ਪੰਜਾਬ

punjab

ETV Bharat / state

Jakhar Reply to CM Mann: SYL ਨੂੰ ਲੈਕੇ ਮੁੱਖ ਮੰਤਰੀ ਵਲੋਂ ਬਹਿਸ ਦੇ ਸੱਦੇ 'ਤੇ ਸੁਨੀਲ ਜਾਖੜ ਦਾ ਸਿਆਸੀ ਪਲਟਵਾਰ, ਕਿਹਾ-ਸੁਪਰੀਮ ਕੋਰਟ 'ਚ ਗੋਡੇ ਕਿਉਂ ਟੇਕੇ? - SYL issue Supreme Court

SYL Canal News: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਰੋਧੀਆਂ ਨੂੰ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਬੂਲ ਕਰ ਲਈ ਹੈ। ਜਿਸ 'ਚ ਉਨ੍ਹਾਂ ਸਵਾਲ ਵੀ ਕੀਤਾ ਕਿ ਮੁੱਖ ਮੰਤਰੀ ਇਹ ਵੀ ਦੱਸਣ ਕਿ ਉਨ੍ਹਾਂ ਕਿਹੜੇ ਦਬਾਅ ਜਾਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿੱਚ ਗੋਡੇ ਟੇਕੇ। (Jakhar Reply to CM Mann)

mann or jakhar
mann or jakhar

By ETV Bharat Punjabi Team

Published : Oct 8, 2023, 12:53 PM IST

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀਆਂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਨੂੰ ਲੈ ਕੇ ਸਿਆਸੀ ਹਲਚਲ ਮਚ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਦੇ ਸੂਬਾ ਪ੍ਰਧਾਨਾਂ ਨੂੰ ਰੋਜ਼ਾਨਾ ਝਗੜੇ ਦੀ ਬਜਾਏ ਲਾਈਵ ਬਹਿਸ ਕਰਨ ਲਈ ਕਿਹਾ ਹੈ। (Jakhar Reply to CM Mann)

ਜਾਖੜ ਨੇ ਕਬੂਲ ਕੀਤਾ ਚੈਲੰਜ:ਇਸ ਦੇ ਜਵਾਬ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇਹ ਚੁਣੌਤੀ ਸਵੀਕਾਰ ਕਰ ਲਈ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਹਰ ਮੁੱਦੇ 'ਤੇ ਬਹਿਸ ਲਈ ਹਮੇਸ਼ਾ ਤਿਆਰ ਹਾਂ। ਜ਼ਰਾ ਇਹ ਦੱਸੋ ਕਿ ਪਾਣੀ ਦੇ ਮੁੱਦੇ 'ਤੇ ਉਨ੍ਹਾਂ ਨੇ ਸੁਪਰੀਮ ਕੋਰਟ 'ਚ ਗੋਡੇ ਕਿਉਂ ਟੇਕ ਦਿੱਤੇ? ਮੁੱਖ ਮੰਤਰੀ ਮਾਨ ਨੇ ਬਹਿਸ ਲਈ 1 ਨਵੰਬਰ ਦਾ ਦਿਨ ਤੈਅ ਕੀਤਾ ਹੈ। ਸੂਤਰਾਂ ਅਨੁਸਾਰ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਵੀ ਇਸ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਦਕਿ ਇਸ ਬਾਰੇ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਹਾਲੇ ਤੱਕ ਕੁਝ ਵੀ ਨਹੀਂ ਕਿਹਾ ਗਿਆ ਹੈ।

CM ਭਗਵੰਤ ਮਾਨ ਨੇ ਕੀਤਾ ਸੀ ਇਹ ਟਵੀਟ:ਭਾਜਪਾ ਪ੍ਰਧਾਨ ਜਾਖੜ ਜੀ , ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ,ਜਵਾਨੀ ਕਿਸਾਨੀ,ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ,ਨਹਿਰਾਂ ਦਾ ਪਾਣੀ..ਸਾਰੇ ਮੁੱਦਿਆਂ ਤੇ ਲਾਈਵ ਬਹਿਸ ਕਰੀਏ..ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ..1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ..ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ.. ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ..

ਸੁਨੀਲ ਜਾਖੜ ਨੇ ਕੀਤਾ ਇਹ ਪਲਟਵਾਰ: ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਵਿਕ ਜਵਾਬ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਲਿਖਿਆ- "ਤੂੰ ਇਧਰ ਉਧਰ ਕੀ ਬਾਤ ਨਾ ਕਰ ਯੇ ਬਤਾ ਕਿ ਕਾਫ਼ਲਾ ਕਿਉਂ ਲੂਟਾ ! ਭਗਵੰਤ ਮਾਨ ਜੀ,ਪੰਜਾਬ ਦੇ ਹਰ ਮੁੱਦੇ ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ। ਪਹਿਲਾਂ ਤੁਸੀਂ ਇਹ ਤਾਂ ਦੱਸੋ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ ਤੇ ਤੁਸੀਂ ਕਿਹੜੇ ਦਬਾਅ ਜਾਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿੱਚ ਗੋਡੇ ਟੇਕੇ। ਪੰਜਾਬ ਮੰਗਦਾ ਜਵਾਬ।"

ਪਾਣੀ ਦੇ ਮੁੱਦੇ 'ਤੇ ਘਿਰੀ ਹੋਈ ਹੈ ਸਰਕਾਰ:ਪਿਛਲੇ ਕੁਝ ਮਹੀਨਿਆਂ ਤੋਂ ਵਿਰੋਧੀ ਪਾਰਟੀਆਂ 'ਆਪ' ਸਰਕਾਰ ਅਤੇ ਮੁੱਖ ਮੰਤਰੀ ਮਾਨ ਨੂੰ ਲਗਾਤਾਰ ਘੇਰ ਰਹੀਆਂ ਹਨ। ਇਸ ਤੋਂ ਪਹਿਲਾਂ ਰਾਜਪਾਲ ਵੱਲੋਂ ਸਰਕਾਰ ਨੂੰ ਲਿਖੇ ਗਏ ਪੱਤਰ ਵਿੱਚ ਵਿਰੋਧੀ ਧਿਰ ਨੇ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ ਸੀ ਤੇ ਹੁਣ ਪਿਛਲੇ ਕੁਝ ਦਿਨਾਂ ਤੋਂ ਐਸਵਾਈਐਲ ਮੁੱਦੇ ’ਤੇ ਵੀ ਪੰਜਾਬ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। ਜਿਸ 'ਚ ਅਕਾਲੀ ਦਲ ਲਗਾਤਾਰ ਸਰਕਾਰ 'ਤੇ ਨਿਸ਼ਾਨਾ ਸਾਧ ਰਿਹਾ ਹੈ, ਜਦਕਿ ਬੀਤੇ ਕੱਲ੍ਹ ਭਾਜਪਾ ਨੇ ਵੀ ਸਰਕਾਰ 'ਤੇ ਨਿਸ਼ਾਨਾ ਸਾਧਣਾ ਸ਼ੁਰੂ ਕਰ ਦਿੱਤਾ। ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਭਾਜਪਾ ਕੋਰ ਕਮੇਟੀ ਨੇ ਸੀਐਮ ਹਾਊਸ ਵੱਲ ਮਾਰਚ ਕੀਤਾ। ਆਖਰ ਪੁਲਿਸ ਨੇ ਭਾਜਪਾ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।

ABOUT THE AUTHOR

...view details