ਪੰਜਾਬ

punjab

ETV Bharat / state

ਮੰਤਰੀਆਂ ਨੇ ਮੁੱਖ ਸਕੱਤਰ ਖਿਲਾਫ ਸ਼ਿਕਾਇਤ ਦਾ ਮਾਮਲਾ ਮੁੱਖ ਮੰਤਰੀ 'ਤੇ ਛੱਡਿਆ - alcohol policy punjab

ਕੋਵਿਡ-19 ਸੰਕਟ ਅਤੇ ਲੰਬੇ ਸਮੇਂ ਤੋਂ ਲਗਾਏ ਲੌਕਡਾਊਨ ਕਾਰਨ ਸ਼ਰਾਬ ਕਾਰੋਬਾਰ ਉਤੇ ਪਏ ਅਸਰ ਦੀ ਰੌਸ਼ਨੀ ਵਿੱਚ ਸੂਬੇ ਦੀ ਆਬਾਕਾਰੀ ਨੀਤੀ ਵਿੱਚ ਸੋਧ ਦੇ ਮਾਮਲੇ ਉਤੇ ਅਗਲੇਰੀ ਕਾਰਵਾਈ ਕਰਨ ਲਈ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਇਸ ਫੈਸਲੇ ਮੁੱਖ ਮੰਤਰੀ 'ਤੇ ਛੱਡ ਦਿੱਤਾ।

The ministers left the matter of complaint against the Chief Secretary to the Chief Minister
ਮੰਤਰੀਆਂ ਨੇ ਮੁੱਖ ਸਕੱਤਰ ਖਿਲਾਫ ਸ਼ਿਕਾਇਤ ਦਾ ਮਾਮਲਾ ਮੁੱਖ ਮੰਤਰੀ 'ਤੇ ਛੱਡਿਆ

By

Published : May 11, 2020, 11:57 PM IST

ਚੰਡੀਗੜ: ਆਬਕਾਰੀ ਨੀਤੀ ਉੱਤੇ ਵਿਚਾਰ ਵਟਾਂਦਰੇ ਲਈ ਹੋਈ ਮੰਤਰੀ ਮੰਡਲ ਦੀ ਬੈਠਕ ਵਿੱਚ ਸਾਰੇ ਮੰਤਰੀਆਂ ਦੀ ਇਸ ਗੱਲ 'ਤੇ ਸਹਿਮਤੀ ਬਣੀ ਕਿ ਸ਼ਰਾਬ ਦੇ ਲਾਇਸੈਂਸ ਧਾਰਕਾਂ ਦੀ ਚਿੰਤਾ ਦੂਰ ਕਰਨ ਲਈ ਸੂਬੇ ਦੇ ਵਡੇਰੇ ਹਿੱਤ ਵਿੱਚ ਕੋਈ ਵੀ ਫੈਸਲਾ ਲੈਣ ਦਾ ਅਧਿਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਛੱਡ ਦੇਣਾ ਚਾਹੀਦਾ ਹੈ।

ਸ਼ਰਾਬ ਦੀ ਹੋਮ ਡਲਿਵਰੀ ਬਾਰੇ ਮਾਮਲਾ ਵਿਚਾਰਿਆ ਗਿਆ ਪਰ ਕੁੱਝ ਮੰਤਰੀਆਂ ਨੇ ਇਸ ਬਾਰੇ ਆਪਣੇ ਖਦਸ਼ੇ ਜ਼ਾਹਰ ਕੀਤੇ। ਇਸ ਮਾਮਲੇ ਬਾਰੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ। ਮੁੱਖ ਮੰਤਰੀ ਵੱਲੋਂ ਇਸ ਮਾਮਲੇ 'ਤੇ ਅਗਲੇ ਕੁੱਝ ਦਿਨਾਂ ਵਿੱਚ ਫੈਸਲਾ ਲੈਣ ਦੀ ਸੰਭਾਵਨਾ ਹੈ।

ਇਸ ਤੋਂ ਪਹਿਲਾਂ ਮੀਟਿੰਗ ਦੀ ਸ਼ੁਰੂਆਤ ਵਿੱਚ ਮੁੱਖ ਮੰਤਰੀ ਨੇ ਮੰਤਰੀਆਂ ਨੂੰ ਕਿਹਾ ਕਿ ਕੁੱਝ ਮੰਤਰੀਆਂ ਵੱਲੋਂ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਖਿਲਾਫ ਸ਼ਿਕਾਇਤ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਇਤਫਾਕਨ ਮੁੱਖ ਸਕੱਤਰ ਨੇ ਅੱਜ ਮੁੱਖ ਮੰਤਰੀ ਦੀ ਆਗਿਆ ਨਾਲ ਅੱਧੇ ਦਿਨ ਦੀ ਛੁੱਟੀ ਲਈ ਸੀ ਅਤੇ ਉਹ ਅੱਜ ਦੀ ਮੀਟਿੰਗ ਵਿੱਚ ਹਾਜ਼ਰ ਨਹੀਂ ਸਨ।

ਮਨਪ੍ਰੀਤ ਸਿੰਘ ਬਾਦਲ ਅਤੇ ਚਰਨਜੀਤ ਸਿੰਘ ਚੰਨੀ ਨੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮੁੱਦਾ ਚੁੱਕਦਿਆਂ ਮੁੱਖ ਸਕੱਤਰ ਦੇ ਵਿਵਹਾਰ 'ਤੇ ਨਾਖੁਸ਼ੀ ਜ਼ਾਹਰ ਕਰਦਿਆਂ ਪੂਰੀ ਤਰ੍ਹਾਂ ਅਣ-ਉਚਿੱਤ ਅਤੇ ਨਾਪ੍ਰਵਾਨਯੋਗ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਮੰਤਰੀਆਂ ਦੇ ਖਦਸ਼ਿਆਂ ਤੋਂ ਭਲੀਭਾਂਤ ਜਾਣੂੰ ਹਨ ਅਤੇ ਉਹ ਇਸ ਮਾਮਲੇ ਨੂੰ ਦੇਖਣਗੇ ਜਿਸ ਤੋਂ ਬਾਅਦ ਨਰਾਜ਼ ਮੰਤਰੀਆਂ ਨੇ ਸਾਰਾ ਮਾਮਲਾ ਮੁੱਖ ਮੰਤਰੀ 'ਤੇ ਛੱਡ ਦਿੱਤਾ।

ABOUT THE AUTHOR

...view details