ਪੰਜਾਬ

punjab

ETV Bharat / state

multi crore steel project: ਸੀਐੱਮ ਮਾਨ ਦਾ ਦਾਅਵਾ, ਕਿਹਾ-ਦੇਸ਼ ਦੇ ਦੂਜੇ ਸਭ ਤੋਂ ਵੱਡੇ ਟਾਟਾ ਦੇ ਪਲਾਂਟ ਦਾ ਲੁਧਿਆਣਾ 'ਚ ਹੋਇਆ ਆਗਾਜ਼, 'ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ' - ਲੁਧਿਆਣਾ ਵਿੱਚ ਟਾਟਾ ਦਾ ਸਟੀਲ ਪਲਾਂਟ

ਮੁੰਬਈ ਵਿੱਚ ਟਾਟਾ ਗਰੁੱਪ ਦੇ ਅਫ਼ਸਰਾਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ 'ਚ ਲੱਗਣ ਵਾਲੇ ਟਾਟਾ ਗਰੁੱਪ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਕੰਮ ਹੋਇਆ ਸ਼ੁਰੂ। ਉਨ੍ਹਾਂ ਕਿਹਾ 2600 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਪਲਾਂਟ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਵਿਰੋਧੀਆਂ ਉੱਤੇ ਤੰਜ ਕੱਸਦਿਆਂ ਕਿਹਾ ਕਿ ਅਸੀਂ ਪਿਛਲੀਆਂ ਸਰਕਾਰਾਂ ਵਾਂਗ ਇਕੱਲੇ ਐਮਓਯੂ ਨਹੀਂ ਕਰਦੇ ਅਤੇ ਅਸੀਂ ਜੋ ਕਹਿੰਦੇ ਹਾਂ,ਉਹ ਕਰਦੇ ਹਾਂ।

Tata has set up a multi crore steel project in Ludhiana
multi crore steel project: ਸੀਐੱਮ ਮਾਨ ਦਾ ਦਾਅਵਾ, ਕਿਹਾ-ਦੇਸ਼ ਦੇ ਦੂਜੇ ਸਭ ਤੋਂ ਵੱਡੇ ਟਾਟਾ ਦੇ ਪਲਾਂਟ ਦਾ ਲੁਧਿਆਣਾ 'ਚ ਹੋਇਆ ਆਗਾਜ਼, 'ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ'

By

Published : Jan 24, 2023, 10:05 PM IST

ਮੁੰਬਈ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਸੂਬੇ ਨੇ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਵੱਡੀ ਪੁਲਾਂਘ ਪੁੱਟੀ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਨੇ ਲੁਧਿਆਣਾ ਵਿਖੇ ਪਹਿਲੇ ਪੜਾਅ ਵਿੱਚ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕਰੈਪ ਅਧਾਰਤ ਆਪਣਾ ਸਟੀਲ ਪਲਾਂਟ ਸਥਾਪਤ ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਟਾਟਾ ਗਰੁੱਪ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਅਸੀਂ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਵਾਂਗੇ।

ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ: ਮੁੱਖ ਮੰਤਰੀ ਨੇ ਇਸ ਵੱਕਾਰੀ ਪ੍ਰੋਜੈਕਟ 'ਤੇ ਕੰਮ ਸ਼ੁਰੂ ਕਰਨ ਲਈ ਟਾਟਾ ਗਰੁੱਪ ਨੂੰ ਵਧਾਈ ਦਿੰਦਿਆਂ ਇਸ ਪ੍ਰਾਜੈਕਟ ਵਿੱਚ ਉਨ੍ਹਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਇਸ ਵਿਸ਼ਵ ਪ੍ਰਸਿੱਧ ਕੰਪਨੀ ਵੱਲੋਂ ਕੀਤਾ ਗਿਆ ਪਹਿਲਾ ਨਿਵੇਸ਼ ਹੈ ਅਤੇ ਜਮਸ਼ੇਦਪੁਰ ਤੋਂ ਬਾਅਦ ਦੇਸ਼ ਵਿੱਚ ਕੀਤਾ ਦੂਜਾ ਸਭ ਤੋਂ ਵੱਡਾ ਨਿਵੇਸ਼ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਵੱਡੇ ਉਦਯੋਗਿਕ ਸਮੂਹ ਵੱਲੋਂ ਕੀਤਾ ਨਿਵੇਸ਼ ਸੂਬੇ ਨੂੰ ਉਦਯੋਗਿਕ ਵਿਕਾਸ ਦੀਆਂ ਨਵੀਆਂ ਲੀਹਾਂ 'ਤੇ ਪਹੁੰਚਾ ਦੇਵੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ।

ਨਵੇਂ ਯੁੱਗ ਦੀ ਸ਼ੁਰੂਆਤ:ਮੁੱਖ ਮੰਤਰੀ ਨੇ ਇਸ ਪਹਿਲਕਦਮੀ ਨੂੰ ‘ਨਵੇਂ ਯੁੱਗ ਦੀ ਸ਼ੁਰੂਆਤ’ ਦੱਸਿਆ ਕਿਉਂਕਿ ਪਹਿਲਾਂ ਇਹ ਸਮਝੌਤਾ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਸੀ, ਜਦਕਿ ਸੂਬੇ ਦੀ ਤਰੱਕੀ ਨੂੰ ਹੁਲਾਰਾ ਦੇਣ ਦੀ ਦਿਸ਼ਾ ਵੱਲ ਹੁਣ ਜ਼ਮੀਨੀ ਪੱਧਰ ਉਤੇ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੇ ਨਿੱਜੀ ਸਵਾਰਥਾਂ ਦੀ ਪੂਰਤੀ ਲਈ ਪਹਿਲਾਂ ਕੰਪਨੀਆਂ ਨੂੰ ਸੂਬੇ ਦੇ ਰਸੂਖਵਾਨ ਪਰਿਵਾਰਾਂ ਨਾਲ ਸਮਝੌਤੇ ਕਰਨ ਲਈ ਮਜਬੂਰ ਕੀਤਾ ਜਾਂਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਪ੍ਰਗਤੀਸ਼ੀਲ ਅਤੇ ਸ਼ਾਂਤਮਈ ਪੰਜਾਬ ਦੀ ਸਿਰਜਣਾ ਲਈ ਸੂਬੇ ਦੇ ਲੋਕਾਂ ਨਾਲ ਇਹ ਸਮਝੌਤੇ ਕੀਤੇ ਜਾ ਰਹੇ ਹਨ।

ਨੌਜਵਾਨਾਂ ਨੂੰ ਇਸ ਪ੍ਰਾਜੈਕਟ ਤੋਂ ਲਾਭ: ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਇਸ ਪ੍ਰਾਜੈਕਟ ਤੋਂ ਬਹੁਤ ਲਾਭ ਮਿਲੇਗਾ, ਜੋ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਟਾਟਾ ਗਰੁੱਪ ਲੁਧਿਆਣਾ ਵਿਖੇ ਸਥਾਪਤ ਕੀਤੇ ਜਾਣ ਵਾਲੇ ਪ੍ਰਾਜੈਕਟ ਦੇ ਪਹਿਲੇ ਪੜਾਅ ਵਿੱਚ ਲਗਭਗ 2600 ਕਰੋੜ ਰੁਪਏ ਦਾ ਨਿਵੇਸ਼ ਕਰ ਰਿਹਾ ਹੈ ਜੋ ਪੰਜਾਬ ਸਰਕਾਰ ਦੇ ਹਾਈ-ਟੈਕ ਵੈਲੀ ਇੰਡਸਟਰੀਅਲ ਪਾਰਕ ਦੇ ਨਾਲ ਲੱਗਦਾ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਵੱਕਾਰੀ ਪ੍ਰੋਜੈਕਟ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਅੱਗੇ ਵਧਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ।

ਇਹ ਵੀ ਪੜ੍ਹੋ:CM Mann appealed to industrialists: ਭਗਵੰਤ ਮਾਨ ਨੇ ਸੂਬੇ 'ਚ ਸਨਅਤਕਾਰਾਂ ਨੂੰ ਨਿਵੇਸ਼ ਕਰਨ ਦੀ ਕੀਤੀ ਅਪੀਲ, ਕਿਹਾ-ਪੰਜਾਬ ਵਿੱਚ ਨਿਵੇਸ਼ ਕਰਨ ਨਾਲ ਹੋਵੇਗਾ ਵੱਡਾ ਲਾਭ

ਮੁੱਖ ਮੰਤਰੀ ਨੇ ਕਿਹਾ ਕਿ ਇਹ ਇਲੈਕਟ੍ਰਿਕ ਆਰਕ ਭੱਠੀ ਅਧਾਰਿਤ ਪਲਾਂਟ 0.75 ਐਮਟੀਪੀਏ ਤਿਆਰ ਸਟੀਲ ਦਾ ਉਤਪਾਦਨ ਕਰੇਗਾ ਅਤੇ ਸਟੀਲ ਬਣਾਉਣ ਦੀ ਪ੍ਰਕਿਰਿਆ ਲਈ ਕੱਚਾ ਮਾਲ 100 ਫ਼ੀਸਦੀ ਸਕ੍ਰੈਪ ਹੋਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਇਹ ਪਲਾਂਟ ਪੀ.ਐਸ.ਆਈ.ਈ.ਸੀ. ਵੱਲੋਂ ਵਿਕਸਤ ਕੀਤੇ ਗਏ ਅਤਿ-ਆਧੁਨਿਕ ਉਦਯੋਗਿਕ ਪਾਰਕ ਦੇ ਨਾਲ ਲਗਦੀ 115 ਏਕੜ ਜ਼ਮੀਨ ਵਿੱਚ ਫੈਲਿਆ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਹਿੱਸਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਉਦਯੋਗਿਕ ਵਿਕਾਸ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਜਾਵੇ।

ABOUT THE AUTHOR

...view details