ਚੰਡੀਗੜ੍ਹ: ਪੰਜਾਬ ਵਿੱਚ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸ ਵਿਚਾਲੇ ਕਿਸਾਨਾਂ ਦੇ ਸੰਘਰਸ਼ ਵਿੱਚ ਨੌਜਵਾਨਾਂ ਤੋਂ ਲੈ ਕੇ ਪੰਜਾਬੀ ਕਲਾਕਾਰਾਂ ਨੇ ਵੀ ਵੱਧ ਚੜ੍ਹਕੇ ਆਪਣਾ ਯੋਦਗਾਨ ਪਾਇਆ। ਇਸੇ ਤਹਿਤ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੁੱਧ 'ਚ ਆਪਣੀ ਅਵਾਜ਼ ਬੁਲੰਦ ਕਰਨ ਵਾਲੇ ਕੁੱਝ ਪੰਜਾਬੀ ਕਲਾਕਾਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ।
ਕਿਸਾਨੀ ਸੰਘਰਸ਼ ਦਾ ਹਿੱਸਾ ਬਣੇ ਕਲਾਕਾਰਾਂ ਨੇ ਮੁੱਖ ਮੰਤਰੀ ਕੈਪਟਨ ਨਾਲ ਕੀਤੀ ਮੁਲਾਕਾਤ - Awareness in Punjab against anti-farmer laws
ਖੇਤੀ ਕਾਨੂੰਨਾਂ ਦੇ ਵਿਰੁੱਧ ਆਪਣੀ ਅਵਾਜ਼ ਬੁਲੰਦ ਕਰਨ ਵਾਲੇ ਕੁੱਝ ਪੰਜਾਬੀ ਕਲਾਕਾਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਕੈਪਟਨ ਨੇ ਪੰਜਾਬੀਆਂ ਨੂੰ ਕਿਸਾਨੀ ਬਾਰੇ ਜਾਗਰੁਕ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਕਿਸਾਨੀ ਸੰਘਰਸ਼ ਦਾ ਹਿੱਸਾ ਬਣੇ ਕਲਾਕਾਰਾਂ ਨੇ ਮੁੱਖ ਮੰਤਰੀ ਕੈਪਟਨ ਨਾਲ ਕੀਤੀ ਮੁਲਾਕਾਤ
ਮੁੱਖ ਮੰਤਰੀ ਕੈਪਟਨ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਂ ਸਾਰੇ ਕਲਾਕਾਰਾਂ ਦਾ ਕਿਸਾਨੀ ਵਿਰੋਧੀ ਕਾਨੂੰਨਾਂ ਪ੍ਰਤੀ ਪੰਜਾਬੀਆਂ ਵਿੱਚ ਜਾਗਰੂਕਤਾ ਫੈਲਾਓਣ ਲਈ ਅਤੇ ਕਿਸਾਨਾਂ ਨਾਲ ਖੜੇ ਹੋਣ ਤੇ ਉਨ੍ਹਾਂ ਦੀ ਸਰਗਰਮ ਭੂਮਿਕਾ ਲਈ ਧੰਨਵਾਦ ਕੀਤਾ ਹੈ। ਇਹ ਇੱਕ ਲੰਬੀ ਲੜਾਈ ਹੈ ਅਤੇ ਸਾਨੂੰ ਸਾਰਿਆਂ ਨੂੰ ਆਪਣੇ ਕਿਸਾਨਾਂ ਲਈ ਮਿਲ ਕੇ ਲੜਨ ਦੀ ਲੋੜ ਹੈ।'
Last Updated : Oct 29, 2020, 1:28 PM IST