ਚੰਡੀਗੜ੍ਹ: ਪੰਜਾਬ ਦਾ ਇਤਿਹਾਸ ਸ਼ਹੀਦਾਂ, ਗੁਰੂਆਂ, ਸੰਤ ਮਹਾਂਪੁਰਸ਼ਾਂ ਤੇ ਗਦਰੀ ਬਾਬਿਆਂ ਨਾਲ ਲਬਰੇਜ਼ ਹੈ ਅਤੇ ਇਸ ਦਾ ਸੱਭਿਆਚਾਰ ਬਹੁਤ ਅਮੀਰ ਹੈ। ਇਹ ਪ੍ਰਗਟਾਵਾ ਭਾਰਤ ਸਰਕਾਰ ਦੀ ਕੌਮੀ ਸਿੱਖਿਆ ਅਤੇ ਖੋਜ ਕੌਂਸਲ ਦੀ 58ਵੀਂ ਜਨਰਲ ਕੌਂਸਲ ਦੀ ਆਨਲਾਈਨ ਮੀਟਿੰਗ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ। ਬੈਂਸ ਨੇ ਕੇਂਦਰੀ ਸਿੱਖਿਆ ਰਾਜ ਮੰਤਰੀ ਸ੍ਰੀਮਤੀ ਅੰਨਪੂਰਨਾ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ ਤਾਂ ਜੋ ਵਿਿਦਆਰਥੀਆਂ ਵਿੱਚ ਦੇਸ਼ ਪ੍ਰਤੀ ਸੱਚੀ ਸ਼ਰਧਾ ਤੇ ਆਪਸੀ ਸਦਭਾਵਨਾ ਦੀ ਭਾਵਨਾ ਪੈਦਾ ਹੋ ਸਕੇ।
ਮਾਰਗ ਦਰਸ਼ਕ:ਦੇਸ਼ ਦਾ ਪੰਜਾਬ ਹਰ ਖੇਤਰ ਵਿੱਚ ਮਾਰਗ ਦਰਸ਼ਕ ਰਿਹਾ ਹੈ ਤੇ ਉੱਤਰੀ ਭਾਰਤ ਦਾ ਪ੍ਰਵੇਸ਼ ਦੁਆਰ ਹੋਣ ਕਾਰਨ ਬਹੁਤ ਸਾਰੇ ਸ਼ਾਸ਼ਕਾਂ ਦੇ ਹਮਲਿਆਂ ਦਾ ਵੀ ਬਹਾਦਰੀ ਨਾਲ ਡਟ ਕੇ ਟਾਕਰਾ ਕੀਤਾ ਹੈ। ਇੱਥੋਂ ਦੀ ਇਤਿਹਾਸਕ ਵਿਰਾਸਤ ਦੇਸ਼ ਦਾ ਸਰਮਾਇਆ ਹੈ ਜਿਸ ਨੂੰ ਭਾਰਤ ਦੇ ਸਾਰੇ ਸੂਬਿਆਂ ਦੇ ਪਾਠਕ੍ਰਮ ਦਾ ਹਿੱਸਾ ਬਣਾ ਕੇ ਪਾਠ ਪੁਸਤਕਾਂ ਰਾਹੀਂ ਸਾਰੇ ਦੇਸ਼ ਦੇ ਵਿਿਦਆਰਥੀਆਂ ਨੂੰ ਪੜ੍ਹਾਇਆ ਜਾਣਾ ਬਹੁਤ ਜ਼ਰੂਰੀ ਹੈ। ਮੀਟਿੰਗ ਦੌਰਾਨ ਬੈਂਸ ਨੇ ਇਕ ਅਹਿਮ ਮੁੱਦਾ ਚੁੱਕਦਿਆਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਕੌਮੀ ਸਿੱਖਿਆ ਅਤੇ ਖੋਜ ਕੌਂਸਲ ਨੇ ਪੰਜਾਬ ਸੂਬੇ ਵਾਸਤੇ ਸਾਲ 2017 ਵਿੱਚ ਖੇਤਰੀ ਸਿੱਖਿਆ ਸੰਸਥਾ ਬਣਾਉਣ ਦੀ ਮਨਜ਼ੂਰੀ ਦਿੱਤੀ ਸੀ ਜਿਸ ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਸੰਸਥਾ ਦਾ ਕੈਂਪਸ ਬਣਾਉਣ ਲਈ ਜ਼ਿਲ੍ਹਾ ਰੂਪਨਗਰ ਵਿੱਚ ਲੋੜੀਂਦੀ ਜ਼ਮੀਨ ਦੀ ਪਛਾਣ ਵੀ ਕਰ ਲਈ ਸੀ।
- ਬ੍ਰਹਮ ਸ਼ੰਕਰ ਜਿੰਪਾ ਦਾ ਦਾਅਵਾ- ਵਿੱਤੀ ਵਰ੍ਹੇ 2023-24 ਦੇ ਪਹਿਲੇ 3 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ 'ਚ 17 ਫੀਸਦੀ ਵਾਧਾ
- ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਚਾਈਨਾ ਡੋਰ ਦੀ ਪਾਬੰਦੀ ਦੇ ਹੁਕਮ, ਕਿਹਾ-ਸਖਤੀ ਨਾਲ ਲਾਗੂ ਹੋਣ ਦਿਸ਼ਾ-ਨਿਰਦੇਸ਼
- Tarn Taran Administration Action: ਜ਼ਿਲ੍ਹਾ ਪ੍ਰਸ਼ਾਸਨ ਤਰਨਤਾਰਨ ਵੱਲੋਂ ਟਰੈਵਲ ਏਜੰਟਾਂ, ਆਈਲੈਟਸ ਸੈਂਟਰਾਂ ਦੀ ਚੈਕਿੰਗ