ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਵਿਦੇਸ਼ ਮੰਤਰੀ ਤੇ ਭਾਜਪਾ ਆਗੂ ਸੁਸ਼ਮਾ ਸਵਰਾਜ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਕੈਪਟਨ ਨੇ ਆਪਣੇ ਟਵਿੱਟਰ ਖਾਤੇ ’ਤੇ ਲਿਖਿਆ ਹੈ ਕਿ ਸਾਬਕਾ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਜੀ ਦੇ ਅਚਾਨਕ ਦਿਹਾਂਤ ਦੀ ਖ਼ਬਰ ਸੁਣ ਕੇ ਮਨ ਉਦਾਸ ਹੈ... ਯਕੀਨ ਨਹੀਂ ਹੋ ਰਿਹਾ ਕਿ ਉਹ ਸਾਡੇ ਵਿੱਚ ਨਹੀਂ ਰਹੇ। ਮੈਂ ਹਮੇਸ਼ਾ ਉਨ੍ਹਾਂ ਦੇ ਕੰਮ ਤੇ ਆਮ ਲੋਕਾਂ ਦੀ ਮਦਦ ਕਰਨ ਦੇ ਉਨ੍ਹਾਂ ਦੇ ਵਰਤੀਰੇ ਤੋਂ ਪ੍ਰਭਾਵਿਤ ਹੋਇਆ ਹਾਂ, ਉਹ ਇੱਕ ਬਹੁਤ ਵਧੀਆ ਲੀਡਰ ਤੇ ਇਨਸਾਨ ਸਨ। ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਣਾਂ ਵਿੱਚ ਥਾਂ ਦੇਣ ਤੇ ਸਾਰੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।
ਸੁਸ਼ਮਾ ਸਵਰਾਜ ਦੀ ਮੌਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਦੁੱਖ - former foreign minister
ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੇ ਦੇਹਾਂਤ ਤੇ ਦੁੱਖ ਪ੍ਰਗਟ ਕੀਤਾ ਹੈ।
![ਸੁਸ਼ਮਾ ਸਵਰਾਜ ਦੀ ਮੌਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਦੁੱਖ](https://etvbharatimages.akamaized.net/etvbharat/prod-images/768-512-4063360-thumbnail-3x2-j.jpg)
ਕੈਪਟਨ ਅਮਰਿੰਦਰ ਸਿੰਘ
ਦੱਸਣਯੋਗ ਹੈ ਕਿ ਅਪ੍ਰੈਲ 1990 'ਚ ਉਹ ਰਾਜ ਸਭਾ ਮੈਂਬਰ ਬਣੀ। ਸਾਲ 1996 ਚ ਚੋਣ ਜਿੱਤ ਕੇ ਉਹ ਵਾਜਪਾਈ ਸਰਕਾਰ ਚ ਸੂਚਨਾ ਪ੍ਰਸਾਰਣ ਮੰਤਰੀ ਬਣੀ। ਉਹ ਦਿੱਲੀ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਵੀ ਰਹੀ। ਸਾਲ 2014 'ਚ ਮੋਦੀ ਸਰਕਾਰ 'ਚ ਵਿਦੇਸ਼ ਮੰਤਰੀ ਰਹੇ। ਇਸ ਦੌਰਾਨ ਉਨ੍ਹਾਂ ਦੇ ਕੰਮਕਾਜ ਨੂੰ ਬੇਹੱਦ ਸਰਾਹਿਆ ਗਿਆ। ਸਿਹਤ ਕਾਰਨਾਂ ਨਾਲ ਉਨ੍ਹਾਂ ਨੇ 2019 'ਚ ਚੋਣਾਂ ਨਹੀਂ ਲੜੀਆਂ।