ਚੰਡੀਗੜ੍ਹ ਡੈਸਕ :ਰਾਮਗੜ੍ਹੀਆ ਮਿਸਲ ਦੇ ਮਹਾਨ ਯੋਧੇ ਸੂਰਬੀਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਨੂੰ ਸਮਰਪਿਤ 7 ਮਈ ਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਕ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਜਾਰੀ ਕਰਦਿਆਂ ਸਮੂਹ ਪੰਜਾਬੀਆਂ ਨੂੰ ਵਧਾਈਆਂ ਦਿੱਤੀਆਂ ਹਨ। ਜਾਣਕਾਰੀ ਅਨੁਸਾਰ ਜੱਸਾ ਸਿੰਘ ਰਾਮਗੜ੍ਹੀਆ ਚੌਕ ਤੋਂ ਇਲਾਵਾ ਦਸੂਹਾ ਦੇ ਪਿੰਡ ਸਿੰਘਪੁਰ ਜੱਟਾਂ ਵਿੱਚ ਵੀ ਅੱਜ ਪ੍ਰੋਗਰਾਮ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਸਬੰਧੀ ‘ਆਪ’ ਦੇ ਹਲਕਾ ਇੰਚਾਰਜ ਜੀਐਸ ਮੁਲਤਾਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਦੁਪਹਿਰ 12 ਵਜੇ ਦੇ ਕਰੀਬ ਸਿੰਘਪੁਰ ਜੱਟਾਂ ਵਿਖੇ ਇਸ ਸਮਾਗਮ ਵਿੱਚ ਪੁੱਜਣਗੇ।
ਮੁੱਖ ਮੰਤਰੀ ਦਾ ਟਵੀਟ :"ਰਾਮਗੜ੍ਹੀਆ ਮਿਸਲ ਦੇ ਬਹਾਦਰ ਯੋਧੇ ਤੇ ਸੂਰਬੀਰ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ…ਜਿੰਨਾ ਸੱਚੇ ਮਨੋਂ ਗੁਰੂ ਘਰ ਦੀ ਸੇਵਾ ਤੇ ਜ਼ਬਰ-ਜ਼ੁਲਮ ਦੇ ਵਿਰੁੱਧ ਨਿਧੜਕ ਹੋ ਆਵਾਜ਼ ਬੁਲੰਦ ਕੀਤੀ…ਔਖੇ ਸਮਿਆਂ ‘ਚ ਪੰਥ ਦੀਆਂ ਫੌਜਾਂ ਦੀ ਅਗਵਾਈ ਕਰਦੇ ਹੋਏ ਮਜ਼ਲੂਮਾਂ ਦੀ ਰੱਖਿਆ ਕੀਤੀ… ਅੱਜ ਮਹਾਨ ਜਰਨੈਲ ਦੇ 300 ਸਾਲਾਂ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ…."
ਦਸੂਹਾ ਦੇ ਪਿੰਡ ਸਿੰਘਪੁਰ ਜੱਟਾਂ ਵਿਖੇ ਭਗਵੰਤ ਮਾਨ ਕਰਨਗੇ ਸ਼ਿਰਕਤ :ਜੱਸਾ ਸਿੰਘ ਰਾਮਗੜ੍ਹੀਆ ਜੀ ਦੀ 300ਵੀਂ ਸ਼ਤਾਬਦੀ ਨੂੰ ਸਮਰਪਿਤ ਦਸੂਦਾ ਦੇ ਪਿੰਡ ਸਿੰਘਪੁਰ ਜੱਟਾ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸ਼ਿਰਕਤ ਕਰਨਗੇ। ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੀਐਸ ਮੁਲਤਾਨੀ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਮਗੜ੍ਹੀਆ ਮਿਸਲ ਦੇ ਮਹਾਨ ਯੋਧੇ ਸੂਰਬੀਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪਿੰਜ ਸਿੰਘਪੁਰ ਜੱਟਾ ਵਿਖੇ ਸਮਾਗਮ ਕਰਵਾਇਆ ਜਾਣ ਵਾਲਾ ਹੈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸ਼ਿਰਕਤ ਕਰਨਗੇ।
ਇਹ ਵੀ ਪੜ੍ਹੋ :ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਐਸਜੀਪੀਸੀ ਪ੍ਰਧਾਨ ਨੂੰ ਨਸੀਹਤ, ਕਿਹਾ- "ਮੰਗ ਕਰਨੀ ਹੈ, ਤਾਂ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰੋ"
ਸਮਾਗਮ ਸਬੰਧੀ ਮੀਟਿੰਗ :ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਵੈਲਫੇਅਰ ਸੁਸਾਇਟੀ ਦੀ ਪ੍ਰਧਾਨ ਮਹਿੰਦਰ ਪਾਲ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜੱਸਾ ਸਿੰਘ ਦਾ ਜਨਮ ਦਿਨ 7 ਮਈ ਨੂੰ ਮਨਾਉਣ ਦਾ ਫੈਸਲਾ ਕੀਤਾ ਗਿਆ। ਧੀਮਾਨ ਨੇ ਦੱਸਿਆ ਕਿ ਸਵੇਰੇ 9 ਵਜੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਜਾਣਗੇ। ਅਰਦਾਸ ਉਪਰੰਤ ਦੀਵਾਨ ਦੀ ਸਮਾਪਤੀ 1.30 ਵਜੇ ਹੋਵੇਗੀ। ਇਸ ਮੌਕੇ ਸੁਰਿੰਦਰ ਸਿੰਘ, ਜਸਵਿੰਦਰ ਸਿੰਘ ਕਲਸੀ, ਛੱਜਾ ਸਿੰਘ ਧੀਮਾਨ, ਗੁਰਦੇਵ ਸਿੰਘ ਬਾਂਸਲ, ਰਵਿੰਦਰ ਸਿੰਘ, ਮਲਕੀਤ ਸਿੰਘ ਮਰਵਾਹਾ, ਪਰਮਜੀਤ ਸਿੰਘ, ਤਲਵਿੰਦਰ ਸਿੰਘ ਅਤੇ ਕਮੇਟੀ ਦੇ ਸਮੂਹ ਮੈਂਬਰ ਹਾਜ਼ਰ ਸਨ।