ਚੰਡੀਗੜ੍ਹ: ਸਾਰੇ ਜੁਡੀਸ਼ੀਅਲ ਕੰਪਲੈਕਸਾਂ ਵਿਖੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜਨਲ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਤਾਂ ਜੋ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਦੇ ਨਾਲ ਨਾਲ ਯਕੀਨੀ ਬਣਾਇਆ ਜਾ ਸਕੇ ਕਿ ਡੋਰ ਫਰੇਮ ਮੈਟਲ ਡਿਟੈਕਟਰ (ਡੀਐਫਐਮਡੀਜ਼) ਸੀ.ਸੀ.ਟੀ.ਵੀ. ਕੈਮਰੇ ਅਤੇ ਲਗਾਏ ਗਏ ਹੋਰ ਸੁਰੱਖਿਆ ਉਪਕਰਨ ਕੰਮ ਕਰਨ ਲਈ ਦਰੁਸਤ ਹਨ।
ਪੁਲਿਸ ਨੇ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਕੀਤੀ ਚੈਕਿੰਗ
ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਜ਼ਿਲ੍ਹਾ ਅਤੇ ਉਪ ਮੰਡਲ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਪੁਲਿਸ ਟੀਮਾਂ ਵੱਲੋਂ 1305 ਸ਼ੱਕੀ ਵਿਅਕਤੀਆਂ ਅਤੇ 2079 ਵਾਹਨਾਂ ਦੀ ਚੈਕਿੰਗ ਵੀ ਕੀਤੀ ਗਈ।
ਪੁਲਿਸ ਜ਼ਿਲ੍ਹਿਆਂ ਵਿੱਚ ਚੈਕਿੰਗ: ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਇਹ ਚੈਕਿੰਗ ਕੀਤੀ ਗਈ। ਸੀਪੀਜ/ਐਸਐਸਪੀਜ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਨਿੱਜੀ ਤੌਰ ‘ਤੇ ਇਸ ਤਲਾਸ਼ੀ ਅਭਿਆਨ ਦੀ ਨਿਗਰਾਨੀ ਕਰਨ ਅਤੇ ਚੈਕਿੰਗ ਕਰਨ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਦਾ ਗਠਨ ਕੀਤਾ ਜਾਵੇ।
- ਨੰਗਲ 'ਚ ਗੈਸ ਲੀਕ ਦੇ ਮਾਮਲੇ ਤੋਂ ਬਾਅਦ ਮੰਤਰੀ ਅਤੇ ਡੀਸੀ ਦੀ ਅਪੀਲ, ਕਿਹਾ- ਪੈਨਿਕ ਨਾ ਕੀਤਾ ਜਾਵੇ ਪੈਦਾ ਸਾਰੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ 'ਚ
- ਕੀ ਸੱਚੀਂ ਹੋਈ ਪੱਤਰਕਾਰ ਨਾਲ ਪੁਲਿਸ ਗ੍ਰਿਫਤ 'ਚ ਵਧੀਕੀ, ਜਿਹੜੇ ਥਾਣੇ ਡੱਕੀ ਪੱਤਰਕਾਰ ਉਸਦੇ ਮੁਣਸ਼ੀ ਨੂੰ ਮਹਿਲਾ ਮੁਲਾਜ਼ਮਾਂ ਦੀ ਗਿਣਤੀ ਦਾ ਇਲਮ ਨਹੀਂ!
- ਬਰਨਾਲਾ ਦਾ ਫ਼ੌਜੀ ਜੰਮੂ ਵਿੱਚ ਸ਼ਹੀਦ, ਪਰਿਵਾਰ ਤੇ ਇਲਾਕੇ 'ਚ ਸੋਗ ਦੀ ਲਹਿਰ
2079 ਵਾਹਨਾਂ ਦੀ ਚੈਕਿੰਗ ਵੀ ਕੀਤੀ:ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਐਸਪੀਜ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਸੂਬੇ ਭਰ ਦੀਆਂ ਲਗਭਗ 64 ਅਦਾਲਤਾਂ ਵਿੱਚ ਚੈਕਿੰਗ ਕੀਤੀ। ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਉਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਦਾਲਤੀ ਕੰਪਲੈਕਸਾਂ ਦੇ ਲਾਗ-ਪਾਸ ਘੁੰਮਦੇ 1305 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਅਤੇ 2079 ਵਾਹਨਾਂ ਦੀ ਚੈਕਿੰਗ ਵੀ ਕੀਤੀ। ਉਨਾਂ ਕਿਹਾ ਕਿ ਇਹ ਚੈਕਿੰਗ ਕਰਨ ਦਾ ਮਕਸਦ ਸੂਬੇ ਦੇ ਜੁਡੀਸ਼ੀਅਲ ਕੰਪਲੈਕਸਾਂ ਵਿਖੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਂਦਿਆਂ ਸਮਾਜ ਵਿਰੋਧੀ ਅਨਸਰਾਂ ‘ਤੇ ਨਕੇਲ ਕੱਸਣਾ ਹੈ ।ਜ਼ਿਕਰਯੋਗ ਹੈ ਕਿ ਸੀਪੀਜ/ਐਸਐਸਪੀਜ ਨੂੰ ਸਮਾਜ ਵਿਰੋਧੀ ਅਨਸਰਾਂ ‘ਤੇ ਨਿਗਰਾਨੀ ਵਧਾਉਣ ਲਈ ਅਜਿਹੀਆਂ ਸੰਵੇਦਨਸ਼ੀਲ ਥਾਵਾਂ ਦੇ ਆਲੇ-ਦੁਆਲੇ ਪੁਲਿਸ ਗਸ਼ਤ ਵਧਾਉਣ ਦੇ ਨਿਰਦੇਸ਼ ਵੀ ਦਿੱਤੇ ਗਏ । ਦੱਸ ਦਈਏ ਬੀਤੇ ਦਿਨੀ ਗੁਰੂ ਕੀ ਨਗਰੀ ਵਿੱਚ ਹੋਏ ਧਮਾਕਿਆਂ ਦੇ ਕਾਰਨ ਅਤੇ ਜਲੰਧਰ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੇ ਕਾਰਨ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਜ਼ਿਆਦਾ ਮਜ਼ਬੂਤ ਕਰ ਦਿੱਤੇ ਗਏ ਸਨ। ਪੰਜਾਬ ਪੁਲਿਸ ਵੱਲੋਂ ਅਪਰੇਸ਼ਨ ਵਿਜਲ ਚਲਾਈਆ ਗਿਆ। ਜਿਸ ਤਹਿਤ ਪੁਲਿਸ ਵੱਲੋਂ ਪੰਜਾਬ ਦੇ ਵਿੱਚ ਜਗ੍ਹਾ ਜਗ੍ਹਾ ਨਾਕਾਬੰਦੀ ਕੀਤੀ ਗਈ । ਪੁਲਿਸ ਦੇ ਵੱਲੋਂ ਸ਼ਹਿਰਾਂ ਵਿੱਚ ਫਲਾਇੰਗ ਮਾਰਚ ਵੀ ਕੱਢੇ ਗਏ।