ਸੁਖਪਾਲ ਖਹਿਰਾ ਨੇ ਡੀਜੀਪੀ ਦੀ ਨਿਯੁਕਤੀ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਦਿਨਕਰ ਗੁਪਤਾ ਨੂੰ ਕਈ ਸੀਨੀਅਰ ਅਧਿਕਾਰੀਆਂ ਦੀ ਕਾਬਲਿਅਤ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਪੁਲਿਸ ਦਾ ਮੁਖੀ ਚੁਣਿਆ ਗਿਆ ਹੈ ਜੋ ਕਿ ਸਰਾਸਰ ਗਲਤ ਹੈ।
ਖਹਿਰਾ ਨੇ ਡੀਜੀਪੀ 'ਤੇ ਚੁੱਕੇ ਸਵਾਲ, ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦਾ ਲਾਇਆ ਦੋਸ਼ - punjab news
ਚੰਡੀਗੜ੍ਹ: ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਨਵੇਂ ਡੀਜੀਪੀ ਦਿਨਕਰ ਗੁਪਤਾ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਅਤੇ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਦੇ ਨਸ਼ਾ ਤਸਕਰਾਂ ਅਤੇ ਤਸਕਰੀ ਵਿਚ ਸ਼ਾਮਲ ਪੁਲਿਸ ਅਫ਼ਸਰਾਂ ਨਾਲ ਨੇੜਲੇ ਸਬੰਧ ਹਨ।
ਸੁਖਪਾਲ ਸਿੰਘ ਖਹਿਰਾ
ਇਸ ਮੌਕੇ ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਵੀ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਸੁਖਬੀਰ ਕਿਹੜੇ ਮੂੰਹ ਨਾਲ ਕਿਸਾਨਾਂ ਦੇ ਹੱਕ ਵਿੱਚ ਸੜਕਾਂ 'ਤੇ ਉਤਰ ਰਹੇ ਹਨ। ਉਨ੍ਹਾਂ ਕਿਹਾ ਕਿਸਾਨਾਂ ਦਾ ਹਾਲ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਵੀ ਕੋਈ ਚੰਗਾ ਨਹੀਂ ਸੀ।