰੇ ਤੇ ਲਿਜਾਇਆ ਗਿਆ। ਉਨ੍ਹਾਂ ਸਪੱਸ਼ਟ ਤੌਰ 'ਤੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ।

(ਪ੍ਰੈਸ ਨੋਟ)

ABOUT THE AUTHOR

...view details