ਚੰਡੀਗੜ੍ਹ: ਸਤਲੁਜ ਜਮੁਨਾ ਲਿੰਕ ਨਹਿਰ ਮਾਮਲੇ ਵਿੱਚ ਅੱਜ (11 ਫ਼ਰਵਰੀ) ਨੂੰ ਸੁਪਰੀਮ ਕੋਰਟ ਸੁਣਵਾਈ ਕਰੇਗਾ। ਸੁਪਰੀਮ ਕੋਰਟ ਨੇ ਤਕਰੀਬਨ 2 ਸਾਲ ਪਹਿਲਾਂ ਇਸ ਮਾਮਲੇ 'ਤੇ ਆਪਣਾ ਫ਼ੈਸਲਾ ਸੁਣਾ ਦਿੱਤਾ ਸੀ ਪਰ ਇਹ ਫ਼ੈਸਲਾ ਅਜੇ ਤੱਕ ਅਮਲ ਵਿੱਚ ਨਹੀਂ ਆਇਆ ਹੈ।
ਸੁਪਰੀਮ ਕੋਰਟ ਵਿੱਚ ਅੱਜ ਇਸ ਮਾਮਲੇ ਤੇ ਪੰਜਾਬ ਸਰਕਾਰ, ਹਰਿਆਣਾ ਸਰਕਾਰ ਤੋਂ ਇਲਾਵਾ ਕੇਂਦਰ ਸਰਕਾਰ ਵੀ ਆਪਣਾ ਪੱਖ ਰੱਖੇਗੀ। ਸੁਪਰੀਮ ਕੋਰਟ ਨੇ ਪਹਿਲਾਂ ਇਹ ਫ਼ੈਸਲਾ ਹਰਿਆਣਾ ਦੇ ਪੱਖ ਵਿੱਚ ਸੁਣਾਇਆ ਸੀ ਪਰ ਇਹ ਲਾਗੂ ਨਹੀਂ ਹੋਇਆ ਸੀ ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਇਸ ਕੇਂਦਰ ਸਰਕਾਰ ਨੂੰ ਇਹ ਫ਼ੈਸਲਾ ਲਾਗੂ ਕਰਵਾਉਣ ਲਈ ਕਿਹਾ ਸੀ।