ਚੰਡੀਗੜ੍ਹ: ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਹੋਰ ਝਟਕਾ ਦਿੰਦਿਆਂ ਕੋਈ ਰਾਹਤ ਨਹੀਂ ਦਿੱਤੀ ਹੈ। ਹਾਈ ਕੋਰਟ 'ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਨਹੀਂ ਹੋਈ ਹੈ ਅਤੇ ਸੁਣਵਾਈ 10 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਸਰਕਾਰ ਨੇ ਅਦਾਲਤ ਵਿੱਚ ਸਟੇਟਸ ਰਿਪੋਰਟ ਦਾਇਰ ਕਰਨੀ ਸੀ, ਪਰ ਅਦਾਲਤ ਨੇ ਮਾਮਲਾ ਵਿਜੀਲੈਂਸ ਅਧਿਕਾਰੀ ਨੂੰ ਰਿਸ਼ਵਤ ਦੇਣ ਨਾਲ ਸਬੰਧਤ ਹੈ, ਅਰੋੜਾ ਖਿਲਾਫ ਐੱਫਆਈਆਰ ਅਰੋੜਾ ਨੇ ਇਸ ਮਾਮਲੇ 'ਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੈ।
ਕੀ ਸੀ ਮਾਮਲਾ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਅਨੁਸਾਰ ਹਾਈਕੋਰਟ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ 'ਤੇ ਕੋਈ ਰਾਹਤ ਨਹੀਂ ਦਿੱਤੀ ਹੈ।ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਵਿਜੀਲੈਂਸ ਦੇ ਏ.ਆਈ.ਜੀ ਨੂੰ ਰਿਸ਼ਵਤ ਦੇਣ ਦੇ ਇਲਜ਼ਾਮਾਂ 'ਚ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ 'ਤੇ ਇਲਜ਼ਾਮ ਨੇ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਏ.ਆਈ.ਜੀ ਨੂੰ ਜਾਂਚ ਵਿੱਚੋਂ ਆਪਣਾ ਨਾਂ ਕਲੀਅਰ ਕਰਨ ਲਈ ਅਰੋੜਾ ਨੇ 1 ਕਰੋੜ ਦੀ ਪੇਸ਼ਕਸ਼ ਕੀਤੀ ਸੀ। ਸਾਬਕਾ ਮੰਤਰੀ 50 ਲੱਖ ਐਡਵਾਂਸ ਦੇਣ ਲਈ ਚੰਡੀਗੜ੍ਹ ਪੁੱਜਿਆ ਸੀ ਜਦੋਂ ਇਸ ਦੌਰਾਨ ਵਿਜੀਲੈਂਸ ਨੇ ਜਾਲ ਵਿਛਾ ਕੇ ਮੰਤਰੀ ਨੂੰ ਕਾਬੂ ਕਰ ਲਿਆ।