ਜਲੰਧਰ :ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਸ਼ਾਨਦਾਰ ਜਿੱਤ ਹਾਸਲ ਕਰਨ ਵਾਲੇ ਸੁਸ਼ੀਲ ਕੁਮਾਰ ਰਿੰਕੂ ਦਿੱਲੀ ਪਹੁੰਚ ਗਏ ਹਨ। ਦਿੱਲੀ 'ਚ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ ਹਨ। ਰਿੰਕੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੁਲਾਕਾਤ ਕੀਤੀ, ਜੋ ਆਪ ਆਗੂ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਦਿੱਲੀ ਵਿੱਚ ਹੀ ਗਏ ਸਨ।
ਜਲੰਧਰ ਤੋਂ ਚੁਣੇ ਗਏ ਸੰਸਦ ਮੈਂਬਰ ਸੁਸ਼ੀਲ ਰਿੰਕੂ ਸਵੇਰੇ 11 ਵਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ। ਲੋਕ ਸਭਾ ਜ਼ਿਮਨੀ ਚੋਣ ਵਿਚ ਜਿੱਤ ਤੋਂ ਬਾਅਦ ਸੁਸ਼ੀਲ ਰਿੰਕੂ ਦੀ ਇਹ ਪਹਿਲੀ ਦਿੱਲੀ ਫੇਰੀ ਹੈ ਅਤੇ ਦੋਵਾਂ ਮੁੱਖ ਮੰਤਰੀਆਂ ਨਾਲ ਉਨ੍ਹਾਂ ਦੀ ਪਹਿਲੀ ਮੁਲਾਕਾਤ ਵੀ ਹੈ।
ਸੰਸਦ 'ਚ ਪੰਜਾਬ ਦੀ ਆਵਾਜ਼ ਬਣ ਕੇ ਗੂੰਜੇਗਾ ਰਿੰਕੂ :ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਮਿਲਣ ਆਏ ਰਿੰਕੂ ਨੇ ਉਨ੍ਹਾਂ ਨੂੰ ਗੁਲਦਸਤਾ ਦੇ ਕੇ ਧੰਨਵਾਦ ਕੀਤਾ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਸੁਸ਼ੀਲ ਕੁਮਾਰ ਰਿੰਕੂ ਪਾਰਲੀਮੈਂਟ ਵਿੱਚ ‘ਆਪ’ ਦੀ ਆਵਾਜ਼ ਬਣ ਕੇ ਲੋਕ ਸਭਾ ਵਿੱਚ ਪੰਜਾਬ ਨਾਲ ਸਬੰਧਤ ਮੁੱਦਿਆਂ ਨੂੰ ਉਠਾਉਣਗੇ। ਉਹ ਲੋਕ ਸਭਾ ਵਿੱਚ ਪੰਜਾਬ ਦੀ ਆਵਾਜ਼ ਬਣ ਕੇ ਗੂੰਜਣਗੇ।
- Karnataka elections Result: ਸਿੱਧਰਮਈਆ ਨੇ ਕਿਹਾ- "ਕਰਨਾਟਕ ਦੇ ਨਤੀਜੇ ਲੋਕ ਸਭਾ ਚੋਣਾਂ ਦੀ ਬੁਨਿਆਦ ਹਨ, ਉਮੀਦ ਹੈ ਰਾਹੁਲ ਬਣਨਗੇ ਪ੍ਰਧਾਨ ਮੰਤਰੀ"
- ਜਲੰਧਰ ਚੋਣਾਂ ਦੇ ਨਤੀਜੇ ਤੋਂ ਬਾਅਦ ਹਰਪਾਲ ਚੀਮਾ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ, ਕਿਹਾ- ਵਿਰੋਧੀ ਪਾਰਟੀਆਂ ਨੂੰ ਸੁਸ਼ੀਲ ਰਿੰਕੂ ਨੇ ਦਿੱਤਾ ਕਰਾਰਾ ਜਵਾਬ
- ਸਾਂਸਦ ਗੁਰਜੀਤ ਔਜਲਾ ਨੇ 'ਆਪ' ਨੂੰ ਲਪੇਟਿਆ, ਕਿਹਾ- ਬਦਲਾਅ ਦੀ ਨਹੀਂ ਬਦਲਾਖੋਰੀ ਦੀ ਸਿਆਸਤ ਕਰ ਰਹੀ ਸੂਬਾ ਸਰਕਾਰ
58647 ਵੋਟਾਂ ਦੇ ਫਰਕ ਨਾਲ ਜਿੱਤ ਕੀਤੀ ਹਾਸਲ :ਦੱਸ ਦਈਏ ਕਿ ਸੁਸ਼ੀਲ ਕੁਮਾਰ ਰਿੰਕੂ ਨੇ 58647 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਚੋਣ ਦੌਰਾਨ ਇਹ ਮੁਕਾਬਲਾ ਆਪ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਤੇ ਸੁਖਵਿੰਦਰ ਸਿੰਘ ਸੁੱਖੀ ਵਿਚਕਾਰ ਸੀ। ਪਹਿਲੇ ਤਿੰਨ ਰਾਊਂਡ ਦੀ ਗਿਣਤੀ ਤੋਂ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ ਰਹੇ। ਆਖਰੀ ਗੇੜ ਦੀ ਗਿਣਤੀ ਵਿੱਚ ਰਿੰਕੂ ਨੂੰ 2,26, 731, ਕਾਂਗਰਸ ਦੀ ਕਰਮਜੀਤ ਕੌਰ ਚੌਧਰੀ ਨੂੰ 1,83,052 ਤੇ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਸੁਖਵਿੰਦਰ ਸਿੰਘ ਸੁੱਖੀ ਨੂੰ 1,06,286 ਵੋਟਾਂ ਹਾਸਲ ਹੋਈਆਂ। ਆਖਰੀ ਐਲਾਨ ਵਿੱਚ ਸਾਫ਼ ਹੋਇਆ ਕਿ ਰਿੰਕੂ ਨੇ 302097 ਵੋਟਾਂ ਹਾਸਲ ਕਰ ਕੇ 58647 ਵੋਟਾਂ ਦੇ ਫਰਕ ਨਾਲ ਇਹ ਯਾਦਗਾਰ ਜਿੱਤ ਹਾਸਲ ਕੀਤੀ।