ਚੰਡੀਗੜ੍ਹ:ਸਿੱਖਾਂ ਦੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ (Tenth Patshah Shri Guru Gobind Singh) ਜੀ ਦੇ ਦੋ ਛੋਟੇ ਸਾਹਿਬਜ਼ਾਦੇ ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ, ਜੋ ਕਿ ਧਰਮ ਲਈ ਨੀਹਾਂ ਵਿੱਚ ਚਿਣੇ ਗਏ। ਕੌਮ ਲਈ ਕੁਰਬਾਨੀ ਦੇਣ ਵਾਲੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਦਾ ਅੱਜ ਜਨਮ ਦਿਹਾੜਾ ਸ਼ਰਧਾ ਨਾਲ ਸਿੱਖ ਸੰਗਤ ਵੱਲੋਂ ਮਨਾਇਆ ਜਾ ਰਿਹਾ ਹੈ। ਬਾਬਾ ਜ਼ੋਰਾਵਰ ਸਿੰਘ ਜੀ ਦਾ ਜਨਮ 30 ਨਵੰਬਰ 1696 ਨੂੰ ਅਨੰਦਪੁਰ ਸਾਹਿਬ, ਰੋਪੜ ਵਿਖੇ ਮਾਤਾ ਜੀਤੋ ਕੌਰ ਜੀ ਦੀ ਕੁੱਖੋਂ ਹੋਇਆ ਸੀ। ਸਾਹਿਬਜ਼ਾਦਾ ਜ਼ੋਰਾਵਰ ਸਿੰਘ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪੁੱਤਰਾਂ ਵਿੱਚੋਂ ਤੀਜੇ ਪੁੱਤਰ ਸਨ।
ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਜੇ ਸਾਹਿਬਜ਼ਾਦੇ ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਬਹੁਤ ਬਹੁਤ ਵਧਾਈਆਂ…ਭਗਵੰਤ ਮਾਨ,ਮੁੱਖ ਮੰਤਰੀ ਪੰਜਾਬ
ਜਥੇਦਾਰ ਨੇ ਮਹਾਨ ਸ਼ਹਾਦਤ ਉੱਤੇ ਪਾਇਆ ਚਾਨਣਾ: ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤ ਨੂੰ ਜਿੱਥੇ ਬਾਬਾ ਜ਼ੋਰਾਵਰ ਸਿੰਘ ਦੇ ਜਨਮ ਦਿਹਾੜੇ ਉੱਤੇ ਵਧਾਈ ਦਿੱਤੀ ਉੱਥੇ ਹੀ ਉਨ੍ਹਾਂ ਕਿਹਾ ਕਿ ਸਹਿਬਜ਼ਾਦਿਆਂ ਦੀ ਨਿੱਕੀ ਉਮਰੇ ਦਿੱਤੀ ਗਈ ਕੁਰਬਾਨੀ ਆਪਣੇ-ਆਪ ਵਿੱਚ ਮਹਾਨਤਾ ਦਾ ਸਿਖ਼ਰ ਹੈ। ਉਨ੍ਹਾਂ ਕਿਹਾ ਜ਼ਬਰ ਦੇ ਖ਼ਿਲਾਫ਼ ਖੜ੍ਹੇ ਹੋਣ ਦਾ ਅਸਲ ਰਸਤਾ ਸਹਿਬਜ਼ਾਦੇ ਹੀ ਸੰਗਤ ਨੂੰ ਦੱਸ ਕੇ ਗਏ ਨੇ।
ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ। ਬਾਲ ਉਮਰ ਵਿੱਚ ਸਿੱਖੀ ਸਿਦਕ ਨਿਭਾਉਣ ਲਈ ਬਾਬਾ ਜ਼ੋਰਾਵਰ ਸਿੰਘ ਜੀ ਵਲੋਂ ਦਿੱਤੀ ਗਈ ਸ਼ਹਾਦਤ ਰਹਿੰਦੀ ਦੁਨੀਆ ਤੱਕ ਮਿਸਾਲ ਬਣਕੇ ਰਹੇਗੀ ਅਤੇ ਸਮੁੱਚੀ ਲੋਕਾਈ ਨੂੰ ਹੱਕ ਸੱਚ ਅਤੇ ਆਪਣੇ ਧਰਮ ਲਈ ਕੁਰਬਾਨ ਹੋਣ ਲਈ ਪ੍ਰੇਰਿਤ ਕਰਦੀ ਰਹੇਗੀ।..ਸ਼੍ਰੋਮਣੀ ਅਕਾਲੀ ਦਲ
ਕੁਰਬਾਨੀ ਦੇਕੇ ਮਜ਼ਹਬ ਦਾ ਮਹਿਲ ਕੀਤਾ ਮਜ਼ਬੂਤ:ਸਰਬੰਸਦਾਨੀ ਗੁਰੂ ਗੋਬਿੰਦ ਦੇ ਦੋ ( Sahabzade Zorawar Singh) ਛੋਟੇ ਸਹਿਬਜ਼ਾਦੇ ਜ਼ੋਰਾਵਰ ਸਿੰਘ (9 ਸਾਲ) ਅਤੇ ਬਾਬਾ ਫਤਿਹ ਸਿੰਘ (7 ਸਾਲ) ਨੂੰ ਸੁਰੱਖਿਅਤ ਰਾਹ ਦੀ ਪੇਸ਼ਕਸ਼ ਕੀਤੀ ਗਈ ਸੀ, ਜੇਕਰ ਉਹ ਮੁਸਲਮਾਨ ਬਣ ਜਾਣ। ਤਿੰਨ ਦਿਨ ਲਗਾਤਾਰ ਸਾਹਿਬਜ਼ਾਦਿਆਂ ਕਚਿਹਰੀ ਵਿੱਚ ਪੇਸ਼ ਕਰ ਕੇ ਇਸਲਾਮ ਕਬੂਲ ਕਰਾਉਣ ਲਈ ਕਈ ਡਰਾਵੇ ਤੇ ਲਾਲਚ ਦਿੱਤੇ ਗਏ ਪਰ ਉਹ ਅਦੋਲ ਰਹੇ। ਅਖ਼ੀਰ ਫ਼ਤਵਾ ਆਇਦ ਕਰ ਕੇ ਵਜ਼ੀਦੇ ਦੇ ਹੁਕਮ ਕੀਤਾ ਕਿ ਉਹਨਾਂ ਨੂੰ ਜੀਉਂਦੇ ਜੀਅ ਨੀਹਾਂ ਵਿੱਚ ਚਿਣਵਾ ਦਿੱਤਾ ਜਾਵੇ। 26 ਦਸੰਬਰ ਸੰਨ 1704 ਨਵਾਬ ਸਰਹੰਦ, ਵਜ਼ੀਦੇ ਦੇ ਜ਼ਾਲਮਾਨਾ ਹੁਕਮ ਨਾਲ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਨੂੰ ਜੀਉਂਦੇ ਜੀਅ ਨੀਹਾਂ ‘ਚ ਚਿਣਵਾ ਦਿੱਤਾ ਗਿਆ।