ਪੰਜਾਬ

punjab

ETV Bharat / state

ਅਕਾਲੀ ਦਲ ਨੇ ਸਿਹਤ ਸੇਵਾਵਾਂ 'ਚ ਚੋਖੇ ਵਾਧੇ ਦੀ ਕੀਤੀ ਨਿਖੇਧੀ - akali dal badal

ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਸਿਹਤ ਸੇਵਾਵਾਂ ਵਿੱਚ ਕੀਤੇ ਵਾਧੇ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਇਸਦੇ ਨਾਲ ਹੀ ਪੰਚਾਇਤਾਂ ਵੱਲੋਂ ਮਰੀਜ਼ਾਂ ਨੂੰ ਹਸਪਤਾਲ ਨਾ ਭੇਜ ਕੇ ਘਰਾਂ ਵਿੱਚ ਰੱਖਣ ਦੇ ਮਤੇ ਪਾਸ ਕਰਨ 'ਤੇ ਮਿਸ਼ਨ ਫਤਿਹ ਨੂੰ ਮਿਸ਼ਨ ਬੇਵਿਸਾਹੀ ਵਿੱਚ ਬਦਲ ਗਿਆ ਦੱਸਿਆ।

ਅਕਾਲੀ ਦਲ ਨੇ ਸਿਹਤ ਸੇਵਾਵਾਂ 'ਚ ਚੋਖੇ ਵਾਧੇ ਦੀ ਕੀਤੀ ਨਿਖੇਧੀ
ਅਕਾਲੀ ਦਲ ਨੇ ਸਿਹਤ ਸੇਵਾਵਾਂ 'ਚ ਚੋਖੇ ਵਾਧੇ ਦੀ ਕੀਤੀ ਨਿਖੇਧੀ

By

Published : Aug 30, 2020, 10:34 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਵੱਲੋਂ ਮਹਾਂਮਾਰੀ ਦੌਰਾਨ ਸਿਹਤ ਸੇਵਾਵਾਂ ਦੀਆਂ ਫੀਸਾਂ ਵਿੱਚ ਚੋਖਾ ਵਾਧਾ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਇਥੇ ਜਾਰੀ ਬਿਆਨ ਵਿੱਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਲੋਕਾਂ ਦੀ ਹਾਲਤ ਤੋਂ ਮੁਨਾਫਾ ਕਮਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮਹਾਂਮਾਰੀ ਦੌਰਾਨ ਬਜਾਏ ਸਿਹਤ ਸੇਵਾਵਾਂ ਨੂੰ ਹੋਰ ਵਧੇਰੇ ਲਾਭਕਾਰੀ ਬਣਾਉਣ ਦੇ ਅਤੇ ਗਰੀਬਾਂ ਨੂੰ ਮੁਫਤ ਇਲਾਜ ਮੁਹੱਈਆ ਕਰਵਾਉਣ ਦੇ ਕਾਂਗਰਸ ਸਰਕਾਰ ਨੇ ਸਾਰੀਆਂ ਸਿਹਤ ਸੇਵਾਵਾਂ ਦੀਆਂ ਦਰਾਂ ਵਿੱਚ ਵਾਧਾ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸੇਵਾਵਾਂ ਦੀਆਂ ਦਰਾਂ ਵਿੱਚ ਤਿੰਨ ਗੁਣਾ ਵਾਧਾ ਕੀਤਾ ਗਿਆ ਹੈ ਤੇ ਜਿਹੜੀ ਐਂਬੂਲੈਂਸ ਪਹਿਲਾਂ 5 ਰੁਪਏ ਪ੍ਰਤੀ ਕਿਲੋਮੀਟਰ ਵਿਚ ਮਿਲ ਰਹੀ ਸੀ, ਉਹ ਹੁਣ 15 ਰੁਪਏ ਪ੍ਰਤੀ ਕਿਲੋਮੀਟਰ ਵਿੱਚ ਕਰ ਦਿੱਤੀ ਗਈ ਹੈ।

ਡਾ. ਚੀਮਾ ਨੇ ਕਿਹਾ ਕਿ ਹੋਰ ਸੇਵਾਵਾਂ ਜਿਨ੍ਹਾਂ ਵਿੱਚ ਪ੍ਰਾਈਵੇਟ ਵਾਰਡ ਵਿੱਚ ਰਹਿਣ ਦੀਆਂ ਦਰਾਂ ਵੀ 500 ਰੁਪਏ ਤੋਂ ਵਧਾ ਕੇ 1000 ਰੁਪਏ ਪ੍ਰਤੀ ਦਿਨ ਕਰ ਦਿੱਤੀਆਂ ਗਈਆਂ ਹਨ ਅਤੇ ਐਕਸ ਰੇਅ, ਅਲਟਰਾ ਸਾਊਂਡ, ਈ ਸੀ ਜੀ ਤੇ ਅਪਰੇਸ਼ਨ ਦਰਾਂ ਵਿੱਚ ਵੀ 15 ਤੋਂ 20 ਫੀਸਦੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵਾਧੇ ਤੁਰੰਤ ਵਾਪਸ ਲਏ ਜਾਣੇ ਚਾਹੀਦੇ ਹਨ ਤੇ ਮਨੁੱਖਤਾ ਦੇ ਆਧਾਰ ’ਤੇ ਦਰਾਂ ਵਿੱਚ ਕਟੌਤੀ ਕਰਨੀ ਚਾਹੀਦੀ ਹੈ।

ਚੀਮਾ ਨੇ ਕਿਹਾ ਕਿ ਅਜਿਹੀਆਂ ਰਿਪੋਰਟਾਂ ਪ੍ਰਾਪਤ ਹੋ ਰਹੀਆਂ ਹਨ ਕਿ ਪਿੰਡਾਂ ਦੀਆਂ ਪੰਚਾਇਤਾਂ ਨੇ ਮਤੇ ਪਾਸ ਕਰਦੇ ਹੋਏ ਸਿਹਤ ਅਮਲੇ ਨੂੰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਲਿਜਾਣ ਤੋਂ ਵੀ ਰੋਕਿਆ ਹੈ। ਇਸਤੋਂ ਜਾਪਦਾ ਹੈ ਕਿ ਲੋਕਾਂ ਦਾ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵਾਸ ਇੰਨਾ ਜ਼ਿਆਦਾ ਘੱਟ ਗਿਆ ਹੈ ਕਿ ਉਹ ਆਪਣੇ ਘਰੇਲੂ ਮੈਂਬਰਾਂ ਨੂੰ ਘਰਾਂ ਵਿੱਚ ਰੱਖਣ ਲਈ ਤਿਆਰ ਹਨ, ਬਜਾਏ ਕਿ ਸਰਕਾਰੀ ਸੰਸਥਾਵਾਂ ਵਿੱਚ ਖੱਜਲ ਖੁਆਰ ਹੋਣ ਦੇ। ਉਨ੍ਹਾਂ ਕਿਹਾ ਕਿ ਮਿਸ਼ਨ ਫਤਿਹ ਅਸਲ ਵਿੱਚ ਪੂਰੀ ਤਰ੍ਹਾਂ ਮਿਸ਼ਨ ਬੇਵਿਸਾਹੀ ਵਿੱਚ ਬਦਲ ਗਿਆ ਹੈ।

ABOUT THE AUTHOR

...view details