ਪੰਜਾਬ

punjab

ETV Bharat / state

Harjot Bains Marriage: ਪੰਜਾਬ ਦੇ ਸਿੱਖਿਆ ਮੰਤਰੀ ਦੇ ਵਿਆਹ ਦੀ ਤਰੀਕ ਆਈ ਸਾਹਮਣੇ, ਨੰਗਲ 'ਚ ਤਿਆਰੀਆਂ ਸ਼ੁਰੂ - Roper news

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਬੈਂਸ ਦਾ ਵਿਆਹ ਪੰਜਾਬ ਕੇਡਰ ਦੀ ਆਈਪੀਐਸ ਅਧਿਕਾਰੀ ਡਾਕਟਰ ਜੋਤੀ ਯਾਦਵ ਨਾਲ ਹੋਵੇਗਾ। ਦੋਵੇਂ ਇਸ ਮਹੀਨੇ ਦੀ 25 ਮਾਰਚ ਨੂੰ ਨੰਗਲ ਵਿਚ ਹੋਵੇਗਾ ਜਿਸਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ।

Harjot Bains Marriage: The marriage date of Punjab Education Minister Bains has come out, preparations have started in Nangal
Harjot Bains Marriage: ਪੰਜਾਬ ਦੇ ਸਿੱਖਿਆ ਮੰਤਰੀ ਬੈਂਸ ਦੇ ਵਿਆਹ ਦੀ ਤਰੀਕ ਆਈ ਸਾਹਮਣੇ, ਨੰਗਲ 'ਚ ਹੋਈਆਂ ਤਿਆਰੀਆਂ ਸ਼ੁਰੂ

By

Published : Mar 19, 2023, 12:08 PM IST

ਚੰਡੀਗੜ੍ਹ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਬੈਂਸ ਦਾ ਵਿਆਹ ਪੰਜਾਬ ਕੇਡਰ ਦੀ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਹੋਵੇਗਾ। ਦੋਵਾਂ ਦੇ ਵਿਆਹ ਦੀ ਤਰੀਕ ਸਾਹਮਣੇ ਆ ਚੁੱਕੀ ਹੈ ਅਤੇ ਦੋਵਾਂ ਦੇ ਇਸ ਮਹੀਨੇ ਦੀ 25 ਤਰੀਕ ਤੈਅ ਕੀਤੀ ਗਈ ਹੈ ਅਤੇ 25 ਤਰੀਕ ਨੂੰ ਦੋਵੇਂ ਨੰਗਲ ਦੇ ਗੁਰਦੁਆਰਾ ਸਾਹਿਬ 'ਚ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ, 'ਆਪ' ਦੇ ਕਈ ਵੱਡੇ ਆਗੂ ਬੈਂਸ ਦੇ ਵਿਆਹ 'ਚ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ :Search Opration Amritpal Live Updates: ਅੰਮ੍ਰਿਤਪਾਲ ਸਿੰਘ ਦੀ ਤਲਾਸ਼ ਜਾਰੀ, ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅਸਮ ਲੈਕੇ ਪਹੁੰਚੀ ਪੁਲਿਸ




ਜੇਲ੍ਹ ਮੰਤਰੀ ਵੀ ਰਹਿ ਚੁੱਕੇ:
ਹਰਜੋਤ ਬੈਂਸ ਦੀ ਲਾੜੀ ਡਾ. ਜੋਤੀ ਯਾਦਵ 2019 ਬੈਚ ਦੀ ਭਾਰਤੀ ਪੁਲਿਸ ਸੇਵਾ (IPS) ਅਧਿਕਾਰੀ ਹੈ। ਉਸਦਾ ਪਰਿਵਾਰ ਗੁਰੂਗ੍ਰਾਮ ਵਿੱਚ ਰਹਿੰਦਾ ਹੈ। ਜੋਤੀ ਯਾਦਵ, ਜੋ ਕਿ ਲੁਧਿਆਣਾ ਵਿੱਚ ਏਸੀਪੀ ਸਨ, ਇਸ ਸਮੇਂ ਮਾਨਸਾ ਵਿੱਚ ਐਸਪੀ ਹੈੱਡਕੁਆਰਟਰ ਵਜੋਂ ਤਾਇਨਾਤ ਹਨ। ਹਰਜੋਤ ਸਿੰਘ ਬੈਂਸ ਰੋਪੜ ਜ਼ਿਲ੍ਹੇ ਦੀ ਆਨੰਦਪੁਰ ਸਾਹਿਬ ਸੀਟ ਤੋਂ ਵਿਧਾਇਕ ਹਨ। ਉਹ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਵਿੱਚ ਸਿੱਖਿਆ ਵਿਭਾਗ ਨੂੰ ਸੰਭਾਲ ਰਹੇ ਹਨ। ਸਿੱਖਿਆ ਵਿਭਾਗ ਤੋਂ Bains ਜੇਲ੍ਹ ਮੰਤਰੀ ਵੀ ਰਹਿ ਚੁੱਕੇ ਹਨ। ਪੇਸ਼ੇ ਤੋਂ ਵਕੀਲ ਬੈਂਸ ਨੇ ਬੀ.ਏ. ਐਲਐਲਬੀ (ਆਨਰਜ਼) ਕੀਤੀ। 2017 ਵਿੱਚ ਬੈਂਸ ਨੇ ਲੁਧਿਆਣਾ ਜ਼ਿਲ੍ਹੇ ਦੀ ਸਾਹਨੇਵਾਲ ਸੀਟ ਤੋਂ ਵਿਧਾਨ ਸਭਾ ਚੋਣ ਲੜੀ ਸੀ, ਪਰ ਹਾਰ ਗਏ ਸਨ। 2022 ਦੀਆਂ ਚੋਣਾਂ ਵਿੱਚ ਰੋਪੜ ਜ਼ਿਲ੍ਹੇ ਦੇ ਸਭਾ ਸਪੀਕਰ ਰਾਣਾ ਨੇ ਕੇਪੀ ਸਿੰਘ ਨੂੰ 45,780 ਵੋਟਾਂ ਨਾਲ ਹਰਾਇਆ ਸੀ।


ਕਈ ਸਿਆਸੀ ਹਸਤੀਆਂ ਸ਼ਾਮਲ ਹੋਣਗੀਆਂ :ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਵਿਆਹ ਵਿੱਚ ਕਈ ਸਿਆਸੀ ਹਸਤੀਆਂ ਸ਼ਿਰਕਤ ਕਰਨਗੀਆਂ। 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੂਰੇ ਪਰਿਵਾਰ ਨਾਲ ਪਹੁੰਚਣ ਦੀ ਉਮੀਦ ਹੈ। ਬੈਂਸ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਕਰੀਬੀ ਰਹੇ ਹਨ। ਸਿਸੋਦੀਆ ਖੁਦ ਇਸ ਸਮੇਂ ਜੇਲ੍ਹ ਵਿੱਚ ਹਨ ਪਰ ਉਨ੍ਹਾਂ ਦਾ ਪਰਿਵਾਰ ਬੈਂਸ ਦੇ ਵਿਆਹ ਵਿੱਚ ਸ਼ਾਮਲ ਹੋ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਹੋਰ ਮੰਤਰੀ ਵੀ ਉਨ੍ਹਾਂ ਦੇ ਵਿਆਹ 'ਚ ਸ਼ਾਮਲ ਹੋਣਗੇ। ਇਸ ਸਬੰਧੀ ਜ਼ਿਲ੍ਹਾ ਰੋਪੜ ਪ੍ਰਸ਼ਾਸਨ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਸ਼ੁਰੂ ਕਰ ਦਿੱਤੇ ਹਨ।



ਮਨੀਸ਼ ਸਿਸੋਦੀਆ ਦੇ ਕਰੀਬੀ: ਇਸ ਤੋਂ ਪਹਿਲਾਂ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ (ਆਪ) ਦੇ ਕਈ ਵਿਧਾਇਕਾਂ ਨੇ ਇੱਕ ਸਾਲ ਵਿੱਚ ਹੀ ਵਿਆਹ ਕਰਵਾ ਲਿਆ। ਭਗਵੰਤ ਮਾਨ ਤੋਂ ਇਲਾਵਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਾਰਜ ਅਤੇ ਫਿਰੋਜ਼ਪੁਰ ਤੋਂ ਵਿਧਾਇਕ ਰਣਵੀਰ ਸਿੰਘ ਭੁੱਲਰ ਦਾ ਨਾਂ ਵੀ 'ਆਪ' ਵਿਧਾਇਕਾਂ ਦੀ ਸੂਚੀ 'ਚ ਸ਼ਾਮਲ ਹੈ, ਜਿਨ੍ਹਾਂ ਨੇ ਵਿਆਹ ਕਰਵਾਇਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਵਿਆਹ ਵਿੱਚ ਕਈ ਸਿਆਸੀ ਹਸਤੀਆਂ ਸ਼ਿਰਕਤ ਕਰਨਗੀਆਂ। 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੂਰੇ ਪਰਿਵਾਰ ਨਾਲ ਪਹੁੰਚਣ ਦੀ ਉਮੀਦ ਹੈ। ਬੈਂਸ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਕਰੀਬੀ ਰਹੇ ਹਨ। ਸਿਸੋਦੀਆ ਖੁਦ ਇਸ ਸਮੇਂ ਜੇਲ੍ਹ ਵਿੱਚ ਹਨ ਪਰ ਉਨ੍ਹਾਂ ਦਾ ਪਰਿਵਾਰ ਬੈਂਸ ਦੇ ਵਿਆਹ ਵਿੱਚ ਸ਼ਾਮਲ ਹੋ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਹੋਰ ਮੰਤਰੀ ਵੀ ਉਨ੍ਹਾਂ ਦੇ ਵਿਆਹ 'ਚ ਸ਼ਾਮਲ ਹੋਣਗੇ। ਇਸ ਸਬੰਧੀ ਜ਼ਿਲ੍ਹਾ ਰੋਪੜ ਪ੍ਰਸ਼ਾਸਨ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਸ਼ੁਰੂ ਕਰ ਦਿੱਤੇ ਹਨ।

ABOUT THE AUTHOR

...view details