ਚੰਡੀਗੜ੍ਹ: ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 987 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 24 ਮਰੀਜ਼ਾਂ ਦੀ ਮੌਤ ਹੋਈ ਹੈ। ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 23,903 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 7,998 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 586 ਲੋਕਾਂ ਦੀ ਮੌਤ ਹੋਈ ਹੈ।
ਪੰਜਾਬ 'ਚ ਅੱਜ ਕੋਰੋਨਾ ਦੇ 987 ਨਵੇਂ ਮਾਮਲੇ ਆਏ ਸਾਹਮਣੇ, 24 ਮੌਤਾਂ - ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 987 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 23, 903 ਹੋ ਗਈ ਹੈ।
ਐਤਵਾਰ ਨੂੰ ਜੋ ਨਵੇਂ 987 ਮਾਮਲੇ ਆਏ ਹਨ, ਉਨ੍ਹਾਂ ਵਿੱਚ 316 ਲੁਧਿਆਣਾ, 79 ਜਲੰਧਰ, 76 ਅੰਮ੍ਰਿਤਸਰ, 204 ਪਟਿਆਲਾ, 20 ਸੰਗਰੂਰ, 12 ਮੋਹਾਲੀ, 8 ਹੁਸ਼ਿਆਰਪੁਰ, 29 ਗੁਰਦਾਸਪੁਰ, 16 ਫਿਰੋਜ਼ਪੁਰ, 7 ਪਠਾਨਕੋਟ, 6 ਤਰਨਤਾਰਨ, 41 ਬਠਿੰਡਾ, 37 ਫ਼ਤਿਹਗੜ੍ਹ ਸਾਹਿਬ, 59 ਮੋਗਾ, 22 ਐੱਸਬੀਐੱਸ ਨਗਰ, 12 ਕਪੂਰਥਲਾ, 18 ਰੋਪੜ, 5 ਮੁਕਤਸਰ, 14 ਬਰਨਾਲਾ, 6 ਮਾਨਸਾ ਸ਼ਾਮਲ ਹਨ।
ਜੇਕਰ ਰਾਹਤ ਦੀ ਗੱਲ ਕਰੀਏ ਤਾਂ ਇਨ੍ਹਾਂ 23,903 ਮਰੀਜ਼ਾਂ ਵਿੱਚੋਂ 15,319 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਸੂਬੇ ਵਿੱਚ ਕੋਵਿਡ-19 ਦੇ 7,998 ਐਕਟਿਵ ਮਾਮਲੇ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 6,72,761 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।