ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਸਿਆਸੀ ਵਿਰੋਧੀ ਅਤੇ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਮਿਲਣ ਸੋਮਵਾਰ ਨੂੰ ਪੀਜੀਆਈ ਪੁੱਜੇ। ਇਸ ਦੌਰਾਨ ਉਨ੍ਹਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਬਿਕਰਮ ਸਿੰਘ ਮਜੀਠੀਆ ਮੌਜੂਦ ਸਨ।
ਬ੍ਰਹਮਪੁਰਾ ਦਾ ਹਾਲ ਜਾਣ ਪੀਜੀਆਈ ਪੁੱਜੇ ਸੁਖਬੀਰ ਬਾਦਲ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ
ਸਾਬਕਾ ਮੈਂਬਰ ਪਾਰਲੀਮੈਂਟ ਤੇ ਸਾਬਕਾ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਦੀ ਹਾਲ ਜਾਣਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੀਜੀਆਈ ਪੁੱਜੇ।
ਫ਼ੋਟੋ
ਸੁਖਬੀਰ ਸਿੰਘ ਬਾਦਲ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਤੇ ਬ੍ਰਹਮਪੁਰਾ ਦੇ ਸਿਹਤਯਾਬ ਹੋਣ ਦੀ ਅਰਦਾਸ ਵੀ ਕੀਤੀ। ਸੁਖਬੀਰ ਬਾਦਲ ਨੇ ਗੁਰੂ ਸਾਹਿਬ ਦੇ ਚਰਨਾਂ 'ਚ ਅਰਦਾਸ ਕੀਤੀ ਕਿ ਬ੍ਰਹਮਪੁਰਾ ਜਲਦ ਤੰਦਰੁਸਤ ਹੋਕੇ ਘਰ ਵਾਪਿਸ ਪੁੱਜਣ।