ਪੰਜਾਬ

punjab

ETV Bharat / state

ਸੁਖਬੀਰ ਸਿੰਘ ਬਾਦਲ ਤੀਜੀ ਵਾਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ - ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਵਿੱਚ ਪ੍ਰਧਾਨ ਦੀ ਚੋਣ

ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਵਿੱਚ ਪ੍ਰਧਾਨ ਦੀ ਚੋਣ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਅੱਜ ਹੋਏ ਡੈਲੀਗੇਟ ਇਜਲਾਸ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਸਰਬਸੰਮਤੀ ਨਾਲ ਮੁੜ ਪਾਰਟੀ ਪ੍ਰਧਾਨ ਚੁਣਿਆ ਗਿਆ ਹੈ।

ਸੁਖਬੀਰ ਸਿੰਘ ਬਾਦਲ
ਸੁਖਬੀਰ ਸਿੰਘ ਬਾਦਲ

By

Published : Dec 14, 2019, 3:02 PM IST

Updated : Dec 14, 2019, 5:34 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਵਿੱਚ ਪ੍ਰਧਾਨ ਦੀ ਚੋਣ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਇਜਲਾਸ ਵਿੱਚ ਫਿਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਚੁਣੇ ਗਏ ਹਨ। ਸੁਖਬੀਰ ਸਿੰਘ ਬਾਦਲ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਗਏ ਹਨ।

ਵੇਖੋ ਵੀਡੀਓ

ਅੱਜ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਇਹ ਚੋਣ ਹੋਈ ਜਿਸ ਵਿਚ ਪੰਜਾਬ ਦੇ ਸਮੁੱਚੇ 117 ਹਲਕਿਆਂ ਤੋਂ ਇਲਾਵਾ ਹੋਰਨਾਂ ਰਾਜਾਂ ਦੇ ਮਿਲਾ ਕੇ ਕੁੱਲ 600 ਡੈਲੀਗੇਟ ਸ਼ਾਮਲ ਹੋਏ।

ਇਸ ਮੌਕੇ ਮੰਚ ਸੰਚਾਲਨ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕੀਤਾ। ਅਕਾਲੀ ਦਲ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਰੀ ਚੋਣ ਲੋਕਤੰਤਰੀ ਤਰੀਕੇ ਨਾਲ ਕੀਤੀ ਗਈ ਹੈ।

ਚੋਣ ਦੌਰਾਨ ਨੇ ਸੁਖਬੀਰ ਸਿੰਘ ਬਾਦਲ ਦਾ ਪ੍ਰਧਾਨ ਦੇ ਅਹੁਦੇ ਵਾਸਤੇ ਨਾਂ ਜਥੇਦਾਰ ਤੋਤਾ ਸਿੰਘ ਨੇ ਪੇਸ਼ ਕੀਤਾ, ਜਿਸ ਦਾ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਤੇ ਜਗਮੀਤ ਸਿੰਘ ਬਰਾੜ ਵਲੋਂ ਸਮਰਥਨ ਕੀਤਾ ਗਿਆ।
ਇਸ ਉਪਰੰਤ ਬਲਵਿੰਦਰ ਸਿੰਘ ਭੂੰਦੜ ਨੇ ਮੰਚ ਤੋਂ ਨਤੀਜੇ ਦਾ ਐਲਾਨ ਕੀਤਾ ਕਿ ਸੁਖਬੀਰ ਸਿੰਘ ਬਾਦਲ ਬਿਨਾਂ ਮੁਕਾਬਲਾ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਗਏ ਹਨ।

ਇਸ ਡੈਲੀਗੇਟ ਇਜਲਾਸ ਦੌਰਾਨ ਬੀਬੀ ਉਪਿੰਦਰਜੀਤ ਕੌਰ, ਮਹੇਸ਼ਇੰਦਰ ਸਿੰਘ ਗਰੇਵਾਲ, ਬੀਬੀ ਜਗੀਰ ਕੌਰ,ਹਰਮੇਲ ਸਿੰਘ ਟੌਹੜਾ, ਜਨਮੇਜਾ ਸਿੰਘ ਸੇਖੋਂ, ਵਿਰਸਾ ਸਿੰਘ ਵਲਟੋਹਾ, ਹੀਰਾ ਸਿੰਘ ਗਾਬੜੀਆ ਅਤੇ ਗੁਲਜ਼ਾਰ ਸਿੰਘ ਰਣੀਕੇ ਵਲੋਂ ਵੱਖ -ਵੱਖ ਮਤੇ ਪੜ੍ਹ ਕੇ ਸੁਣਾਏ ਗਏ ਅਤੇ ਹਾਊਸ ਦੀ ਪ੍ਰਵਾਨਗੀ ਲਈ ਗਈ ਹੈ।

ਇਹ ਵੀ ਪੜੋ: ਭਾਜਪਾ ਦੇ ਸਿਆਸੀ ਗੁਰੂ 'PK' ਹੁਣ ਦੇਣਗੇ ਕੇਜਰੀਵਾਲ ਦਾ ਸਾਥ

ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ , ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ , ਡਾ. ਦਲਜੀਤ ਸਿੰਘ ਚੀਮਾ ,ਜਥੇਦਾਰ ਤੋਤਾ ਸਿੰਘ ,ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ,ਜਗਮੀਤ ਬਰਾੜ ,ਮਨਜਿੰਦਰ ਸਿਰਸਾ ,ਮਹੇਸ਼ਇੰਦਰ ਸਿੰਘ ਗਰੇਵਾਲ, ਬੀਬੀ ਜਗੀਰ ਕੌਰ, ਹਰਮੇਲ ਸਿੰਘ ਟੌਹੜਾ, ਜਨਮੇਜਾ ਸਿੰਘ ਸੇਖੋਂ, ਵਿਰਸਾ ਸਿੰਘ ਵਲਟੋਹਾ, ਹੀਰਾ ਸਿੰਘ ਗਾਬੜੀਆ ,ਗੁਲਜ਼ਾਰ ਸਿੰਘ ਰਣੀਕੇ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ।

Last Updated : Dec 14, 2019, 5:34 PM IST

ABOUT THE AUTHOR

...view details