ਚੰਡੀਗੜ੍ਹ:ਗ੍ਰਿਫ਼ਤਾਰੀ ਦੇ ਡਰ ਤੋਂ ਫਰਾਰ ਚੱਲ ਰਹੇ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ (Former Finance Minister Manpreet Badal ) ਨੂੰ ਅੱਜ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਬਾਅਦ ਉਨ੍ਹਾਂ ਉੱਤੇ ਲਟਕ ਰਹੀ ਗ੍ਰਿਫ਼ਤਾਰੀ ਦੀ ਤਲਵਾਰ ਵੀ ਹੁਣ ਹਟ ਚੁੱਕੀ ਹੈ। ਦੱਸ ਦਈਏ ਪਿਛਲੇ ਦਿਨੀ ਬਠਿੰਡਾ ਅਦਾਲਤ ਨੇ ਪਿਛਲੇ ਮਹੀਨੇ ਮਨਪ੍ਰੀਤ ਬਾਦਲ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦੇ ਖਿਲਾਫ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ।
Manpreet Badal got interim bail: ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ, ਗ੍ਰਿਫ਼ਤਾਰੀ ਦੇ ਡਰ ਤੋਂ ਚੱਲ ਰਹੇ ਨੇ ਫਰਾਰ - ਪੰਜਾਬ ਹਰਿਆਣਾ ਹਾਈਕੋਰਟ
ਪਲਾਟ ਅਲਾਟਮੈਂਟ ਘੁਟਾਲੇ (Plot allotment scam) ਮਾਮਲੇ ਵਿੱਚ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਐੱਫਆਈਆਰ ਦਰਜ ਹੋਣ ਮਗਰੋਂ ਵਿਜੀਲੈਂਸ ਵੱਲੋਂ ਉਨ੍ਹਾਂ ਦੀ ਭਾਲ ਗ੍ਰਿਫ਼ਤਾਰੀ ਲਈ ਲਗਾਤਾਰ ਕੀਤੀ ਜਾ ਰਹੀ ਹੈ। ਇਸ ਵਿਚਾਲੇ ਪੰਜਾਬ-ਹਰਿਆਣਾ ਹਾਈਕੋਰਟ ਨੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਅਗਾਊਂ ਜਮਾਨਤ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
Published : Oct 16, 2023, 3:02 PM IST
ਪਹਿਲਾਂ ਹੋਈ ਸੀ ਜ਼ਮਾਨਤ ਅਰਜ਼ੀ ਰੱਦ: ਇਸ ਤੋਂ ਪਹਿਲਾਂ ਬਠਿੰਡਾ ਵਿਖੇ ਪਲਾਟ ਖਰੀਦੋ-ਫਰੋਖਤ ਮਾਮਲੇ (Plot purchase sale matter) ਵਿੱਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਅਰਜੀ ਬਠਿੰਡਾ ਸੈਸ਼ਨ ਕੋਰਟ ਨੇ ਰੱਦ ਕਰ ਦਿੱਤੀ ਸੀ । ਮਨਪ੍ਰੀਤ ਬਾਦਲ ਦੇ ਵਕੀਲ ਨੇ ਕਿਹਾ ਸੀ ਕਿ ਸਰਕਾਰ ਦੇ ਨੁਕਸਾਨ ਦਾ 50% ਜਮ੍ਹਾਂ ਕਰਾਉਣ ਦੀ ਤਜਵੀਜ ਰੱਖੀ ਗਈ ਸੀ। ਇਸ ਦੌਰਾਨ ਜ਼ਮਾਨਤ ਦੇਣ ਲਈ ਵਕੀਲ ਸੁਖਦੀਪ ਸਿੰਘ ਭਿੰਡਰ ਵੱਲੋਂ ਅਦਾਲਤ ਅੱਗੇ ਸਰਕਾਰ ਦੇ 65 ਲੱਖ ਰੁਪਏ ਦੇ ਹੋਏ ਨੁਕਸਾਨ ਵੱਜੋਂ 50 ਪ੍ਰਤੀਸ਼ਤ ਲਗਭਗ ਸਾਢੇ 32 ਲੱਖ ਰੁਪਏ ਦੇ ਬਾਊਂਡ ਭਰਨ ਦੀ ਤਜਵੀਜ਼ ਰੱਖੀ ਗਈ ਸੀ। ਸਾਰੀਆਂ ਤਜਵੀਜ਼ਾਂ ਸੁਣਨ ਤੋਂ ਬਾਅਦ ਡਾਕਟਰ ਰਾਮ ਕੁਮਾਰ ਸਿੰਗਲਾ ਦੀ ਅਦਾਲਤ ਵੱਲੋਂ ਫੈਸਲਾ ਸੁਣਾਉਂਦੇ ਹੋਏ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਗਿਆ ਸੀ।
- Army Statement On Agniveer: ਅਗਨੀਵੀਰ ਗਾਰਡ ਆਫ਼ ਆਨਰ ਉੱਤੇ ਬੋਲੀ ਭਾਰਤੀ ਫੌਜ, ਅੰਮ੍ਰਿਤਪਾਲ ਨੇ ਕੀਤੀ ਖੁਦਕੁਸ਼ੀ, ਇਸ ਲਈ ਨਹੀਂ ਦਿੱਤਾ ਸਨਮਾਨ
- Mohali Triple Murder: ਮੋਹਾਲੀ ਤਿਹਰੇ ਕਤਲਕਾਂਡ 'ਚ ਮਾਰੇ ਗਏ ਪਤੀ-ਪਤਨੀ ਤੇ ਬੱਚੇ ਦਾ ਜੱਦੀ ਪਿੰਡ ਹੋਇਆ ਅੰਤਮ ਸਸਕਾਰ
- Heavy Rain In Haryana: ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਤੇ ਗੜੇਮਾਰੀ, ਕਈ ਘੰਟੇ ਬਿਜਲੀ ਗੁੱਲ
ਗ੍ਰਿਫ਼ਤਾਰੀ ਲਈ ਚੱਲ ਰਹੀ ਸੀ ਛਾਪੇਮਾਰੀ:ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਮਨਪ੍ਰੀਤ ਬਾਦਲ ਦੇ ਵਕੀਲ ਨੇ ਪੰਜਾਬ-ਹਰਿਆਣਾ ਹਾਈਕੋਰਟ (Punjab Haryana High Court) ਦਾ ਦਰਵਾਜ਼ਾ ਖ਼ੜਕਾਇਆ ਅਤੇ ਹੁਣ ਹਾਈਕੋਰਟ ਨੇ ਮਨਪ੍ਰੀਤ ਬਾਦਲ ਦੀਆਂ ਉਮੀਦਾਂ ਨੂੰ ਕਾਇਮ ਰੱਖਦਿਆਂ ਆਖਿਰਕਾਰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ 24 ਸਤੰਬਰ ਨੂੰ ਮਨਪ੍ਰੀਤ ਬਾਦਲ ਖ਼ਿਲਾਫ਼ ਮਾਮਲਾ ਦਰਜ ਹੋਣ ਮਗਰੋਂ ਪੰਜਾਬ ਸਮੇਤ ਗੁਆਢੀ ਸੂਬਿਆਂ ਵਿੱਚ ਉਨ੍ਹਾਂ ਦੀ ਭਾਲ ਲਈ ਵਿਜੀਲੈਂਸ ਦੀਆਂ ਵੱਖ-ਵੱਖ ਟੀਮਾਂ ਨੇ ਜੱਦੋ-ਜਹਿਦ ਕੀਤੀ ਪਰ ਮਨਪ੍ਰੀਤ ਬਾਦਲ ਉਨ੍ਹਾਂ ਦੇ ਹੱਥ ਨਹੀਂ ਆਏ ਅਤੇ ਹੁਣ ਪੰਜਾਬ-ਹਰਿਆਣਾ ਹਾਈਕੋਰਟ ਨੇ ਮਨਪ੍ਰੀਤ ਬਾਦਲ ਨੂੰ ਅਗਾਊਂ ਜ਼ਮਾਨਤ ਦਿੰਦਿਆਂ ਰਾਹਤ ਦੇ ਦਿੱਤੀ।