ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਦੱਸ ਦਈਏ ਕੋਕਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਨਾਂਅ ਵੀ ਐੱਸਆਈਟੀ ਨੇ ਜਾਂਚ ਰਿਪੋਰਟ ਵਿੱਚ ਚਾਰਜਸ਼ੀਟ ਪੇਸ਼ ਕਰਨ ਦੌਰਾਨ ਦਿੱਤਾ ਸੀ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਅਗਾਊਂ ਜ਼ਮਾਨਤ ਲਈ ਲਗਾਤਾਰ ਜੱਦੋ-ਜਹਿਦ ਕੀਤੀ ਜਾ ਰਹੀ ਸੀ ਅਤੇ ਹੁਣ ਹਾਈਕੋਰਟ ਨੇ ਸੁਖਬੀਰ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਦਿੰਦਿਆਂ ਫਰੀਦਕੋਟ ਅਦਾਲਤ ਵਿੱਚ ਮੁਚਲਕਾ ਭਰਨ ਲਈ 15 ਦਿਨ ਦਾ ਸਮਾਂ ਦਿੱਤਾ ਹੈ। ਇਸ ਮਾਮਲੇ ਦੀ ਸੁਣਵਾਈ ਹੁਣ ਅਗਲੇ ਮਹੀਨੇ 30 ਮਈ ਨੂੰ ਹੋਵੇਗੀ।
ਸੁਖਬੀਰ ਸਿੰਘ ਬਾਦਲ 'ਤੇ ਲਟਕੀ ਸੀ ਗ੍ਰਿਫ਼ਤਾਰੀ ਦੀ ਤਲਵਾਰ:ਦੱਸ ਦਈਏ ਇਸ ਤੋਂ ਪਹਿਲਾਂ ਕੋਟਕਪੂਰਾ ਗੋਲੀਕਾਂਡ ਵਿੱਚ ਨਾਮਜ਼ਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਤਾਂ ਫਰੀਦਕੋਟ ਅਦਾਲਤ ਨੇ ਮਨਜ਼ੂਰ ਕਰ ਲਈ ਸੀ ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਸ ਵਿੱਚ ਨਾਮਜ਼ਦ ਦੋ ਹੋਰ ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਉੱਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਸੀ। ਪਰ ਹੁਣ ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਖਬੀਰ ਸਿੰਘ ਬਾਦਲ ਨੂੰ ਕੁੱਝ ਨਿਰਦੇਸ਼ਾਂ ਤਹਿਤ ਵੱਡੀ ਰਾਹਤ ਦਿੱਤੀ ਹੈ।
7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ: ਦੱਸ ਦਈਏ ਕਿ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਸਬੰਧੀ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ ਗਈ ਸੀ ਅਤੇ ਇਹ ਚਾਰਜਸ਼ੀਟ ਵਿੱਚ ਏਡੀਜੀਪੀ ਐਲਕੇ ਯਾਦਵ ਅਤੇ ਐੱਸਐੱਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਟੀਮ ਨੇ ਦਾਇਰ ਕੀਤੀ ਸੀ, ਜਿਸ ਕਾਰਨ ਸਾਰੀ ਕਾਰਵਾਈ ਵੱਡੇ-ਵੱਡੇ ਸਿਆਸੀ ਦਿੱਗਜਾਂ ਅਤੇ ਸਾਬਕਾ ਪੁਲਿਸ ਅਫ਼ਸਰਾਂ ਖ਼ਿਲਾਫ਼ ਕੀਤੀ ਗਈ ਹੈ। । ਦੱਸ ਦਈਏ ਕਿ ਸਾਲ 2015 ਵਿੱਚ ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਖਿਲਰੇ ਹੋਏ ਮਿਲੇ ਸਨ, ਜਿਸ ਤੋਂ ਬਾਅਦ ਕੋਟਕਪੂਰਾ ਵਿੱਚ ਸਿੱਖਾਂ ਨੇ ਇਸ ਦੀ ਜਾਂਚ ਲਈ ਸ਼ਾਂਤ ਮਈ ਪ੍ਰਦਰਸ਼ਨ ਕੀਤਾ, ਪਰ 14 ਅਕਤੂਬਰ 2015 ਨੂੰ ਪੁਲਿਸ ਨੇ ਕੋਟਕਪੂਰਾ ਵਿੱਚ ਪ੍ਰਦਰਸ਼ਨ ਲਈ ਬੈਠੇ ਲੋਕਾਂ ਉੱਤੇ ਗੋਲੀਆਂ ਚਲਾ ਦਿੱਤੀਆਂ ਅਤੇ ਇਸ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਜ਼ਖ਼ਮੀ ਹੋ ਗਏ ਸਨ। ਦੱਸ ਦਈਏ ਕਿ ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਸਨ। ਇਸ ਤੋਂ ਇਲਾਲਾ ਸਿਆਸੀ ਵਿਰੋਧੀਆਂ ਅਤੇ ਕਈ ਵਾਰ ਆਮ ਜਨਤਾ ਵੱਲੋਂ ਵੀ ਲਗਾਤਾਰ ਬਾਦਲ ਪਿਓ-ਪੁੱਤ ਦੀ ਭੂਮਿਕਾ ਉੱਤੇ ਸਵਾਲ ਚੁੱਕਦਿਆਂ ਕਾਰਵਾਈ ਦੀ ਮੰਗ ਕੀਤੀ ਗਈ ਸੀ।
ਇਹ ਵੀ ਪੜ੍ਹੋ:ਅੰਮ੍ਰਿਤਪਾਲ ਦੇ ਹੱਕ 'ਚ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਚੁੱਕਿਆ