ਸ਼ਹੀਦ ਹਵਲਦਾਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਲਈ ਸਰਕਾਰੀ ਨੌਕਰੀ ਤੇ 50 ਲੱਖ ਦੀ ਮਦਦ ਦਾ ਐਲਾਨ - ਕੈਪਟਨ ਅਮਰਿੰਦਰ ਸਿੰਘ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 31 ਫੀਲਡ ਰੈਜੀਮੈਂਟ ਦੇ ਹਵਲਦਾਰ (ਗਨਰ) ਅੰਮਿ੍ਤਪਾਲ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਸ਼ਹੀਦ ਹਵਲਦਾਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ 50 ਲੱਖ ਸਣੇ ਨੌਕਰੀ ਦੇਣ ਦਾ ਕੀਤਾ ਐਲਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 31 ਫੀਲਡ ਰੈਜੀਮੈਂਟ ਦੇ ਹਵਲਦਾਰ (ਗਨਰ) ਅੰਮਿ੍ਤਪਾਲ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ। ਇਹ ਬਹਾਦਰ ਜਵਾਨ 8 ਅਪ੍ਰੈਲ, 2021 ਨੂੰ ਆਪਣੀ ਡਿਊਟੀ ਉੱਤੇ ਗਸ਼ਤ ਕਰਦੇ ਸਮੇਂ ਪੈਰ ਤਿਲਕਣ ਕਾਰਨ ਅਰੁਣਾਚਲ ਪ੍ਰਦੇਸ਼ ਦੇ ਪਿੰਡ ਮਨੀਗੌਂਗ ਨੇੜੇ ਵਗਦੀ ਸਿਓਮ ਨਦੀ ਵਿੱਚ ਡਿੱਗ ਪਿਆ ਸੀ, ਅਤੇ 7 ਮਈ, 2021 ਨੂੰ ਉਸ ਨੂੰ ਮ੍ਰਿਤਕ ਪਾਇਆ ਗਿਆ ਸੀ।