ਚੰਡੀਗੜ੍ਹ :18 ਮਾਰਚ ਤੋਂ ਫਰਾਰ ਤੇ 36 ਦਿਨਾਂ ਬਾਅਦ ਗ੍ਰਿਫਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਕੇਂਦਰ ਸਰਕਾਰ ਵੀ ਇਸ ਮਾਮਲੇ ਵਿੱਚ ਕਾਰਵਾਈ ਦੇ ਮੂਡ ਵਿੱਚ ਹੈ। ਕੇਂਦਰ ਵਲੋਂ ਸੂਬਾ ਸਰਕਾਰ ਨੂੰ ਕਿਹਾ ਗਿਆ ਹੈ ਕਿ ਮਿਸ਼ਨ ਅੰਮ੍ਰਿਤਪਾਲ ਸਿੰਘ ਬਾਰੇ ਰਿਪੋਰਟ ਪੇਸ਼ ਕੀਤੀ ਜਾਵੇਗਾ। ਕੇਂਦਰ ਨੇ ਮੰਗ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਲੁਕਣ ਛਿਪਣ ਲਈ ਥਾਂ ਦੇਣ ਵਾਲਿਆਂ ਦਾ ਵੀ ਅਤਾ ਪਤਾ ਦੱਸਿਆ ਜਾਵੇ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸੂਬਾ ਸਰਕਾਰ ਵਲੋਂ ਇਹ ਰਿਪੋਰਟ ਸੌਂਪ ਦਿੱਤੀ ਗਈ ਹੈ। ਦੂਜੇ ਪਾਸੇ ਕੌਮੀ ਜਾਂਚ ਏਜੰਸੀ ਵਲੋਂ ਵੀ ਆਪਣੀ ਰਿਪੋਰਟ ਦਿੱਤੀ ਗਈ ਹੈ।
ਸੂਤਰਾਂ ਦੀ ਮੰਨੀਏ ਤਾਂ ਕੇਂਦਰ ਨੇ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਤੋਂ ਲੈ ਕੇ ਉਸਦੀ ਗ੍ਰਿਫਤਾਰੀ ਹੋਣ ਤੱਕ ਸੂਬਾ ਸਰਕਾਰ ਤੋਂ ਰਿਪੋਰਟ ਦੀ ਮੰਗ ਕੀਤੀ ਹੈ। ਇਹ ਵੀ ਜਿਕਰਯੋਗ ਹੈ ਕਿ ਐਨਆਈਏ ਨੇ ਆਪਣੀ ਸ਼ੁਰੂਆਤੀ ਰਿਪੋਰਟ ਵਿੱਚ ਜਾਣਕਾਰੀ ਦਿੱਤੀ ਸੀ ਕਿ ਅੰਮ੍ਰਿਤਪਾਲ ਸਿੰਘ ਦੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਜੋੜਮੇਲ ਤੇ ਵਿਦੇਸ਼ੀ ਫੰਡਿੰਗ ਦਾ ਜ਼ਿਕਰ ਕੀਤਾ ਸੀ। ਹਾਲਾਂਕਿ ਸ਼੍ਰੋਮਣੀ ਕਮੇਟੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਕਾਨੂੰਨੀ ਸਹਾਇਤਾ ਦੇਣ ਜਾ ਰਹੀ ਹੈ।
ਇਹ ਵੀ ਪੜ੍ਹੋ :Smartcity ਲੁਧਿਆਣਾ ਬਣ ਰਹੀ 'Dustcity', ਵਿਕਾਸ ਪ੍ਰਾਜੈਕਟ ਦੀ ਮਿਆਦ ਪੂਰੀ, ਪਰ ਕੰਮ ਅਧੂਰਾ
ਦੱਸ ਦਈਏ ਕਿ ਪੰਜਾਬ ਪੁਲਿਸ ਅਤੇ ਇੰਟੇਲੀਜੈਂਸ ਦੇ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਅੱਜ ਐਤਵਾਰ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ 18 ਮਾਰਚ, 2023 ਤੋਂ ਫ਼ਰਾਰ ਚੱਲ ਰਿਹਾ ਸੀ। ਉਸ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ ਪੁਲਿਸ ਅਤੇ ਇੰਟੇਲੀਜੈਂਸ ਟੀਮਾਂ ਲੱਗੀਆਂ ਹੋਈਆਂ ਸੀ। ਆਖਿਰ ਅੰਮ੍ਰਿਤਪਾਲ ਨੂੰ ਕਾਬੂ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਮੁਤਾਬਕ ਪੁਲਿਸ ਨੇ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕੀਤਾ ਹੈ। ਉੱਥੇ ਹੀ,ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਬਠਿੰਡਾ ਦੇ ਏਅਰ ਫੋਰਸ ਸਟੇਸ਼ਨ ਉੱਤੇ ਪਹੁੰਚੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਨਾ ਅੰਮ੍ਰਿਤਪਾਲ ਨੂੰ ਬਠਿੰਡਾ ਦੇ ਏਅਰ ਫ਼ੋਰਸ ਸਟੇਸ਼ਨ ਤੋਂ ਏਅਰ ਲਿਫਟ ਕੀਤੇ ਜਾਣ ਦੀ ਖ਼ਬਰ ਹੈ।
ਆਈਪੀਐਸ ਸੁਖਚੈਨ ਸਿੰਘ ਗਿੱਲ ਦੀ ਪ੍ਰੈਸ ਕਾਨਫਰੰਸ:ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਆਈਪੀਐਸ ਸੁਖਚੈਨ ਸਿੰਘ ਗਿੱਲ ਅੱਜ ਐਤਵਾਰ (23 ਅਪ੍ਰੈਲ, 2023) ਨੂੰ ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ 9, ਚੰਡੀਗੜ੍ਹ ਵਿਖੇ ਕਾਨਫਰੰਸ ਹਾਲ ਵਿੱਚ ਸਵੇਰੇ 10 ਵਜੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਮੌਕੇ ਉਹ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਸਾਰੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਪੁਲਿਸ ਘੇਰਾ ਪਾ ਕੇ ਗ੍ਰਿਫਤਾਰ ਕੀਤਾ ਹੈ। ਸਵੇਰੇ 6:45 ਉੱਤੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਹੋਈ।