ਮੋਹਾਲੀ: ਕੁਰਾਲੀ ਸਿਵਲ ਸਰਜਨ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੀਰਵਾਰ ਨੂੰ ਪਿੰਡ ਸੈਣੀ ਮਾਜਰਾ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ ਦੇ ਇੰਚਾਰਜ ਡਾ. ਦਿਲਬਾਗ ਸਿੰਘ ਸੀਨੀਅਰ ਮੈਡੀਕਲ ਅਫਸਰ ਦੀ ਦੇਖ ਰੇਖ ਵਿੱਚ ਸਵਾਈਨ ਫਲੂ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ ਅਤੇ ਰੈਲੀ ਕੱਢੀ ਗਈ।
ਸਵਾਈਨ ਫਲੂ ਸਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ
ਪਿੰਡ ਸੈਣੀ ਮਾਜਰਾ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ ਦੇ ਇੰਚਾਰਜ ਡਾ. ਦਿਲਬਾਗ ਸਿੰਘ ਸੀਨੀਅਰ ਮੈਡੀਕਲ ਅਫਸਰ ਦੀ ਦੇਖ ਰੇਖ ਵਿੱਚ ਜਾਗਰੂਕਤਾ ਕੈਂਪ ਲਾਇਆ ਗਿਆ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ.ਦਿਲਬਾਗ ਨੇ ਦੱਸਿਆ ਕਿ ਸਵਾਈਨ ਫਲੂ ਇੱਕ ਵਾਇਰਸ ਰਾਹੀਂ ਇੱਕ ਮਨੁੱਖ ਤੋਂ ਦੂਜੇ ਮਨੁੱਖ ਤੱਕ ਫੈਲਦਾ ਹੈ ਅਤੇ ਇਸ ਬੀਮਾਰੀ ਵਿੱਚ ਤੇਜ਼ ਬੁਖਾਰ, ਖਾਂਸੀ, ਜੁਕਾਮ, ਛਿੱਕਾਂ ਆਉਣੀਆਂ ਅਤੇ ਸ਼ਰੀਰ ਵਿੱਚ ਦਰਦ ਹੁੰਦਾ ਹੈ। ਇਸ ਤੋਂ ਇਲਾਵਾ ਇਹ ਜ਼ਿਆਦਾ ਖ਼ਤਰਨਾਕ ਉਦੋਂ ਹੁੰਦਾ ਹੈ, ਜਦੋਂ ਸਾਹ ਲੈਣ ਵਿੱਚ ਤਕਲੀਫ਼ ਹੁੰਦੀ ਹੈ।
ਡਾ. ਦਿਲਬਾਗ ਨੇ ਦੱਸਿਆ ਕਿ ਭਾਵੇਂ ਇਸ ਮੌਸਮ ਵਿੱਚ ਖਾਂਸੀ, ਜੁਕਾਮ ਆਦਿ ਆਮ ਹੁੰਦਾ ਹੈ ਪਰ ਜੇ ਸਾਹ ਲੈਣ ਵਿੱਚ ਤਕਲੀਫ ਹੋਵੇ ਤਾਂ ਨੇੜੇ ਦੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੋਂ ਤਾਂ ਕਿ ਇਸ ਬੀਮਾਰੀ ਦਾ ਸਮੇਂ ਸਿਰ ਇਲਾਜ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਵਾਈਨ ਫਲੂ ਦਾ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਮੁਫਤ ਹੁੰਦਾ ਹੈ ਅਤੇ ਮਰੀਜ਼ ਦੇ ਸੰਪਰਕ ਵਿੱਚ ਆਉਣ ਵਾਲੇ ਰਿਸ਼ਤੇਦਾਰਾਂ ਨੂੰ ਵੀ ਮੁਫ਼ਤ ਦਵਾਈ ਦਿੱਤੀ ਜਾਂਦੀ ਹੈ। ਇਸ ਮੌਕੇ ਪਿੰਡ ਦੇ ਸਰਪੰਚ ਲਾਭ ਸਿੰਘ ਨੇ ਡਾ. ਦਿਲਬਾਗ ਦਾ ਪਿੰਡ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਧੰਨਵਾਦ ਕੀਤਾ।