ਪੰਜਾਬ

punjab

ETV Bharat / state

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਭਲਕੇ ਸਾਂਭਣਗੇ ਅਹੁਦਾ - ਭਾਜਪਾ ਦੇ ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ

ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਅਤੇ ਸੀਨੀਅਰ ਆਗੂ ਸੁਨੀਲ ਜਾਖੜ ਭਲਕੇ ਆਪਣਾ ਅਹੁਦਾ ਸਾਂਭਣਗੇ। ਇਹ ਜਾਣਕਾਰੀ ਭਾਜਪਾ ਦੇ ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ ਵੱਲੋਂ ਦਿੱਤੀ ਗਈ ਹੈ।

Sunil Jakhar will take over as BJP state president on Tuesday
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਭਲਕੇ ਸਾਂਭਣਗੇ ਅਹੁਦਾ

By

Published : Jul 10, 2023, 8:34 PM IST

ਚੰਡੀਗੜ੍ਹ : ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਵੱਲੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਨਿਯੁਕਤੀ ਤੋਂ ਬਾਅਦ ਨਵੇਂ ਨਿਯੁਕਤ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲਣਗੇ। ਇਹ ਜਾਣਕਾਰੀ ਭਾਜਪਾ ਦੇ ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ ਨੇ ਆਪਣੇ ਪ੍ਰੈਸ ਬਿਆਨ ਵਿੱਚ ਦਿੱਤੀ ਹੈ।

ਇੱਥੇ ਕਰਵਾਇਆ ਜਾਵੇਗਾ ਪ੍ਰੋਗਰਾਮ : ਜਨਾਰਦਨ ਸ਼ਰਮਾ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਦਾ ਔਹੁਦਾ ਸੰਭਾਲ ਸਮਾਗਮ 11 ਜੁਲਾਈ 2023 ਦਿਨ ਮੰਗਲਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 12:30 ਵਜੇ ਤੱਕ ਚੰਡੀਗੜ੍ਹ ਦੇ ਲਾ ਭਵਨ ਨੇੜੇ ਭਾਜਪਾ ਦੇ ਸੂਬਾ ਹੈੱਡਕੁਆਰਟਰ ਸੈਕਟਰ 37-ਏ ਚੰਡੀਗੜ੍ਹ ਵਿਖੇ ਹੋਵੇਗਾ। ਇਸ ਔਹੁਦਾ ਸੰਭਾਲ ਸਮਾਗਮ ‘ਚ ਭਾਜਪਾ ਦੇ ਸੂਬਾ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ, ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ, ਸੰਗਠਨ ਜਨਰਲ ਸਕੱਤਰ ਸ਼੍ਰੀਨਿਵਾਸੂਲੂ, ਰਾਜ ਭਰ ਦੇ ਸਾਰੇ ਜ਼ਿਲ੍ਹਿਆਂ ਤੋਂ ਭਾਜਪਾ ਦੀ ਸੂਬਾਈ ਅਤੇ ਸੀਨੀਅਰ ਲੀਡਰਸ਼ਿਪ ਅਤੇ ਵਰਕਰ ਹਾਜ਼ਰ ਹੋਣਗੇ।

ਸ਼ਰਮਾ ਨੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਲਈ ਭਾਜਪਾ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਈਕਮਾਂਡ ਦਾ ਇਹ ਫੈਸਲਾ ਬਹੁਤ ਹੀ ਸਵਾਗਤਯੋਗ ਕਦਮ ਹੈ। ਜਾਖੜ ਨੂੰ ਪੰਜਾਬ ਦਾ ਪ੍ਰਧਾਨ ਬਣਾਉਣ ਨਾਲ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤ ਹੋਵੇਗੀ। ਜਾਖੜ ਇੱਕ ਜਮੀਨ ਨਾਲ ਜੁੜੇ ਹੋਏ ਅਤੇ ਬਹੁਤ ਸੁਲਝੇ ਹੋਏ ਨੇਤਾ ਹਨ। ਇਕ ਸੂਝਵਾਨ ਅਤੇ ਕੁਸ਼ਲ ਸਿਆਸਤਦਾਨ ਹਨ, ਜਿਨ੍ਹਾਂ ਦਾ ਆਉਣ ਵਾਲੇ ਸਮੇਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਬਹੁਤ ਲਾਭ ਮਿਲੇਗਾ। ਉਨ੍ਹਾਂ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਸੁਨੀਲ ਜਾਖੜ ਦੀ ਕੁਸ਼ਲ ਅਗਵਾਈ ਹੇਠ ਅਤੇ ਪੰਜਾਬ ਪ੍ਰਤੀ ਡੂੰਘੀ ਸੋਚ ਨਾਲ ਬੀਜੇਪੀ ਪੰਜਾਬ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹੇਗੀ।

ABOUT THE AUTHOR

...view details