ਚੰਡੀਗੜ੍ਹ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਈਦ-ਉਲ-ਫਿੱਤਰ ਦੇ ਰਾਜ ਪੱਧਰੀ ਸਮਾਗਮ ਦੌਰਾਨ ਮਾਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਐਲਾਨਣ ਦੇ ਨਾਲ ਇਸ ਇਤਿਹਾਸਕ ਸ਼ਹਿਰ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਦਾ ਵੀ ਐਲਾਨ ਕੀਤਾ। ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਵਰਚੁਅਲ ਤਰੀਕੇ ਨਾਲ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਭਾਰਤ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਜ਼ਿਲ੍ਹਾ ਬਣਾਉਣਾ ਸਥਾਨਕ ਲੋਕਾਂ ਦੀ ਚਿਰਕੋਣੀ ਮੰਗ ਸੀ। ਇਸ ਨਾਲ ਪ੍ਰਸ਼ਾਸਕੀ ਕੰਮ ਕਰਵਾਉਣ ਜਾਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਹੋਣਗੀਆਂ ਅਤੇ ਹੁਣ ਪ੍ਰਸ਼ਾਸਕੀ ਸਮੱਸਿਆਵਾਂ ਸਹਿਜ ਨਾਲ ਹੱਲ ਹੋਣਗੀਆਂ।
ਨਵੇਂ ਜਿਲ੍ਹੇ ਲੀ ਕੀ ਪਲਾਨਿੰਗ
ਮਾਲੇਰਕੋਟਲਾ ਤੇ ਅਹਿਮਦਗੜ੍ਹ ਤਹਿਸੀਲਾਂ ਅਤੇ ਅਮਰਗੜ੍ਹ ਸਬ ਤਹਿਸੀਲ ਨਵੇਂ ਬਣੇ ਜ਼ਿਲੇ ਵਿੱਚ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਜਨਗਣਨਾ ਦਾ ਕੰਮ ਨਿਬੜਨ ਤੋਂ ਬਾਅਦ ਪਿੰਡਾਂ ਨੂੰ ਮਾਲੇਰਕੋਟਲਾ ਜ਼ਿਲੇ ਦੇ ਅਧਿਕਾਰ ਖੇਤਰ ਵਿੱਚ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਮੁੱਖ ਮੰਤਰੀ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਜ਼ਿਲਾ ਪ੍ਰਸ਼ਾਸਕੀ ਦਫਤਰ ਦਾ ਕੰਮਕਾਜ ਜਲਦੀ ਸ਼ੁਰੂ ਕਰਨ ਲਈ ਢੁੱਕਵੀਂ ਇਮਾਰਤ ਲੱਭੀ ਜਾਵੇ। ਉਨ੍ਹਾਂ ਕਿਹਾ ਕਿ ਨਵੇਂ ਬਣੇ ਜ਼ਿਲੇ ਵਿੱਚ ਡਿਪਟੀ ਕਮਿਸ਼ਨਰ ਦੀ ਜਲਦ ਨਿਯੁਕਤੀ ਕੀਤੀ ਜਾਵੇਗੀ।
ਮਾਲੇਰਕੋਟਲਾ ਲਈ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਥਾਨਕ ਮੁੰਡੇ ਤੇ ਕੁੜੀਆਂ ਨੂੰ ਡਾਕਟਰੀ ਸਿੱਖਿਆ ਦੇ ਯੋਗ ਬਣਾਉਣ ਲਈ ਨਵਾਬ ਸ਼ੇਰ ਮੁਹੰਮਦ ਖਾਨ ਦੇ ਨਾਂ ਉਤੇ 500 ਕਰੋੜ ਰੁਪਏ ਦੀ ਲਾਗਤ ਵਾਲਾ ਸਰਕਾਰੀ ਮੈਡੀਕਲ ਕਾਲਜ ਜਲਦ ਸਥਾਪਤ ਕੀਤਾ ਜਾਵੇਗਾ ਜਿਸ ਲਈ ਸੂਬਾ ਸਰਕਾਰ ਨੇ ਰਾਏਕੋਟ ਰੋਡ ਉਤੇ 25 ਏਕੜ ਜ਼ਮੀਨ ਪਹਿਲਾਂ ਹੀ ਅਲਾਟ ਕਰ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮੰਤਵ ਲਈ 50 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਪਹਿਲਾਂ ਹੀ ਮਨਜ਼ੂਰ ਕਰ ਦਿੱਤੀ ਗਈ ਹੈ।
ਕੀ ਹੈਮਾਲੇਰਕੋਟਲਾਜਿਲ੍ਹੇ ਦਾ ਇਤਿਹਾਸ
ਅਫਗਾਨਿਸਤਾਨ ਤੋਂ ਸ਼ੇਖ ਸਦਰੂਦੀਨ-ਏ-ਜਹਾਂ ਵੱਲੋਂ 1454 ਵਿਚ ਇਸ ਦੀ ਸਥਾਪਨਾ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਬਾਯਜੀਦ ਖਾਨ ਵੱਲੋਂ 1657 ਵਿਚ ਮਾਲੇਰਕੋਟਲਾ ਸਟੇਟ ਦੀ ਸਥਾਪਨਾ ਕੀਤੀ ਗਈ। ਬਾਅਦ ਵਿਚ ਪਟਿਆਲਾ ਐਂਡ ਈਸਟ ਪੰਜਾਬ ਸਟੇਟਜ ਯੂਨੀਅਨ (ਪੈਪਸੂ) ਦੀ ਸਿਰਜਣਾ ਕਰਨ ਲਈ ਮਾਲੇਰਕੋਟਲਾ ਦਾ ਰਲੇਵਾਂ ਨੇੜਲੇ ਰਾਜਸੀ ਸੂਬਿਆਂ ਨਾਲ ਕਰ ਦਿੱਤਾ ਗਿਆ। 1956 ਵਿਚ ਸੂਬਿਆਂ ਦੇ ਪੁਨਰ ਗਠਨ ਮੌਕੇ ਪੁਰਾਣੇ ਮਾਲੇਰਕੋਟਲਾ ਸਟੇਟ ਦਾ ਖੇਤਰ ਪੰਜਾਬ ਦਾ ਹਿੱਸਾ ਬਣ ਗਿਆ।
ਮੁੱਖ ਮੰਤਰੀ ਨੇ ਪੁਰਾਣੀਆਂ ਯਾਦਾਂ ਦਾ ਜ਼ਿਕਰ ਕਰਦਿਆਂ ਮਲੇਰਕੋਟਲਾ ਦੇ ਨਵਾਬ ਨਾਲ ਆਪਣੇ ਨਿੱਘੇ ਰਿਸ਼ਤੇ ਨੂੰ ਚੇਤੇ ਕੀਤਾ ਅਤੇ ਜਿਨ੍ਹਾਂ ਨੂੰ ਸਨੇਹ ਨਾਲ 'ਚਾਚਾ ਜੀ' ਕਹਿ ਕੇ ਪੁਕਾਰਦੇ ਸਨ ਅਤੇ ਬਚਪਨ ਵਿਚ ਇਸ ਸ਼ਹਿਰ ਦੇ ਦੌਰਿਆਂ ਮੌਕੇ ਨਵਾਬ ਵੀ ਉਨ੍ਹਾਂ ਨੂੰ 'ਭਤੀਜ' ਕਹਿ ਕੇ ਸੰਬੋਧਿਤ ਕਰਦੇ ਸਨ।