ਪੰਜਾਬ

punjab

ETV Bharat / state

ਕਿਸਾਨੀ ਮੁੱਦਿਆਂ ਸਬੰਧੀ ਸਾਡੇ ਨਾਲ ਕੇਂਦਰ ਕੋਲ ਚੱਲਣ ਕੈਪਟਨ: ਬਾਦਲ - ਸ਼੍ਰੋਮਣੀ ਅਕਾਲੀ ਦਲ

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ 'ਤੇ ਕੇਂਦਰ ਤੋਂ ਸਪਸ਼ਟ ਭਰੋਸਾ ਲੈਣ ਲਈ ਕਿਸਾਨ ਜਥੇਬੰਦੀਆਂ ਨੂੰ ਨਾਲ ਲੈ ਕੇ ਉਹ ਉਨ੍ਹਾਂ ਨਾਲ ਕੇਂਦਰੀ ਖੇਤੀਬਾੜੀ ਮੰਤਰੀ ਕੋਲ ਚੱਲਣ।

ਘੱਟੋ-ਘੱਟ ਸਮਰਥਨ ਮੁੱਲ 'ਤੇ ਸਪਸ਼ਟ ਭਰੋਸਾ ਲੈਣ ਲਈ ਸੁਖਬੀਰ ਨੇ ਕੈਪਟਨ ਨੂੰ ਕੇਂਦਰ ਕੋਲ ਨਾਲ ਚੱਲਣ ਲਈ ਕਿਹਾ
ਘੱਟੋ-ਘੱਟ ਸਮਰਥਨ ਮੁੱਲ 'ਤੇ ਸਪਸ਼ਟ ਭਰੋਸਾ ਲੈਣ ਲਈ ਸੁਖਬੀਰ ਨੇ ਕੈਪਟਨ ਨੂੰ ਕੇਂਦਰ ਕੋਲ ਨਾਲ ਚੱਲਣ ਲਈ ਕਿਹਾ

By

Published : Jul 20, 2020, 9:31 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਘੱਟੋ-ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਬਾਰੇ ਕੇਂਦਰ ਤੋਂ ਸਪਸ਼ਟ ਭਰੋਸਾ ਲੈਣ ਲਈ ਕਿਸਾਨ ਜਥੇਬੰਦੀਆਂ ਨੂੰ ਵੀ ਲੈ ਕੇ ਉਨ੍ਹਾਂ ਨਾਲ ਕੇਂਦਰ ਕੋਲ ਚੱਲਣ।

ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਵਿਵਸਥਾ ਖਤਮ ਹੋਣ ਬਾਰੇ ਤੁਹਾਡੇ ਵੱਲੋਂ ਵਾਰ-ਵਾਰ ਬੋਲੇ ਗਏ ਝੂਠ ਦਾ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਪਰਦਾਫਾਸ਼ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਇਸਦੇ ਮੌਜੂਦਾ ਸਰੂਪ ਵਿਚ ਹੀ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਕਿਉਂਕਿ ਤੁਸੀਂ ਇਸ ਭਰੋਸੇ 'ਤੇ ਵਿਸ਼ਵਾਸ ਨਹੀਂ ਕਰ ਰਹੇ, ਇਸ ਲਈ ਤੁਹਾਨੂੰ ਹੋਰ ਕਿਸਾਨ ਸੰਗਠਨਾਂ ਨੂੰ ਨਾਲ ਲੈ ਕੇ ਉਸ ਨਾਲ ਚੱਲਣਾ ਚਾਹੀਦਾ ਹੈ ਤਾਂ ਕਿ ਕੇਂਦਰੀ ਖੇਤੀਬਾੜੀ ਮੰਤਰੀ ਤੋਂ ਇਸ ਮਾਮਲੇ 'ਤੇ ਸਪਸ਼ਟ ਭਰੋਸਾ ਲਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਕੈਪਟਨ ਵੱਲੋਂ ਇਹ ਪੇਸ਼ਕਸ਼ ਸਵੀਕਾਰ ਕਰਨਾ ਮੁਸ਼ਕਿਲ ਜਾਪਦਾ ਹੈ ਕਿਉਂਕਿ ਉਹ ਆਪਣੀ ਸਰਕਾਰ ਦੀ ਬੁਰੀ ਤਰ੍ਹਾਂ ਅਸਫਲਤਾ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਇਸ ਮੁੱਦੇ 'ਤੇ ਆਪਣਾ ਕੂੜ ਪ੍ਰਚਾਰ ਜਾਰੀ ਰੱਖਣਾ ਚਾਹੁਣਗੇ। ਉਨ੍ਹਾਂ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਣ ਵਿਵਸਥਾ ਖਤਮ ਹੋਣ ਦੀ ਕਾਵਾਂ ਰੌਲੀ ਕਿਸਾਨ ਭਾਈਚਾਰੇ ਨੂੰ ਗੁੰਮਰਾਹ ਕਰਨ ਤੇ ਆਪ ਨਾਲ ਰਲ ਕੇ ਅਕਾਲੀ ਦਲ ਦੇ ਖ਼ਿਲਾਫ਼ ਲੋਕਾਂ ਨੂੰ ਭੜਕਾਉਣ ਵਾਸਤੇ ਪਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਸੋਚੀ ਸਮਝੀ ਰਣਨੀਤੀ ਹੈ ਤੇ ਆਪ ਇਸ ਵਿੱਚ ਕਾਂਗਰਸ ਦਾ ਸਾਥ ਦੇ ਰਹੀ ਹੈ ਕਿਉਂਕਿ ਦੋਵੇਂ ਪਾਰਟੀਆਂ ਮਹਿਸੂਸ ਕਰ ਰਹੀਆਂ ਹਨ ਕਿ ਉਨ੍ਹਾਂ ਨੂੰ ਅਕਾਲੀ ਦਲ ਦੇ ਖ਼ਿਲਾਫ਼ ਇਕਜੁੱਟ ਹੋ ਜਾਣਾ ਚਾਹੀਦਾ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਕੂੜ ਪ੍ਰਚਾਰ ਨਾਲ ਮੂਰਖ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਤਿੰਨ ਸਾਲ ਪਹਿਲਾਂ ਕੇਂਦਰੀ ਖੇਤੀਬਾੜੀ ਆਰਡੀਨੈਂਸ ਵਾਲੀਆਂ ਇਹੀ ਵਿਵਸਥਾਵਾਂ ਪਾਸ ਕੀਤੀਆਂ ਸਨ, ਜਿਸਦਾ ਹੁਣ ਵਿਰੋਧ ਕਰ ਰਹੇ ਹਨ

ABOUT THE AUTHOR

...view details