ਚੰਡੀਗੜ੍ਹ: ਪੰਜਾਬ ਦੀ ਡਗਮਗਾ ਰਹੀ ਕਾਨੂੰਨ ਵਿਵਸਥਾ ਵਿਚਾਲੇ ਖੁਫੀਆ ਏਜੰਸੀਆਂ ਨੇ ਇਕ ਵਾਰ ਫਿਰ ਵੱਡਾ ਅਲਰਟ ਜਾਰੀ ਕੀਤਾ ਹੈ। ਅਲਰਟ 'ਚ ਕਿਹਾ ਗਿਆ ਹੈ ਕਿ ਪਾਕਿਸਤਾਨ ਦੇ ਅੱਤਵਾਦੀ ਸਮੂਹ ਪੰਜਾਬ ਵਿੱਚ ਮੌਜੂਦ ਸ਼ਰਾਰਤੀ ਅਨਸਰਾਂ ਨਾਲ ਮਿਲ ਕੇ ਪੰਜਾਬ ਦੇ ਪੁਲਿਸ ਸਟੇਸ਼ਨ (terror attack alert in punjab) ਨੂੰ ਨਿਸ਼ਾਨਾ ਬਣਾ ਸਕਦੇ ਹਨ। । ਇਸ ਤੋਂ ਇਲਾਵਾ ਮੁਹਾਲੀ ਦੇ ਇੱਕ ਥਾਣੇ ਦੀ ਰੇਕੀ ਕੀਤੀ ਗਈ ਹੈ। ਦੱਸ ਦਈਏ ਕਿ ਪਹਿਲਾਂ ਵੀ ਪੁਲਿਸ ਨੂੰ ਨਿਸ਼ਾਨਾ ਬਣਾਉਂਦਿਆਂ ਅੱਤਵਾਦੀ ਸਮੂਹਾਂ ਨੇ 2 ਆਰਪੀਜੀ ਅਟੈਕ ਪੰਜਾਬ ਪੁਲਿਸ ਉੱਤੇ ਕੀਤੇ ਹਨ। ਦੂਜੇ ਪਾਸੇ ਅਲਰਟ ਦੀ ਪੁਸ਼ਟੀ ਕਰਦਿਆਂ ਲੁਧਿਆਣਾ ਰੇਂਜ ਦੇ ਆਈਜੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਨਿਜੀ ਅਤੇ ਪੰਜਾਬ ਪੱਧਰ ਉੱਤੇ ਅਟੈਕ ਸਬੰਧੀ ਧਮਕੀਆਂ ਮਿਲ ਰਹੀਆਂ ਹਨ।
ਆਈਜੀ ਦਾ ਕਬੂਲਨਾਮਾ: ਮਾਮਲੇ ਸਬੰਧੀ ਲੁਧਿਆਣਾ ਰੇਂਜ ਦੇ ਆਈਜੀ ਡਾਕਟਰ ਕੌਸਤੁਭ ਸ਼ਰਮਾ ਨੇ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਸਾਨੂੰ ਵਿਅਕਤੀਗਤ ਤੌਰ 'ਤੇ ਅਤੇ ਪੰਜਾਬ ਪੱਧਰ 'ਤੇ ਵੀ ਧਮਕੀਆਂ (terror attack alert in punjab)) ਮਿਲ ਰਹੀਆਂ ਹਨ, ਜਿਸ ਨੂੰ ਲੈ ਕੇ ਪੰਜਾਬ ਪੁਲਿਸ ਹਰਕਤ ਵਿੱਚ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਸਟੇਸ਼ਨਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਸੀਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜੇਕਰ ਤੁਸੀਂ ਕੋਈ ਸਮਾਜ ਵਿਰੋਧੀ ਅਨਸਰ ਦੇਖਦੇ ਹੋ ਜਾਂ ਉਸ 'ਤੇ ਕੋਈ ਸ਼ੱਕ ਹੈ ਤਾਂ ਉਸ ਇਸ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਹਿਲਾਂ ਹੀ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ, ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਤੋਂ ਅਜਿਹਾ ਕੁਝ ਮਹਿਸੂਸ ਹੁੰਦਾ ਹੈ ਤਾਂ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਾਡੇ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਬੀਤੇ ਦਿਨ ਲੋਡਿਡ ਆਰਪੀਜੀ ਡਿਫਿਊਜ਼: ਦੱਸ ਦਈਏ ਬੀਤੇ ਦਿਨ ਤਰਨਤਾਰ ਦੇ ਮੰਡ ਇਲਾਕੇ ਵਿੱਚ ਪੁਲਿਸ ਨੇ ਮੁਲਜ਼ਮਾਂ ਦੀ ਨਿਸ਼ਾਨ ਦੇਹੀ ਮਗਰੋਂ ਬਰਾਮਦ ਕੀਤੇ ਲੋਡਿਡ ਆਰਪੀਜੀ ਨੂੰ ਡਿਫਿਊਜ਼ (bomb squad diffused the RPG ) ਕੀਤਾ ਹੈ। ਦੱਸ ਦਈਏ ਕਿ ਬੀਤੇ ਦਿਨੀ ਤਰਨਤਾਰਨ ਦੇ ਸਰਹਾਲੀ ਥਾਣਾ ਉੱਤੇ ਹੋਏ ਆਰਪੀਜੀ ਲਾਂਚਰ ਦੇ ਹਮਲੇ ਤੋਂ ਬਾਅਦ ਤਿੰਨ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਸੀ ਅਤੇ ਹੁਣ ਉਨ੍ਹਾਂ ਦੀ ਨਿਸ਼ਾਨਦੇਹੀ ਉੱਤੇ ਪੁਲਿਸ ਨੇ ਅਣਵਰਤਿਆ ਆਰ ਪੀ ਜੀ ਰਾਕੇਟ ਲਾਂਚਰ ਬਰਾਮਦ (Police recovered an unused RPG rocket launcher) ਕੀਤਾ ।