ਚੰਡੀਗੜ੍ਹ: ਪਰਾਲੀ ਨੂੰ ਅੱਗ ਲਗਾਉਣ ਦਾ ਮਸਲਾ ਭਖਦਾ ਜਾ ਰਿਹਾ ਹੈ। ਪੰਜਾਬ ਵਿੱਚ ਅੱਗ ਲਗਾਉਣ ਵਾਲੇ ਕਿਸਾਨਾਂ 'ਤੇ ਪ੍ਰਸ਼ਾਸਨ ਵੱਲੋਂ ਪਰਚੇ ਦਰਜ ਕੀਤੇ ਗਏ ਅਤੇ ਜ਼ਮੀਨ 'ਤੇ ਲਾਲ ਲਕੀਰ ਵੀ ਫੇਰੀ ਗਈ, ਇਹ ਪਰਚੇ ਰੱਦ ਕਰਵਾਉਣ ਲਈ ਪੰਜਾਬ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ।
ਇਸ ਨਾਲ ਬੀਤੇ ਦਿਨ ਸੁਪਰੀਮ ਕੋਰਟ ਨੇ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਤੇ ਹਰਿਆਣਾ ਦੀ ਖਿਚਾਈ ਕੀਤੀ ਗਈ ਹੈ। ਸੁਪਰੀਪ ਕੋਰਟ ਨੇ ਮੁਲਕ ਦੇ ਸਾਰੇ ਸੂਬਿਆਂ ਨੂੰ ਨੋਟਿਸ ਜਾਰੀ ਕਰਕੇ ਹਵਾ ਤੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਇਸ ਸਬੰਧੀ ਈਟੀਵੀ ਭਾਰਤ ਦੇ ਟੀਮ ਕੋਰਟ ਵਿੱਚ ਕਿਸਾਨ ਪੱਖੀ ਵਕੀਲ ਤੇ ਕਿਸਾਨ ਆਗੂਆਂ ਨਾਲ ਖਾਸ ਗੱਲਬਾਤ ਕੀਤੀ ਗਈ। ਵਕੀਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਜਿੱਥੇ ਸੂਬੇ ਨੂੰ ਝਾੜ ਪਾਈ ਹੈ ਉੱਥੇ ਹੀ ਕਿਸਾਨ ਨੂੰ ਪੁੱਛਿਆ ਹੈ ਕਿ ਮੁਆਵਜ਼ਾ ਦੇਣ ਦੇ ਹੁਕਮ ਕੀਤੇ ਜਾਣ ਦੇ ਬਾਵਜੂਦ ਕਿਸਾਨਾਂ ਨੇ ਅੱਗ ਕਿਉ ਲਗਾਈ ਹੈ ਤਾਂ ਵਕੀਲ ਨੇ ਕਿਹਾ ਕਿ ਉਸ ਨੇ ਕੋਰਟ ਨੂੰ ਦੱਸਿਆ ਗਿਆ ਕਿ ਕਿਸਾਨਾਂ ਨੂੰ ਮੁਆਵਜ਼ਾ ਨਹੀ ਮਿਲ ਸਕਿਆ, ਜਿਸ ਕਰਕੇ ਕਿਸਾਨਾਂ ਨੇ ਅੱਗ ਲਗਾਈ।