ਪੰਜਾਬ

punjab

ETV Bharat / state

NRIs ਨੂੰ ਕੋਰੋਨਾ ਵਾਇਰਸ ਫ਼ੈਲਾਉਣ ਲਈ ਜ਼ਿੰਮੇਵਾਰ ਠਹਿਰਾਉਣਾ ਸਰਾਸਰ ਗ਼ਲਤ: ਖਹਿਰਾ - NRIs ਨੂੰ ਕੋਰੋਨਾ ਲਈ ਜ਼ਿੰਮੇਵਾਰ ਠਹਿਰਾਉਣਾ ਗ਼ਲਤ

ਇਸ ਸਮੇਂ ਪੂਰੀ ਦੁਨੀਆ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਹੈ। ਇਸੇ ਵਿਚਾਲੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਬਿਆਨ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਐਨਆਰਆਈਜ਼ ਨੂੰ ਕੋਰੋਨਾ ਵਾਇਰਸ ਫ਼ੈਲਾਉਣ ਲਈ ਜ਼ਿੰਮੇਵਾਰ ਠਹਿਰਾਉਣਾ ਗ਼ਲਤ ਹੈ।

ਸੁਖਪਾਲ ਸਿੰਘ ਖਹਿਰਾ
ਸੁਖਪਾਲ ਸਿੰਘ ਖਹਿਰਾ

By

Published : Mar 30, 2020, 1:10 PM IST

ਚੰਡੀਗੜ੍ਹ: ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਵਿੱਚ ਕੋਰੋਨਾ ਵਾਇਰਸ ਫ਼ੈਲਣ ਪਿੱਛੇ ਪ੍ਰਵਾਸੀ ਪੰਜਾਬੀਆਂ ਨੂੰ ਦੋਸ਼ੀ ਠਹਿਰਾਉਣ ਦੀ ਨਿੰਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਬਲਦੇਵ ਸਿੰਘ ਵਿਦੇਸ਼ ਤੋਂ ਆਇਆ ਸੀ ਅਤੇ ਉਸ ਕਾਰਨ ਕਈ ਹੋਰਾਂ ਨੂੰ ਵੀ ਕੋਰੋਨਾ ਦੀ ਲਾਗ ਲੱਗ ਗਈ ਤੇ ਦੋ ਦਰਜਨ ਦੇ ਕਰੀਬ ਵਿਅਕਤੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਖਹਿਰਾ ਨੇ ਕਿਹਾ ਕਿ ਜੇਕਰ ਬਲਦੇਵ ਸਿੰਘ ਨੂੰ ਪਤਾ ਹੁੰਦਾ ਕਿ ਉਸ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ ਚਿੰਬੜੀ ਹੋਈ ਹੈ ਤਾਂ ਕੀ ਉਹ ਆਪਣੇ ਪਰਿਵਾਰ ਨੂੰ ਇਹ ਲਾਗ ਲਾਉਂਦਾ ਜਿਸ ਵਿੱਚ ਉਸ ਦੇ ਪੋਤੇ-ਦੋਹਤੇ ਤੱਕ ਸ਼ਾਮਿਲ ਹਨ।

ਖਹਿਰਾ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਇਲਜ਼ਾਮ ਐਨਆਰਆਈ ਭਰਾਵਾਂ 'ਤੇ ਲਾਉਣਾ ਸਰਾਸਰ ਬੇਬੁਨਿਆਦ ਹੈ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਪੰਜਾਬ ਵਿੱਚ ਭੁੱਖਮਰੀ, ਭ੍ਰਿਸ਼ਟਾਚਾਰ ਤੇ ਨਸ਼ੇਖੋਰੀ ਵਰਗੀਆਂ ਅਲਾਮਤਾਂ ਵੀ ਹਨ, ਕੀ ਇਹ ਵੀ ਐਨਆਰਆਈਜ਼ ਦੀ ਬਦੌਲਤ ਹਨ?

ਵੇਖੋ ਵੀਡੀਓ

ਖਹਿਰਾ ਨੇ ਪੰਜਾਬੀਆਂ ਨੂੰ ਯਾਦ ਕਰਾਇਆ ਕਿ ਪੰਜਾਬ ਦੀ ਤਰੱਕੀ ਵਿੱਚ ਪ੍ਰਵਾਸੀ ਪੰਜਾਬੀਆਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਲਿਹਾਜ਼ਾ ਪੰਜਾਬ ਵਿੱਚ ਕੋਰੋਨਾ ਵਾਇਰਸ ਫੈਲਣ ਪਿੱਛੇ ਐਨਆਰਆਈਜ਼ ਨੂੰ ਜ਼ਿੰਮੇਵਾਰ ਠਹਿਰਾਉਣਾ ਉਨ੍ਹਾਂ ਦਾ ਮਨੋਬਲ ਤੋੜਨ ਦੇ ਬਰਾਬਰ ਹੈ ਕਿਉਂਕਿ ਪਿਛਲੇ 10 ਸਾਲਾਂ ਵਿੱਚ ਇਨ੍ਹਾਂ ਪ੍ਰਵਾਸੀ ਪੰਜਾਬੀਆਂ ਦੀ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।

ABOUT THE AUTHOR

...view details