ਚੰਡੀਗੜ੍ਹ:ਪੰਜਾਬ ਵਿੱਚ ਪੰਚਾਇਤਾਂ ਨੂੰ ਭੰਗ ਸਮੇਂ ਤੋਂ ਪਹਿਲਾਂ ਕਰਨ ਦੇ ਮਾਮਲੇ ਵਿੱਚ ਸੂਬਾ ਸਰਕਾਰ ਨੇ ਇਸ ਵਿਭਾਗ ਨਾਲ ਸਬੰਧਿਤ ਦੋ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ ਮੁਅੱਤਲ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਧੀਰੇਂਦਰ ਤਿਵਾੜੀ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਮੁਅੱਤਲ ਕਰ ਦਿੱਤਾ ਹੈ।
Dissolution of panchayats: ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਿਸ ਲਏ ਜਾਣ ਮਗਰੋ ਦੋ ਅਫਸਰਾਂ ਉੱਤੇ ਡਿੱਗੀ ਗਾਜ, ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ - ਸੀਨੀਅਰ ਆਈਏਐੱਸ ਅਧਿਆਕਾਰੀ ਮੁਅੱਤਲ
ਪੰਜਾਬ ਸਰਕਾਰ ਵੱਲੋਂ ਸਮੇਂ ਤੋਂ ਪਹਿਲਾਂ ਪੰਚਾਇਤਾਂ ਭੰਗ ਕਰਨ ਦੇ ਫੈਸਲੇ ਨੂੰ ਵਾਪਿਸ ਲਿਆ ਗਿਆ ਹੈ। ਹੁਣ ਇਸ ਤੋਂ ਬਾਅਦ ਦੋ ਸੀਨੀਅਰ ਆਈਏਐੱਸ ਅਧਿਆਕਾਰੀਆਂ ਉੱਤੇ ਗਾਜ ਡਿੱਗੀ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕੰਮ ਦੀ ਨਿਗਰਾਨੀ ਕਰਨ ਵਾਲੇ ਦੋ ਸੀਨੀਅਰ ਆਈਏਐਸ ਅਧਿਕਾਰੀਆਂ ਨੂੰ ਸਰਕਾਰ ਨੇ ਮੁਅੱਤਲ ਕਰ ਦਿੱਤਾ ਹੈ। (Senior IAS officers suspended)
Published : Aug 31, 2023, 10:13 PM IST
|Updated : Sep 1, 2023, 11:16 AM IST
ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ: ਇਸ ਸਬੰਧੀ ਹੁਕਮ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ (Punjab Government Chief Secretary Anurag Verma ) ਨੇ ਜਾਰੀ ਕਰਦਿਆਂ ਦੱਸਿਆ ਕਿ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤ ਧੀਰੇਂਦਰ ਕੁਮਾਰ ਤਿਵਾੜੀ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਆਲ ਇੰਡੀਆ ਸਰਵਿਸਿਜ਼ ਦੇ ਨਿਯਮ 3 (1) ਦੇ ਉਪਬੰਧਾਂ ਦੇ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਇਨ੍ਹਾਂ ਅਧਿਕਾਰੀਆਂ ਦੀ ਮੁਅੱਤਲੀ ਸਮੇਂ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਹੋਵੇਗਾ। ਉਹ ਨਿਯਮਾਂ ਅਨੁਸਾਰ ਗੁਜ਼ਾਰਾ ਭੱਤੇ ਦੇ ਹੱਕਦਾਰ ਹੋਣਗੇ।
- Gangster threat to contractor: ਫਿਰੋਜ਼ਪੁਰ 'ਚ ਗੈਗਸਟਰਾਂ ਦੇ ਰਹੇ ਠੇਕੇਦਾਰਾਂ ਨੂੰ ਧਮਕੀਆਂ, ਸਹਿਮੇ ਹੋਏ ਠੇਕੇਦਾਰ ਨੇ ਲਾਈ ਮਦਦ ਦੀ ਗੁਹਾਰ
- Chapar Mela : ਵਿਵਾਦਾਂ 'ਚ ਮਾਲਵੇ ਦਾ ਸਭ ਤੋਂ ਵੱਡਾ ਛਪਾਰ ਦਾ ਮੇਲਾ, ਪਿੰਡ ਦੀ ਪੰਚਾਇਤ ਤੇ ਆਮ ਆਦਮੀ ਪਾਰਟੀ ਦਾ ਚੇਅਰਮੈਨ ਆਹਮੋ-ਸਾਹਮਣੇ
- Scrap traders upset: ਮੰਡੀ ਗੋਬਿੰਦਗੜ੍ਹ ਦੇ ਸਕਰੈਪ ਵਪਾਰੀ ਜੀਐੱਸਟੀ ਵਿਭਾਗ ਤੋਂ ਪਰੇਸ਼ਾਨ, ਕੰਮ ਬੰਦ ਕਰਕੇ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਕੀਤਾ ਐਲਾਨ
ਪੰਚਾਇਤਾਂ ਨੇ ਵਿਰੋਧ ਕਰਦਿਆਂ ਖੜਕਾਇਆ ਸੀ ਕੋਰਟ ਦਾ ਦਰਵਾਜ਼ਾ: ਦੱਸ ਦਈਏ ਇਸ ਤੋਂ ਪਹਿਲਾਂ ਅੱਜ ਪੰਜਾਬ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਸੀ। ਸੂਬਾ ਸਰਕਾਰ ਅਗਲੇ 1-2 ਦਿਨਾਂ ਵਿੱਚ ਇਸ ਸਬੰਧੀ ਨੋਟੀਫਿਕੇਸ਼ਨ ਵੀ ਵਾਪਸ ਲੈ ਲਵੇਗੀ। ਪੰਚਾਇਤਾਂ ਨੂੰ ਭੰਗ ਕਰਨ ਦੇ ਮਾਮਲੇ 'ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਵਲੋਂ ਸੂਬੇ ਦੇ ਐਡਵੋਕੇਟ ਜਨਰਲ ਵਿਨੋਦ ਘਈ ਰਾਹੀਂ ਹਾਈ ਕੋਰਟ ਨੂੰ ਇਹ ਜਾਣਕਾਰੀ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 10 ਅਗਸਤ 2023 ਨੂੰ ਸਾਰੀਆਂ ਪੰਚਾਇਤਾਂ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਫੈਸਲੇ ਨੂੰ ਲੋਕ ਹਿੱਤ ਵਿੱਚ ਕਿਹਾ ਗਿਆ ਸੀ ਪਰ ਪਟਿਆਲਾ ਸਮੇਤ ਹੋਰਨਾਂ ਜ਼ਿਲ੍ਹਿਆਂ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਸੂਬਾ ਸਰਕਾਰ ਦੇ ਇਸ ਨੋਟੀਫਿਕੇਸ਼ਨ ਨੂੰ ਗੈਰ-ਕਾਨੂੰਨੀ ਅਤੇ ਬੇਇਨਸਾਫੀ ਕਰਾਰ ਦਿੱਤਾ ਗਿਆ ਸੀ।
TAGGED:
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ