ਪੰਜਾਬ

punjab

ETV Bharat / state

ਵਿਧਾਇਕ ਦਲ ਦੇ ਆਗੂ ਵਜੋਂ ਪਰਮਿੰਦਰ ਢੀਂਡਸਾ ਦਾ ਅਸਤੀਫ਼ਾ ਮਨਜ਼ੂਰ, ਸ਼ਰਨਜੀਤ ਢਿੱਲੋਂ ਨੂੰ ਸੌਂਪੀ ਕਮਾਨ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਤੋਂ ਦਿੱਤਾ ਅਸਤੀਫ਼ਾ ਮਨਜ਼ੂਰ ਹੋ ਗਿਆ ਹੈ।

ਪਰਮਿੰਦਰ ਢੀਂਡਸਾ
ਪਰਮਿੰਦਰ ਢੀਂਡਸਾ

By

Published : Jan 3, 2020, 4:38 PM IST

Updated : Jan 3, 2020, 5:15 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਤੋਂ ਦਿੱਤਾ ਅਸਤੀਫ਼ਾ ਮਨਜ਼ੂਰ ਹੋ ਗਿਆ ਹੈ। ਪਰਮਿੰਦਰ ਢੀਂਡਸਾ ਦਾ ਅਸਤੀਫ਼ਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਵੀਕਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਪਾਰਟੀ ਨੇਤਾ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ।

ਇਸ ਤੋਂ ਇਲਾਵਾ ਦਲਜੀਤ ਸਿੰਘ ਚੀਮਾ ਨੇ ਇਕ ਹੋਰ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਅਕਾਲੀ ਦਲ ਦਾ ਅਗਲਾ ਵਿਧਾਇਕ ਨੇਤਾ ਸ਼ਰਨਜੀਤ ਢਿਲੋਂ ਨੂੰ ਬਣਾ ਦਿੱਤਾ ਗਿਆ ਹੈ।

ਇਹ ਵੀ ਪੜੋ: ਨੀਤੀ ਆਯੋਗ ਦੀ ਰਿਪੋਰਟ 'ਤੇ ਸਿਰਸਾ ਨੇ ਕਾਂਗਰਸ ਸਰਕਾਰ 'ਤੇ ਵਿੰਨ੍ਹੇ ਨਿਸ਼ਾਨੇ

ਦੱਸ ਦੇਈਏ ਕਿ ਪਰਮਿੰਦਰ ਢੀਂਡਸਾ ਲਹਿਰਾਗਾਗਾ ਹਲਕੇ ਤੋਂ ਅਕਾਲੀ ਦਲ(ਬਾਦਲ) ਦੇ ਵਿਧਾਇਕ ਹਨ। ਪਰਮਿੰਦਰ ਢੀਂਡਸਾ ਅਕਾਲੀ ਦਲ ਸਰਕਾਰ ਵਿੱਚ ਵਿੱਤ ਮੰਤਰੀ ਸਨ।

ਪਰਮਿੰਦਰ ਢੀਂਡਸਾ ਦਾ ਅਸਤੀਫ਼ਾ
Last Updated : Jan 3, 2020, 5:15 PM IST

ABOUT THE AUTHOR

...view details