ਚੰਡੀਗੜ੍ਹ :ਪੰਜਾਬ ਕਾਂਗਰਸ ਵਿੱਚ ਕੁਝ ਫੇਰ ਬਦਲ ਅਤੇ ਮੈਂਬਰਾਂ ਦੀ ਸ਼ਮੂਲੀਅਤ ਹੋਈ ਹੈ ਜਿਸ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਨਾਮ ਵੀ ਸ਼ਾਮਿਲ ਹੈ। ਦਸਦੀਏ ਕਿ ਕਾਂਗਰਸ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੇ 31 ਮੈਂਬਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਪੰਜਾਬ ਦੇ 9 ਕਾਂਗਰਸੀ ਵਿਧਾਇਕ ਅਤੇ 5 ਸੰਸਦ ਮੈਂਬਰ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ਨਵਜੋਤ ਸਿੱਧੂ ਦਾ ਨਾਂ ਵੀ ਇਸ ਸੂਚੀ 'ਚ ਹੈ। ਜਿਸ ਨੂੰ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮਨਜ਼ੂਰੀ ਦੇ ਦਿੱਤੀ ਹੈ।
ਪੰਜਾਬ ਕਾਂਗਰਸ ਦੇ ਪੀਏਸੀ ਮੈਂਬਰਾਂ ਦੀ ਸੂਚੀ ਜਾਰੀ, 31 ਮੈਂਬਰਾਂ 'ਚ ਸ਼ਾਮਿਲ ਹੋਇਆ ਨਵਜੋਤ ਸਿੰਘ ਸਿੱਧੂ ਦਾ ਨਾਮ - ਭਾਜਪਾ ਨੇ ਰਣਨੀਤੀ ਉਲੀਕਣੀ ਸ਼ੁਰੂ ਕਰ ਦਿੱਤੀ
ਕਾਂਗਰਸ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੇ 31 ਮੈਂਬਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਪੰਜਾਬ ਦੇ 9 ਕਾਂਗਰਸੀ ਵਿਧਾਇਕ ਅਤੇ 5 ਸੰਸਦ ਮੈਂਬਰ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ਨਵਜੋਤ ਸਿੱਧੂ ਦਾ ਨਾਂ ਵੀ ਇਸ ਸੂਚੀ 'ਚ ਹੈ। ਜਿਸ ਨੂੰ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮਨਜ਼ੂਰੀ ਦੇ ਦਿੱਤੀ ਹੈ।
ਇਸ ਸੂਚੀ ਦੇ ਨਾਮ ਕੁਝ ਇਸ ਤਰ੍ਹਾਂ ਹਨ : ਪੀਏਸੀ ਦੇ 31 ਮੈਂਬਰਾਂ ਵਿੱਚ ਹਰੀਸ਼ ਚੌਧਰੀ, ਅਮਰਿੰਦਰ ਸਿੰਘ ਰਾਜਾ ਵੈਡਿੰਗ, ਪ੍ਰਤਾਪ ਸਿੰਘ ਬਾਜਵਾ, ਅੰਬਿਕਾ ਸੋਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਗੁਰਕੀਰਤ ਸਿੰਘ, ਤੇਜਿੰਦਰ ਸਿੰਘ ਬਿੱਟੂ, ਸੁਖਪਾਲ ਸਿੰਘ ਖਹਿਰਾ, ਰਜਿੰਦਰ ਕੌਰ ਭੱਠਲ, ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ, ਮਨੀਸ਼ ਤਿਵਾੜੀ, ਰਾਣਾ ਕੰਵਰਪਾਲ ਸਿੰਘ, ਪਰਗਟ ਸਿੰਘ, ਕੁਲਜੀਤ ਸਿੰਘ ਨਾਗਰਾ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਡਾ.ਰਾਜ ਕੁਮਾਰ ਚੱਬੇਵਾਲ, ਸੁਖਵਿੰਦਰ ਸਿੰਘ ਡੈਨੀ, ਰਵਨੀਤ ਸਿੰਘ ਬਿੱਟੂ, ਗੁਰਜੀਤ ਸਿੰਘ ਔਜਲਾ, ਅਮਰ ਸਿੰਘ, ਮੁਹੰਮਦ. ਸਦੀਕ,ਪਵਨ ਓਪੀ ਸੋਨੀ, ਸੁਖਬਿੰਦਰ ਸਿੰਘ ਸਰਕਾਰੀਆ,ਰਾਕੇਸ਼ ਪਾਂਡੇ, ਰਜ਼ੀਆ ਸੁਲਤਾਨਾ, ਸੰਗਤ ਸਿੰਘ ਗਿਲਜੀਆਂ ਅਤੇ ਕੈਪਟਨ ਸੰਦੀਪ ਸੰਧੂ ਸ਼ਾਮਲ ਸਨ। ਜਦੋਂ ਕਿਜਦਕਿ ਅਹੁਦੇਦਾਰ ਮੈਂਬਰਾਂ ਵਿੱਚ ਪੰਜਾਬ ਦੇ AICC ਸਕੱਤਰ ਇੰਚਾਰਜ ਅਤੇ ਸਾਰੀਆਂ ਮੋਹਰੀ ਜਥੇਬੰਦੀਆਂ ਦੇ ਸੂਬਾ ਪ੍ਰਧਾਨ ਸ਼ਾਮਲ ਹਨ। ਕਾਂਗਰਸ ਜਨਰਲ ਸਕੱਤਰ ਕੇ.ਸੀ. ਵੇਣੁਗੋਪਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮੇਟੀ ਵਿਚ ਸੂਬੇ ਦੇ ਮੁੱਖ ਆਗੂਆਂ ਦੇ ਨਾਲ ਹੀ ਕਾਂਗਰਸ ਸੰਸਦਾਂ, ਵਿਧਾਇਕਾਂ ਤੇ ਸੂਬੇ ਦੇ ਸਾਬਕਾ ਮੁੱਖ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।
- ਭਾਰਤੀ ਡਿਪਲੋਮੈਟਾਂ ਵਿਰੁੱਧ ਹਿੰਸਾ ਭੜਕਾਉਣ ਵਾਲੇ ਪੋਸਟਰ ਅਸਵੀਕਾਰਨਯੋਗ: MEA
- Mayawati Target To CM Shivraj : ਪਿਸ਼ਾਬ ਪੀੜਤ ਆਦਿਵਾਸੀ ਦੇ ਪੈਰ ਧੋਣ ਨੂੰ ਮਾਇਆਵਤੀ ਨੇ ਦੱਸਿਆ 'ਡਰਾਮਾ'
- Maharashtra Political Crisis 2023: "ਮੁੱਖ ਮੰਤਰੀ ਏਕਨਾਥ ਸ਼ਿੰਦੇ ਦੇ ਨਾਲ ਗਏ ਦਰਜਨਾਂ ਵਿਧਾਇਕ ਠਾਕਰੇ ਗਰੁੱਪ ਦੇ ਸੰਪਰਕ ਵਿੱਚ"
ਭਾਜਪਾ ਵੱਲੋਂ ਵੀ ਜਾਰੀ ਹੈ 2024 ਦੀ ਤਿਆਰੀ :2024 ਦੀਆਂ ਲੋਕ ਸਭਾ ਚੋਣਾਂ ਲਈ ਜਿੱਥੇ ਭਾਜਪਾ ਨੇ ਰਣਨੀਤੀ ਉਲੀਕਣੀ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਹੁਣ ਕਾਂਗਰਸ ਵੱਲੋਂ ਵੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ ਨਵਜੋਤ ਸਿੱਧੂ ਨੂੰ ਵੀ ਸ਼ਾਮਿਲ ਕੀਤਾ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਮੰਤਰੀਆਂ ਨੂੰ ਵੀ ਹੁਣ ਟੱਕਰ ਦੇਣ ਲਈ ਹੁਣ ਇਹ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ ਕਿਓਂਕਿ ਹਾਲ ਹੀ ਵਿੱਚ ਸੁਨੀਲ ਜਾਖੜ ਨੂੰ ਭਾਜਪਾ ਵੱਲੋਂ ਪੰਜਾਬ ਪ੍ਰਧਾਨ ਲਾਇਆ ਗਿਆ ਹੈ। ਜੋ ਕਿ ਪਿਛਲੇ ਸਾਲ ਕਈ ਵੱਡੇ ਚਿਹਰਿਆਂ ਦੇ ਨਾਲ ਭਾਜਪਾ ਵਿੱਚ ਸ਼ਾਮਿਲ ਹੋਏ ਸਨ। ਇਸ ਨੂੰ ਦੇਖਦੇ ਹੋਏ ਹੁਣ ਕਾਂਗਰਸ ਵੀ ਆਪਣੀ ਪਾਰਟੀ ਨੂੰ ਮਜਬੂਤੀ ਦੇਣ ਲਈ ਪੁਰ ਜੋਰ ਕੋਸ਼ਿਸ਼ ਕੀਤੀ ਜਾ ਰਹੀ ਹੈ।