ਚੰਡੀਗੜ੍ਹ : ਆਪਣੇ ਡੇਰੇ ਵਿੱਚ ਹੀ ਸਾਧਵੀਆਂ ਦਾ ਜਿਨਸੀ ਸੋਸ਼ਣ ਕਰਨ ਦੇ ਮਾਮਲੇ ਵਿੱਚ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਹੀਮ ਰਹੀਮ ਨੇ ਇੱਕ ਵਾਰ ਫਿਰ ਹਾਈਕੋਰਟ ਨੂੰ ਅਪੀਲ ਕੀਤੀ ਹੈ। ਤਾਜ਼ਾ ਜਾਣਕਾਰੀ ਮੁਤਾਬਿਕ ਡੇਰਾ ਮੁਖੀ ਰਾਮ ਰਹੀਮ ਦੇ ਖਿਲਾਫ ਜਲੰਧਰ ਵਿੱਚ ਇਕ FIR ਦਰਜ ਕੀਤੀ ਗਈ ਸੀ ਅਤੇ ਇਹ ਐੱਫਆਈਆਰ ਹੁਣ ਹਾਈਕੋਰਟ 'ਚ ਪਹੁੰਚ ਗਈ ਹੈ। ਪਰ ਦੂਜੇ ਪਾਸੇ ਰਾਮ ਰਹੀਮ ਨੇ ਹਾਈਕੋਰਟ 'ਚ ਜਲੰਧਰ 'ਚ ਦਰਜ ਇਹ FIR ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਰਾਮ ਰਹੀਮ ਉੱਤੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਇਲਜ਼ਾਮ : ਦਰਅਸਲ 15 ਮਾਰਚ ਨੂੰ ਜਲੰਧਰ 'ਚ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਇਲਜ਼ਾਮਾਂ ਹੇਠ ਇੱਕ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਰਾਮ ਰਹੀਮ ਖਿਲਾਫ ਦਰਜ FIR ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਹੋਈ ਹੈ। ਹਾਲਾਂਕਿ ਰਾਮ ਰਹੀਮ ਵੱਲੋਂ ਦਾਇਰ ਪਟੀਸ਼ਨ 'ਤੇ ਪੰਜਾਬ ਪੁਲਸ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਤਾਂ ਜੋ ਇਸ ਉੱਤੇ ਉਹ ਆਪਣਾ ਸਪਸ਼ਟੀਕਰਨ ਦੇਣ। ਇਹ ਵੀ ਯਾਦ ਰਹੇ ਕਿ ਸਿਰਸਾ ਡੇਰੇ ਦੇ ਮੁਖੀ ਰਾਮ ਰਹੀਮ 'ਤੇ ਸੰਤ ਕਬੀਰ ਅਤੇ ਰਵਿਦਾਸ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੇ ਇਲਜ਼ਾਮਾਂ ਹੇਠ ਇੱਕ ਐੱਫ.ਆਈ.ਆਰ. ਜਲੰਧਰ 'ਚ ਦਰਜ ਹੋਈ ਹੈ।