ਪੰਜਾਬ

punjab

ETV Bharat / state

ਸੁਖਬੀਰ ਸਿੰਘ ਬਾਦਲ ਵੱਲੋਂ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹਮਲੇ ਦੀ ਨਿਖੇਧੀ - ਲੋਕਤੰਤਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕਤੰਤਰ ਵਿਚ ਹਿੰਸਾ ਦੀ ਕੋਈ ਥਾਂ ਨਹੀਂ ਹੈ ਤੇ ਹਿੰਸਕ ਗਤੀਵਿਧੀਆਂ ਨਾਲ ਕੁਝ ਵੀ ਹਾਸਲ ਨਹੀਂ ਕੀਤਾ ਜਾ ਸਕਦਾ। ਅਜਿਹੇ ਹਮਲੇ ਕਰਨ ਵਾਲੇ ਕਦੇ ਵੀ ਕਿਸਾਨੀ ਭਾਈਚਾਰੇ ਦੇ ਸ਼ੁੱਭਚਿੰਤਕ ਨਹੀਂ ਹੋ ਸਕਦੇ।

ਸੁਖਬੀਰ ਸਿੰਘ ਬਾਦਲ
ਸੁਖਬੀਰ ਸਿੰਘ ਬਾਦਲ

By

Published : Oct 13, 2020, 4:26 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ’ਤੇ ਹੋਏ ਹਮਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਇਹ ਗੈਰ ਸਮਾਜਿਕ ਤੱਤਾਂ ਦਾ ਕੰਮ ਹੈ ਜੋ ਖੇਤੀਬਾੜੀ ਮੰਡੀਕਰਨ ਐਕਟਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਨੂੰ ਸਾਬੋਤਾਜ ਕਰਨਾ ਚਾਹੁੰਦੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਲੋਕਤੰਤਰ ਵਿੱਚ ਹਿੰਸਾ ਦੀ ਕੋਈ ਥਾਂ ਨਹੀਂ ਹੈ ਤੇ ਹਿੰਸਕ ਗਤੀਵਿਧੀਆਂ ਨਾਲ ਕੁਝ ਵੀ ਹਾਸਲ ਨਹੀਂ ਕੀਤਾ ਜਾ ਸਕਦਾ। ਅਜਿਹੇ ਹਮਲੇ ਕਰਨ ਵਾਲੇ ਕਦੇ ਵੀ ਕਿਸਾਨੀ ਭਾਈਚਾਰੇ ਦੇ ਸ਼ੁੱਭਚਿੰਤਕ ਨਹੀਂ ਹੋ ਸਕਦੇ।

ਬਾਦਲ ਨੇ ਕਾਂਗਰਸ ਸਰਕਾਰ ਨੂੰ ਇਹ ਵੀ ਕਿਹਾ ਕਿ ਉਹ ਇਨ੍ਹਾਂ ਗੈਰ ਸਮਾਜਿਕ ਤਾਕਤਾਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਵੇ ਜਿਨ੍ਹਾਂ ਦੀ ਵਰਤੋਂ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਕਰਨ ਲਈ ਕੀਤੀ ਜਾ ਰਹੀ ਹੈ, ਤੇ ਇਨ੍ਹਾਂ ਨੂੰ ਕਿਸੇ ਵੀ ਤਰੀਕੇ ਉਤਸ਼ਾਹਿਤ ਨਾ ਕਰੇ। ਉਨ੍ਹਾਂ ਕਿਹਾ ਕਿ ਅਸੀਂ ਬਹੁਤ ਸਪਸ਼ਟ ਹਾਂ ਕਿ ਕਿਸਾਨ ਕਦੇ ਵੀ ਅਜਿਹੀਆਂ ਕਾਰਵਾਈਆਂ ਨਹੀਂ ਕਰ ਸਕਦੇ ਤੇ ਅਸੀਂ ਹਮਲੇ ਦਾ ਦੋਸ਼ ਕਿਸਾਨਾਂ ਸਿਰ ਮੜ੍ਹਨ ਦੇ ਕਿਸੇ ਵੀ ਯਤਨ ਦਾ ਵਿਰੋਧ ਕਰਾਂਗੇ।

ਬਾਦਲ ਨੇ ਸਰਕਾਰ ਨੂੰ ਇਹ ਵੀ ਕਿਹਾ ਕਿ ਉਹ ਤੁਰੰਤ ਲੋੜੀਂਦੇ ਕਦਮ ਚੁੱਕੇ ਤਾਂ ਜੋ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰ ਸਕਣ। ਉਨ੍ਹਾਂ ਨੇ ਹਰ ਹਾਲਾਤ ਵਿੱਚ ਸ਼ਾਂਤੀ ਤੇ ਫ਼ਿਰਕੂ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਤੇ ਕੇਂਦਰ ਸਰਕਾਰ ਨੂੰ ਆਖਿਆ ਕਿ ਰਾਜ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਛੇਤੀ ਤੋਂ ਛੇਤੀ ਕੀਤਾ ਜਾਵੇ।

ABOUT THE AUTHOR

...view details