ਪੰਜਾਬ

punjab

ETV Bharat / state

ਆਂਗਨਵਾੜੀ ਵਰਕਰਾਂ 'ਤੇ ਹੈਲਪਰਾਂ ਨੂੰ ਵੱਡੀ ਰਾਹਤ, ਸੀਐੱਮ ਮਾਨ ਨੇ ਬਕਾਇਆ ਤਨਖਾਹ ਅਦਾ ਕਰਨ ਲਈ ਰਾਸ਼ੀ ਕੀਤੀ ਜਾਰੀ - ਬਾਲ ਵਿਕਾਸ ਮੰਤਰੀ ਬਲਜੀਤ

ਪੰਜਾਬ ਵਿੱਚ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਤਨਖਾਹਾਂ ਪਿਛਲੇ ਅੱਠ ਮਹੀਨਿਆਂ ਤੋਂ ਜਾਰੀ ਨਹੀਂ ਕੀਤੀਆਂ ਗਈਆਂ ਸਨ। ਹੁਣ ਸੀਐੱਮ ਮਾਨ ਨੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੱਡੀ ਰਾਹਤ ਦਿੰਦਿਆਂ ਬਕਾਇਆ ਤਨਖਾਹਾਂ ਦੇਣ ਲਈ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

The Punjab government ordered the release of arrears of helpers on Anganwadi workers
ਆਂਗਨਵਾੜੀ ਵਰਕਰਾਂ 'ਤੇ ਹੈਲਪਰਾਂ ਨੂੰ ਵੱਡੀ ਰਾਹਤ, ਸੀਐੱਮ ਮਾਨ ਨੇ ਬਕਾਇਆ ਤਨਖਾਹ ਅਦਾ ਕਰਨ ਲਈ ਰਾਸ਼ੀ ਕੀਤੀ ਜਾਰੀ

By

Published : Aug 21, 2023, 7:41 PM IST

ਚੰਡੀਗੜ੍ਹ:ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅੱਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦਫ਼ਤਰ ਵਿਖੇ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ ਕੀਤੇ ਹਨ।

ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਆਦੇਸ਼:ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਵਰਕਰਾਂ ਅਤੇ ਹੈਲਪਰਾਂ ਨੂੰ ਦਰਪੇਸ਼ ਮੁਸ਼ਕਲਾਂ ਦੂਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਾਲ ਕੌਂਸਲ ਵੱਲੋਂ ਚਲਾਏ ਜਾ ਰਹੇ ਤਿੰਨ ਬਲਾਕਾਂ ਬਠਿੰਡਾ, ਤਰਸਿੱਕਾ (ਅੰਮ੍ਰਿਤਸਰ) ਅਤੇ ਸਿੱਧਵਾਂ ਬੇਟ (ਲੁਧਿਆਣਾ) ਵਿਚ ਕੰਮ ਕਰਦੇ ਕਰਮਚਾਰੀਆਂ ਅਤੇ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਸਾਲ ਅਕਤਬੂਰ ਮਹੀਨੇ ਤੋਂ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਇਸ ਲਈ ਰਾਸ਼ੀ ਵੀ ਜਾਰੀ ਕਰ ਦਿੱਤੀ ਗਈ ਹੈ।

ਆਂਗਨਵਾੜੀ ਵਰਕਰਾਂ ਦੇ ਮਸਲਿਆਂ ਉੱਤੇ ਵਿਚਾਰ-ਵਟਾਂਦਰਾ:ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਸੂਬੇ ਵਿੱਚ ਆਂਗਨਵਾੜੀ ਵਰਕਰਾਂ ਦੇ ਮਸਲਿਆਂ ਉੱਤੇ ਵਿਚਾਰ-ਵਟਾਂਦਰਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸੂਬਾ ਸਰਕਾਰ ਇਨ੍ਹਾਂ ਦੀ ਭਲਾਈ ਲਈ ਵੱਡੇ ਫੈਸਲੇ ਲਵੇਗੀ ਤਾਂ ਕਿ ਇਨ੍ਹਾਂ ਨੂੰ ਆਪਣੀਆਂ ਸੇਵਾਵਾਂ ਨਿਭਾਉਣ ਵਿਚ ਕੋਈ ਸਮੱਸਿਆ ਨਾ ਆਵੇ। ਮੁੱਖ ਮੰਤਰੀ ਨੇ ਵਿਭਾਗ ਪਾਸੋਂ ਭਲਾਈ ਸਕੀਮਾਂ ਤੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਵੀ ਵਿਸਥਾਰ ਵਿੱਚ ਜਾਣਕਾਰੀ ਹਾਸਲ ਕੀਤੀ। ਮੀਟਿੰਗ ਵਿਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਦੱਸ ਦਈਏ ਆਂਗਨਵਾੜੀ ਵਰਕਰਾਂ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਦੇ ਘਰ ਦਾ ਘਿਰਾਓ ਕਰਕੇ ਬਕਾਇਆ ਮਾਣ ਭੱਤੇ ਅਤੇ ਹੋਰ ਮੰਗਾਂ ਸਬੰਧੀ ਆਪਣੀ ਗੱਲ ਰੱਖੀ ਸੀ। ਇਸ ਤੋਂ ਬਾਅਦ ਮੰਤਰੀ ਬਲਜੀਤ ਕੌਰ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਅਤੇ ਅੱਜ ਇਹ ਭਰੋਸਾ ਸੱਚ ਹੁੰਦਾ ਵਿਖਾਈ ਦਿੱਤਾ ਹੈ।

ABOUT THE AUTHOR

...view details