ਚੰਡੀਗੜ੍ਹ :ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨਾਲ ਜੁੜੀ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਘਰ ਦੀ ਛੱਤ ਉੱਤੇ ਕਈ ਅਣਪਛਾਤਾ ਵਿਅਕਤੀ ਦੇਖਿਆ ਗਿਆ ਹੈ। ਨਵਜੋਤ ਸਿੰਘ ਸਿੱਧੂ ਵਲੋਂ ਇਸਦੀ ਜਾਣਕਾਰੀ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ। ਨਵਜੋਤ ਸਿੱਧੂ ਵਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਦੇ ਪਟਿਆਲਾ ਵਾਲੇ ਘਰ ਦੀ ਛੱਤ 'ਤੇ ਇੱਕ ਸ਼ੱਕੀ ਵਿਅਕਤੀ ਦੇਖਿਆ ਗਿਆ ਸੀ। ਨਵਜੋਤ ਸਿੰਘ ਸਿੱਧੂ ਨੇ ਜੋ ਟਵੀਟ ਕੀਤਾ ਹੈ ਉਸਦੇ ਅਨੁਸਾਰ ਸਵੇਰੇ 7 ਵਜੇ ਦੇ ਕਰੀਬ ਉਨ੍ਹਾਂ ਦੇ ਘਰ ਦੀ ਛੱਤ 'ਤੇ ਸਲੇਟੀ ਰੰਗ ਦੇ ਕੰਬਲ 'ਚ ਲਪੇਟਿਆ ਇੱਕ ਅਣਪਛਾਤਾ ਸ਼ੱਕੀ ਵਿਅਕਤੀ ਦੇਖਿਆ ਗਿਆ ਹੈ। ਸਿੱਧੂ ਨੇ ਕਿਹਾ ਕਿ ਮੇਰੇ ਨੌਕਰ ਨੇ ਅਲਾਰਮ ਵਜਾਇਆ ਤਾਂ ਉਹ ਤੁਰੰਤ ਮੌਕੇ ਤੋਂ ਫਰਾਰ ਹੋ ਗਿਆ। ਸਿੱਧੂ ਵਲੋਂ ਡੀਜੀਪੀ ਅਤੇ ਐਸਐਸਪੀ ਪਟਿਆਲਾ ਨੂੰ ਵੀ ਇਸ ਬਾਰੇ ਸੂਚਿਤ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ 1 ਅਪ੍ਰੈਲ ਨੂੰ ਨਵਜੋਤ ਸਿੰਘ ਸਿੱਧੂ 1988 ਦੇ ਰੋਡ ਰੇਜ ਮਾਮਲੇ 'ਚ 317 ਦਿਨ ਪਟਿਆਲਾ ਜੇਲ 'ਚ ਰਹਿਣ ਤੋਂ ਬਾਅਦ ਬਾਹਰ ਆਏ ਹਨ। ਇਸ ਤੋਂ ਬਾਅਦ ਉਨ੍ਹਾਂ ਵਲੋਂ ਸੂਬੇ ਦੀ 'ਆਪ' ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਨਿਸ਼ਾਨਾ ਵੀ ਲਾਇਆ ਗਿਆ ਹੈ।ਸਿੱਧੂ ਨੇ ਕਿਹਾ ਹੈ ਕਿ ਪੰਜਾਬ ਨੂੰ ਕਮਜ਼ੋਰ ਕਰਕੇ ਕੋਈ ਵੀ ਸਰਕਾਰ ਮਜ਼ਬੂਤ ਨਹੀਂ ਬਣ ਸਕਦੀ ਹੈ।