ਚੰਡੀਗੜ੍ਹ: ਐਸਵਾਈਐੱਲ ਨਹਿਰ ਦਾ ਵਿਵਾਦ ਲਗਾਤਾਰ ਬਰਕਰਾਰ ਹੈ। ਐੱਸਵਾਈਐੱਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫ਼ਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ 'ਤੇ ਸਿਆਸਤ ਨਾ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਸਖ਼ਤ ਹੁਕਮ ਜਾਰੀ ਕਰਨ ਲਈ ਮਜਬੂਰ ਨਾ ਕੀਤਾ ਜਾਵੇ।
ਕੇਂਦਰ ਦੀ ਮਦਦ ਕਰੇ ਪੰਜਾਬ ਸਰਕਾਰ: ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਐਸਵਾਈਐਲ ਨਹਿਰ ਬਣਾਉਣ ਦੀ ਪ੍ਰਕਿਰਿਆ ਬਾਰੇ ਸਰਵੇਖਣ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਇੰਨਾ ਹੀ ਨਹੀਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਸਰਵੇਖਣ ਦੀ ਪ੍ਰਕਿਰਿਆ ਵਿੱਚ ਕੇਂਦਰ ਸਰਕਾਰ ਦੀ ਮਦਦ ਕਰੇ।
- Punjab New AG Appoint: ਐਡਵੋਕੇਟ ਜਨਰਲ ਵਿਨੋਦ ਘਈ ਦੀ ਛੁੱਟੀ ਤੈਅ !, ਇਸ ਨੂੰ ਮਿਲ ਸਕਦੀ ਹੈ ਨਵੀਂ ਜ਼ਿੰਮੇਵਾਰੀ, ਮਜੀਠੀਆ ਨੇ ਵੀ ਚੁੱਕੇ ਸਰਕਾਰ 'ਤੇ ਸਵਾਲ
- Manpreet Badal News : ਸਾਬਕਾ ਵਿੱਤ ਮੰਤਰੀ ਬਾਦਲ ਦੀ ਜ਼ਮਾਨਤ ਪਟੀਸ਼ਨ ਉੱਤੇ ਸੁਣਵਾਈ ਅੱਜ, ਭਗੌੜਾ ਐਲਾਨਣ ਦੀ ਤਿਆਰੀ !
- Punjab Governments Health Revolution: ਸਿਹਤ ਵਿਭਾਗ ਦੇ ਅਧਿਕਾਰੀ ਨੇ ਸਿਹਤ ਕ੍ਰਾਂਤੀ ਦਾ ਦੱਸਿਆ ਅਸਲ ਸੱਚ ? ਕਿਹਾ ਰੈਲੀਆਂ ਰਾਹੀਂ ਨਹੀਂ ਆਉਂਣੀ ਸਿਹਤ ਕ੍ਰਾਂਤੀ