ਪੰਜਾਬ

punjab

ETV Bharat / state

Investor Summit Punjab: ਮੁੱਖ ਮੰਤਰੀ ਵੱਲੋਂ ਹਾਈਟੈੱਕ ਪ੍ਰਦਰਸ਼ਨੀ ਦੇ ਉਦਘਾਟਨ ਨਾਲ ਇਨਵੈਸਟ ਪੰਜਾਬ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ - ਪੰਜਾਬ ਸੰਮੇਲਨ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸੰਮੇਲਨ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ ਕੀਤੀ। ਇਸ ਮੌਕ ਉਹਨਾਂ ਨੇ ਕਿਹਾ ਕਿ ਉਮੀਦ ਕਰਦਾ ਹੈ ਕਿ ਉਨ੍ਹਾਂ ਦੇ ਸਹਿਯੋਗ ਨਾਲ ਜਲਦੀ ਹੀ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨਵੀਂ ਸਨਅਤੀ ਨੀਤੀ ਲੈ ਕੇ ਆਈ ਹੈ। ਇਸ ਨੀਤੀ ਨੂੰ ਬਣਾਉਣ ਤੋਂ ਪਹਿਲਾਂ ਸਾਰੇ ਛੋਟੇ-ਵੱਡੇ ਕਾਰੋਬਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਸੀ ਅਤੇ ਨੀਤੀ ਵਿੱਚ 90% ਸੁਝਾਅ ਸਿਰਫ਼ ਕਾਰੋਬਾਰੀਆਂ ਦੇ ਹਨ।

The fifth edition of Invest Punjab started with the inauguration of the Hi-Tech Exhibition by the CM Bhagwant Mann
ਮੁੱਖ ਮੰਤਰੀ ਵੱਲੋਂ ਹਾਈਟੈੱਕ ਪ੍ਰਦਰਸ਼ਨੀ ਦੇ ਉਦਘਾਟਨ ਨਾਲ ਇਨਵੈਸਟ ਪੰਜਾਬ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ

By

Published : Feb 23, 2023, 6:12 PM IST

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਹਾਈਟੈਕ ਐਗਜੀਬਿਸ਼ਨ ਦਾ ਉਦਘਾਟਨ ਕਰਦਿਆਂ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ ਕੀਤੀ। ਪ੍ਰਦਰਸ਼ਨੀ ਵਿੱਚ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਨੇ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਨੇ ਹਰੇਕ ਸਟਾਲ 'ਤੇ ਜਾ ਕੇ ਵੱਖ-ਵੱਖ ਕੰਪਨੀਆਂ ਦੇ ਉਤਪਾਦਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਪਲ ਹੈ।

ਇਹ ਵੀ ਪੜੋ:MLA Amit Rattan on Police Remand: 27 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਆਪ ਵਿਧਾਇਕ ਅਮਿਤ ਰਤਨ


ਮੁੱਖ ਮੰਤਰੀ ਨੇ ਵੱਡੀਆਂ ਕੰਪਨੀਆਂ ਦੀ ਕੀਤੀ ਤਾਰੀਫ਼: ਮੁੱਖ ਮੰਤਰੀ ਨੇ ਕਿਹਾ ਕਿ ਇਹ ਕੰਪਨੀਆਂ ਇਸ ਖੇਤਰ ਵਿੱਚ ਪਹਿਲਾਂ ਹੀ ਦੁਨੀਆ ਭਰ ‘ਚ ਆਪਣੀ ਕਾਬਲੀਅਤ ਸਾਬਤ ਕਰ ਚੁੱਕੀਆਂ ਹਨ। ਮੁੱਖ ਮੰਤਰੀ ਮਾਨ ਨੇ ਸਾਰੇ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਹਰ ਉੱਦਮ ਲਈ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਤੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਇਸ ਮੌਕੇ ਇਨ੍ਹਾਂ ਉੱਦਮੀਆਂ ਦਾ ਸੁਆਗਤ ਕਰਦਾ ਹੈ। ਉਹਨਾਂ ਨੇ ਕਿਹਾ ਕਿ ਉਮੀਦ ਕਰਦਾ ਹੈ ਕਿ ਉਨ੍ਹਾਂ ਦੇ ਸਹਿਯੋਗ ਨਾਲ ਜਲਦੀ ਹੀ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।


ਮੁੱਖ ਮੰਤਰੀ ਵੱਲੋਂ ਹਾਈਟੈੱਕ ਪ੍ਰਦਰਸ਼ਨੀ ਦੇ ਉਦਘਾਟਨ ਨਾਲ ਇਨਵੈਸਟ ਪੰਜਾਬ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ

ਇਹਨਾਂ ਕੰਪਨੀਆਂ ਨੇ ਲਿਆ ਹਿੱਸਾ:ਇਸ ਇਨਵੈਸਟਰ ਸਮਿਟ ਵਿਚ ਏਵਨ ਸਾਈਕਲਜ਼ ਲਿਮਟਿਡ, ਮੈਸਰਜ਼ ਰਾਜਾ ਫੈਟ ਐਂਡ ਫੀਡਸ ਪ੍ਰਾਈਵੇਟ ਲਿਮਟਿਡ, ਆਈ.ਆਈ.ਟੀ. ਰੋਪੜ, ਮੈਸਰਜ਼ ਬਲੈਕ ਆਈ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ, ਐਗਨੈਕਸਟ, ਬੀ.ਜੀ. ਇਨੋਵਾਟੈਕ, ਹੋਲੋਕਿਤਾਬ ਟੈਕਨਾਲੋਜੀਜ਼, ਵਿਸ਼ਵਾਜ਼ ਏ.ਆਈ. ਪ੍ਰਾਈਵੇਟ ਲਿਮਟਿਡ, ਬ੍ਰਿਊ ਥੈਰਾਪਿਊਟਿਕਸ ਪ੍ਰਾਇਵੇਟ ਲਿਮਟਿਡ, ਕਿਲਡੇ ਪ੍ਰਾਇਵੇਟ ਲਿਮਟਿਡ, ਐਚ.ਐਮ.ਈ.ਐਲ ਬਠਿੰਡਾ, ਆਈ.ਟੀ.ਸੀ., ਪਲਕਸ਼ਾ ਯੂਨੀਵਰਸਿਟੀ, ਈ.ਐਸ.ਆਰ ਲੋਪਿਸਟਿਕਸ ਪ੍ਰਾਈਵੇਟ ਲਿਮਟਿਡ, ਹਿੰਦੋਸਤਾਨ ਯੂਨੀਲਿਵਰ ਲਿਮਟਿਡ, ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ, ਟਾਇਨੋਰ ਆਰਥੋਟਿਕਸ ਪ੍ਰਾਈਵੇਟ ਲਿਮਟਿਡ, ਸਾਵੀ ਐਕਸਪੋਰਟਸ, ਸਨਾਥਨ ਪੋਲੀਓਟ ਪ੍ਰਾਈਵੇਟ ਲਿਮਟਿਡ, ਟ੍ਰਾਈਡੈਂਟ ਗਰੁੱਪ, ਯੂਕੇ ਹਾਈ ਕਮਿਸ਼ਨਰ ਆਫ਼ਿਸ, ਹਾਰਟੇਕ ਪਾਵਰ, ਮਾਸਟਰਜ਼ ਕ੍ਰਿਏਸ਼ਨ, ਗਿਲਾਰਡ ਇਲੈਕਟ੍ਰੋਨਿਕਸ ਪ੍ਰਾਈਵੇਟ ਲਿਮਟਿਡ, ਸਾਈਬਰਹਾਕਸ ਇੰਟੈਲੀਜੈਂਸ ਸਰਵਿਸਿਜ਼, ਨਿਰਵਿਘਨ ਸਰਵਿਸਿਜ਼ ਪ੍ਰਾਈਵੇਟ ਲਿਮਟਿਡ, ਕੇ.ਸੀ.ਐਸ.ਏ.ਡੀ. ਲਾਈਟਸ (ਇੰਡੀਆ) ਪ੍ਰਾਈਵੇਟ ਲਿਮਟਿਡ, ਟੈਕਨਾਲੋਜੀ ਬਿਜ਼ਨਸ ਇਨਕਿਊਬੇਸ਼ਨ ਫਾਊਂਡੇਸ਼ਨ, ਐਡਿਥ ਹੈਲਥਕੇਅਰ, ਡਾਕਟਰਸ ਸਾਫਟਵੇਅਰ. ਸਟਾਰਟਅੱਪ ਪੰਜਾਬ, ਨਾਨੋਕ੍ਰਿਤੀ ਪ੍ਰਾਈਵੇਟ ਲਿਮਟਿਡ, ਜੇ.ਕੇ. ਪੇਪਰਜ਼, ਨੈਸਲੇ ਇੰਡੀਆ ਲਿਮਟਿਡ ਅਤੇ ਐਲ.ਐਲ.ਪੀ. ਲੋਕਲ ਵੈਂਚਰਜ਼ ਪ੍ਰਾਈਵੇਟ ਲਿਮਟਿਡ ਨੇ ਪ੍ਰਦਰਸ਼ਨੀ ਵਿੱਚ ਹਿੱਸਾ ਲੈਣ ਵਾਲੀਆਂ ਹੋਰ ਨਾਮਵਰ ਕੰਪਨੀਆਂ ਨੇ ਹਿੱਸਾ ਲਿਆ।




ਉਦਯੋਗ ਨੀਤੀ ਬਣਾਉਣ ਤੋਂ ਪਹਿਲਾਂ ਲਏ ਗਏ ਸੀ ਸੁਝਾਅ:ਸੀਐਮ ਨੇ ਕਿਹਾ ਕਿ ਲੁਧਿਆਣਾ ਨੂੰ ਮਿੰਨੀ ਮਾਨਚੈਸਟਰ ਕਿਹਾ ਜਾਂਦਾ ਹੈ। ਪੰਜਾਬ ਸਭ ਤੋਂ ਵੱਡਾ ਟਰੈਕਟਰ ਬਣਾਉਣ ਵਾਲਾ ਸੂਬਾ ਹੈ। ਜਲੰਧਰ ਨੂੰ ਸਪੋਰਟਸ ਹੱਬ ਵਜੋਂ ਜਾਣਿਆ ਜਾਂਦਾ ਹੈ। ਪੰਜਾਬ ਸਾਈਕਲ ਬਣਾਉਣ ਵਿੱਚ ਵੀ ਸਭ ਤੋਂ ਅੱਗੇ ਹੈ। ਪੰਜਾਬ ਸਰਕਾਰ ਨਵੀਂ ਸਨਅਤੀ ਨੀਤੀ ਲੈ ਕੇ ਆਈ ਹੈ। ਇਸ ਨੀਤੀ ਨੂੰ ਬਣਾਉਣ ਤੋਂ ਪਹਿਲਾਂ ਸਾਰੇ ਛੋਟੇ-ਵੱਡੇ ਕਾਰੋਬਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਸੀ ਅਤੇ ਨੀਤੀ ਵਿੱਚ 90% ਸੁਝਾਅ ਸਿਰਫ਼ ਕਾਰੋਬਾਰੀਆਂ ਦੇ ਹਨ। ਕਾਰੋਬਾਰੀਆਂ ਤੋਂ ਸੁਝਾਅ ਲੈ ਕੇ ਨੀਤੀ ਬਣਾਈ ਗਈ ਅਤੇ ਦੇਸ਼ ਵਿਦੇਸ਼ ਦੇ ਕੋਨੇ ਕੋਨੇ ਵਿਚ ਜਾ ਕੇ ਵੱਡੇ ਉਦਯੋਗਪਤੀਆਂ ਨਾਲ ਗੱਲ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਮੁੱਖ ਕਾਰੋਬਾਰੀਆਂ ਅਤੇ ਵਿਦੇਸ਼ੀ ਡੈਲੀਗੇਟਾਂ ਨਾਲ ਖੁਦ ਗੱਲਬਾਤ ਕੀਤੀ।ਉਦਯੋਗ ਦੇ ਕਈ ਪਹਿਲੂਆਂ ਤੇ ਚਰਚਾ ਕੀਤੀ ਅਤੇ ਪੰਜਾਬ ਵਿਚ ਉਦਯੋਗ ਸਥਾਪਿਤ ਕਰਨ ਲਈ ਕਈ ਸੁਝਾਅ ਵੀ ਲਏ ਗਏ।

ਇਹ ਵੀ ਪੜੋ:Clash between Nihang Singh and police: ਨਿਹੰਗ ਜਥੇਬੰਦੀਆਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਝੜਪ, ਕਈ ਪੁਲਿਸ ਮੁਲਾਜ਼ਮ ਜ਼ਖਮੀ

ABOUT THE AUTHOR

...view details