ਚੰਡੀਗੜ੍ਹ:ਕੈਨੇਡਾ ਵਿੱਚ 700 ਦੇ ਕਰੀਬ ਕੌਮਾਂਤਰੀ ਭਾਰਤੀ ਵਿਦਿਆਰਥੀਆਂ ਨੂੰ ਡਿਪੋਟ ਕੀਤੇ ਜਾਣ ਦਾ ਮਾਮਲਾ ਲਗਾਤਾਰ ਭਖਿਆ ਹੋਇਆ। ਇਸ ਮਾਮਲੇ ਦਾ ਵਿਰੋਧ ਕਰਦਿਆਂ ਵੱਡੀ ਗਿਣਤੀ ਵਿੱਚ ਭਾਰਤੀ ਅਤੇ ਜ਼ਿਆਦਤਰ ਪੰਜਾਬੀ ਭਾਈਚਾਰਾ ਕੈਨੇਡਾ ਦੇ ਸ਼ਹਿਰ ਮਿਸੀਗਾਗਾ ਵਿੱਚ ਧਰਨਾ ਦੇ ਕੇ ਆਪਣਾ ਰੋਸ ਜਤਾ ਰਿਹਾ ਹੈ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਲੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ 700 ਦੇ ਕਰੀਬ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਇਕ ਪੱਤਰ ਲਿਖਿਆ ਹੈ।
ਕੈਨੇਡਾ ਤੋਂ ਵਿਦਿਆਰਥੀ ਡਿਪੋਟ ਕੀਤੇ ਜਾਣ ਦਾ ਮਾਮਲਾ, ਕੁਲਦੀਪ ਧਾਲੀਵਾਲ ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਲਿਖਿਆ ਪੱਤਰ - Rogue travel agent
ਕੈਨੇਡਾ ਤੋਂ ਡਿਪੋਟ ਕੀਤੇ ਗਏ 700 ਵਿਦਿਆਰਥੀਆਂ ਦੇ ਮਾਮਲੇ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ਕਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਤੋਂ ਵਿਦਿਆਰਥੀ ਨੂੰ ਵਰਕ ਪਰਮਿਟ ਦਿਵਾਉਣ ਲਈ ਚਾਰਾਜੋਈ ਸ਼ੁਰੂ ਕਰ ਦਿੱਤੀ ਗਈ ਹੈ।

ਠੱਗ ਟਰੈਵਲ ਏਜੰਟ:ਕਾਬਿਲੇਗੌਰ ਹੈ ਕਿ ਕਿਸੇ ਠੱਗ ਟਰੈਵਲ ਏਜੰਟ ਰਾਹੀਂ ਇਹ ਵਿਦਿਆਰਥੀ ਕੈਨੇਡਾ ਦੇ ਗਲਤ ਕਾਲਜਾਂ ਵਿੱਚ ਫਸੇ ਹੋਏ ਹਨ ਅਤੇ ਉਨ੍ਹਾਂ ਦੀ ਵਤਨ ਵਾਪਸੀ ਰੋਕਣ ਲਈ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਤੋਂ ਵਰਕ ਪਰਮਿਟ ਦਿਵਾਉਣ ਲਈ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੈਂ ਉਨ੍ਹਾਂ ਕੋਲੋਂ ਮਿਲਣ ਲਈ ਸਮੇਂ ਦੀ ਮੰਗ ਵੀ ਕੀਤੀ ਹੈ ਤਾਂ ਜੋ ਸਾਰਾ ਮਾਮਲਾ ਨਿੱਜੀ ਤੌਰ ਉੱਤੇ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾ ਸਕੇ। ਕੁਲਦੀਪ ਸਿੰਘ ਧਾਲੀਵਾਲ ਨੇ ਇਹ ਵੀ ਮੰਗ ਕੀਤੀ ਹੈ ਕਿ ਠੱਗ ਟਰੈਵਲ ਏਜੰਟ ਜੋ ਪੰਜਾਬ ਤੋਂ ਬਾਹਰ ਦਾ ਵਾਸੀ ਹੈ ਉਸ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਸਰਕਾਰ ਦਾ ਸਾਥ ਦੇਣ।
- ਅਸ਼ਲੀਲ ਵੀਡੀਓਜ਼, ਮਾਨ ਦੇ ਮੰਤਰੀ ਕਟਾਰੂਚੱਕ ਦੀਆਂ ਵਧੀਆਂ ਮੁਸ਼ਕਿਲਾਂ, ਤੀਜਾ ਨੋਟਿਸ ਜਾਰੀ, 12 ਨੂੰ ਦੇਣੀ ਪਵੇਗੀ ਰਿਪੋਰਟ
- ਨੌਜਵਾਨ ਉੱਤੇ ਫਰਜ਼ੀ ਮਾਮਲਾ ਦਰਜ ਕਰਵਾਉਣ ਵਾਲੇ ਖ਼ਿਲਾਫ਼ ਪੁਲਿਸ ਦਾ ਐਕਸ਼ਨ, ਗ੍ਰਿਫ਼ਤਾਰ ਕਰਨ ਵਾਲੇ ਪੁਲਿਸ ਮੁਲਾਜ਼ਮ ਉੱਤੇ ਵੀ ਕਾਰਵਾਈ
- Illegal Mining: ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਭਾਜਪਾ ਦੀ ਮਹਿਲਾ ਆਗੂ ਨੇ 'ਆਪ' ਤੇ ਕਾਂਗਰਸ 'ਤੇ ਲਾਏ ਗੰਭੀਰ ਇਲਜ਼ਾਮ
ਕਾਨੂੰਨ ਸਖਤ: ਧਾਲੀਵਾਲ ਨੇ ਕਿਹਾ ਕਿ ਮਨੁੱਖੀ ਤਸਕਰੀ ਸਬੰਧੀ ਅਜਿਹੀਆਂ ਘਟਨਾਵਾਂ ਨਾ ਵਾਪਰਨ, ਇਸ ਲਈ ਦੇਸ਼ ਦੇ ਕਾਨੂੰਨ ਸਖਤ ਹੋਣੇ ਚਾਹੀਦੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਦੇਸ਼ ਵਿਚ ਜਾਣ ਤੋਂ ਪਹਿਲਾਂ ਜਾਂ ਵਿਦਿਆਰਥੀਆਂ ਨੂੰ ਭੇਜਣ ਤੋਂ ਪਹਿਲਾਂ ਸਬੰਧਿਤ ਕਾਲਜ ਦੇ ਵੇਰਵੇ ਅਤੇ ਟਰੈਵਲ ਏਜੰਟ (ਜੇਕਰ ਕਿਸੇ ਏਜੰਟ ਰਾਹੀਂ ਜਾ ਰਹੇ ਹੋ) ਦਾ ਰਿਕਾਰਡ ਜ਼ਰੂਰ ਚੈਕ ਕਰਨ। ਧਾਲੀਵਾਲ ਨੇ ਇਹ ਵੀ ਦੱਸਿਆ ਕਿ ਇੰਡੋਨੇਸ਼ੀਆ ਵਿੱਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦਾ ਕੇਸ 26 ਜੂਨ ਤੋਂ ਮੁੜ ਸ਼ੁਰੂ ਹੋ ਰਿਹਾ ਹੈ ਅਤੇ ਆਸ ਹੈ ਕਿ ਇਸ ਕੇਸ ਵਿੱਚੋਂ ਦੋਵੇਂ ਨੌਜਵਾਨ ਬਰੀ ਹੋਣਗੇ। ਉਨ੍ਹਾਂ ਦੱਸਿਆ ਕਿ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਸਬੰਧੀ ਸੂਚਨਾ ਬੀਤੇ ਦਿਨੀਂ ਪੰਜਾਬ ਸਰਕਾਰ ਨਾਲ ਜਾਣਕਾਰੀ ਸਾਂਝੀ ਕੀਤੀ ਸੀ ।