ਪੰਜਾਬ

punjab

ETV Bharat / state

ਸੁੰਦਰ ਸ਼ਾਮ ਅਰੋੜਾ ਨੇ ਉਦਯੋਗਾਂ ਨੂੰ ਉਪਲਬਧ ਆਕਸੀਜਨ ਸਿਲੰਡਰ ਹਸਪਤਾਲਾਂ ਨੂੰ ਦੇਣ ਲਈ ਕੀਤੀ ਅਪੀਲ

ਕੋਰੋਨਾ ਵਿਰੁੱਧ ਚੱਲ ਰਹੀ ਸੂਬੇ ਦੀ ਲੜਾਈ ਵਿੱਚ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਉਦਯੋਗਾਂ ਵੱਲੋਂ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਵਿੱਚ ਯੋਗਦਾਨ ਪਾਉਣ ਲਈ ਉਦਯੋਗ ਜਗਤ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਉਦਯੋਗ ਜਗਤ ਨੂੰ ਅਪੀਲ ਵੀ ਕੀਤੀ ਕਿ ਉਹ ਆਪਣੇ ਕੋਲ ਉਪਲਬਧ ਆਕਸੀਜਨ ਸਿਲੰਡਰ ਜ਼ਿਲ੍ਹਾਂ ਪ੍ਰਸ਼ਾਸਨ ਨੂੰ ਹਸਪਤਾਲਾਂ ਵਿੱਚ ਵਰਤਣ ਲਈ ਮੁਹੱਈਆ ਕਰਵਾਉਣ।

ਸੁੰਦਰ ਸ਼ਾਮ ਅਰੋੜਾ ਨੇ ਉਦਯੋਗਾਂ ਨੂੰ ਉਪਲਬਧ ਆਕਸੀਜਨ ਸਿਲੰਡਰ ਹਸਪਤਾਲਾਂ ਨੂੰ ਦੇਣ ਲਈ ਕੀਤੀ ਅਪੀਲ
ਸੁੰਦਰ ਸ਼ਾਮ ਅਰੋੜਾ ਨੇ ਉਦਯੋਗਾਂ ਨੂੰ ਉਪਲਬਧ ਆਕਸੀਜਨ ਸਿਲੰਡਰ ਹਸਪਤਾਲਾਂ ਨੂੰ ਦੇਣ ਲਈ ਕੀਤੀ ਅਪੀਲ

By

Published : May 2, 2021, 9:31 AM IST

ਚੰਡੀਗੜ੍ਹ : ਕੋਰੋਨਾ ਵਿਰੁੱਧ ਚੱਲ ਰਹੀ ਸੂਬੇ ਦੀ ਲੜਾਈ ਵਿੱਚ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਉਦਯੋਗਾਂ ਵੱਲੋਂ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਵਿੱਚ ਯੋਗਦਾਨ ਪਾਉਣ ਲਈ ਉਦਯੋਗ ਜਗਤ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਉਦਯੋਗ ਜਗਤ ਨੂੰ ਅਪੀਲ ਵੀ ਕੀਤੀ ਕਿ ਉਹ ਆਪਣੇ ਕੋਲ ਉਪਲਬਧ ਆਕਸੀਜਨ ਸਿਲੰਡਰ ਜ਼ਿਲ੍ਹਾਂ ਪ੍ਰਸ਼ਾਸਨ ਨੂੰ ਹਸਪਤਾਲਾਂ ਵਿੱਚ ਵਰਤਣ ਲਈ ਮੁਹੱਈਆ ਕਰਵਾਉਣ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਰੋਨਾ ਦੇ ਇਸ ਸਮੇਂ ਹਸਪਤਾਲਾ ਵਿੱਚ ਆਕਸੀਜਨ ਦੀ ਘਾਟ ਪੈਦਾ ਹੋ ਗਈ ਹੈ ਅਤੇ ਸੂਬਾ ਸਰਕਾਰ ਲੋੜੀਦੇਂ ਹਸਪਤਾਲਾ ਵਿੱਚ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਲਈ 24 ਘੰਟੇਂ ਕੋਸ਼ਿਸ਼ਾਂ ਕਰ ਰਹਿ ਹੈ। ਉਨ੍ਹਾਂ ਨੇ ਕਿਹਾ ਕਿ ਉਦਯੋਗਿਕ ਇਕਾਈਆਂ ਨੂੰ ਆਕਸੀਜਨ ਸਿਲੰਡਰਾਂ ਨੂੰ ਹਸਪਤਾਲਾਂ ਵਿੱਚ ਵਰਤਣ ਲਈ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ। ਸਰਕਾਰ ਸਿਲੰਡਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗੀ ਅਤੇ ਹੋਏ ਨੁਕਸਾਨ ਦੀ ਭਰਪਾਈ ਵੀ ਕਰੇਗੀ।

ABOUT THE AUTHOR

...view details