ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੀ ਮੌਜੂਦਾ ਕੈਪਟਨ ਸਰਕਾਰ 'ਤੇ ਵੱਡਾ ਇਲਜ਼ਾਮ ਲਗਾਇਆ ਹੈ। ਬਾਦਲ ਨੇ ਕਿਹਾ ਹੈ ਕਿ ਵਾਰੀ ਤੋਂ ਪਹਿਲਾਂ ਤਰੱਕੀਆਂ ਲੈਣ ਲਈ ਇੱਕ ਨਿਰਦੋਸ਼ ਸਿੱਖ ਨੌਜਵਾਨ ਦਾ ਕਤਲ ਕਰਨ ਵਾਲੇ 4 ਪੁਲਿਸ ਅਧਿਕਾਰੀਆਂ ਨੂੰ ਮੁਆਫ਼ੀ ਦਿੱਤੇ ਜਾਣ ਦੀ ਸਿਫਾਰਿਸ਼ ਕੈਪਟਨ ਸਰਕਾਰ ਵੱਲੋਂ ਕੀਤੀ ਸੀ।
ਸੁਖਬੀਰ ਸਿੰਘ ਬਾਦਲ ਨੇ ਕਾਂਗਰਸ 'ਤੇ ਲਗਾਇਆ ਵੱਡਾ ਇਲਜ਼ਾਮ
ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੀ ਮੌਜੂਦਾ ਕੈਪਟਨ ਸਰਕਾਰ 'ਤੇ ਵੱਡਾ ਇਲਜ਼ਾਮ ਲਗਾਇਆ ਹੈ। ਨਿਰਦੋਸ਼ ਸਿੱਖ ਨੌਜਵਾਨ ਦਾ ਕਤਲ ਕਰਨ ਵਾਲੇ 4 ਪੁਲਿਸ ਅਧਿਕਾਰੀਆਂ ਨੂੰ ਮੁਆਫ਼ੀ ਦਿੱਤੇ ਜਾਣ ਦੀ ਸਿਫਾਰਿਸ਼ ਕਾਂਗਰਸ ਵੱਲੋਂ ਕੀਤੀ ਸੀ।
ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੇਰੇ ਖ਼ਿਲਾਫ਼ ਅਜਿਹੇ ਝੂਠ ਫੈਲਾਉਣਾ ਇੱਕ ਬਹੁਤ ਹੀ ਘਿਨੌਣੀ ਹਰਕਤ ਹੈ। ਉਨ੍ਹਾਂ ਕਿਹਾ ਕਿ ਚਾਰੇ ਪੁਲਿਸ ਅਧਿਕਾਰੀਆਂ ਨੂੰ ਮੁਆਫ਼ੀ ਦੇਣ ਸਬੰਧੀ ਤਿਆਰ ਕੀਤੇ ਗਏ ਕੇਸ ਦੀ ਫ਼ਾਈਲ ਕਿਸੇ ਵੀ ਰੂਪ ਵਿੱਚ ਉਨ੍ਹਾਂ ਕੋਲ ਨਹੀਂ ਸੀ। ਬਾਦਲ ਨੇ ਕਿਹਾ ਕਿ ਉਹ ਇਹ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਅਜਿਹੀ ਕਿਸੇ ਫ਼ਾਈਲ ਉੱਤੇ ਉਨ੍ਹਾਂ ਵੱਲੋਂ ਦਸਤਖ਼ਤ ਕਰਨ ਦਾ ਸਵਾਲ ਹੀ ਪੈਦਾ ਨਹੀਂ ਸੀ ਹੁੰਦਾ।
ਅਕਾਲੀ ਦਲ ਪ੍ਰਧਾਨ ਨੇ ਇਸ ਮੁੱਦੇ 'ਤੇ ਸਰਕਾਰ ਨੂੰ ਆਪਣਾ ਪੱਖ ਸਪੱਸ਼ਟ ਕਰਨ ਅਤੇ ਸਾਰੇ ਤੱਥ ਲੋਕਾਂ ਸਾਹਮਣੇ ਰੱਖਣ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਸੱਚ ਸਾਹਮਣੇ ਆਉਣਾਂ ਚਾਹੀਦਾ ਹੈ ਕਿ ਕਿਸ ਦੇ ਕਾਰਜਕਾਲ ਦੌਰਾਨ ਫ਼ਾਈਲ ਰਾਜਪਾਲ ਕੋਲ ਭੇਜੀ ਗਈ ਸੀ ਅਤੇ ਕਿਸ ਦੇ ਕਾਰਜਕਾਲ ਦੌਰਾਨ ਕਾਤਿਲ ਪੁਲਿਸ ਅਧਿਕਾਰੀਆਂ ਨੂੰ ਮੁਆਫ਼ੀ ਦੇਣ ਵਾਲੇ ਹੁਕਮ ਜਾਰੀ ਕੀਤੇ ਗਏ ਸੀ।