ਪੰਜਾਬ

punjab

ETV Bharat / state

Campaign against drugs: ਇਸ ਜ਼ਿਲ੍ਹੇ ਦੇ ਪਿੰਡ ਨੂੰ ਐਲਾਨਿਆ ਗਿਆ ਪੂਰੀ ਤਰ੍ਹਾਂ ਨਸ਼ਾ ਮੁਕਤ, ਡੀਜੀਪੀ ਨੇ ਲੋਕਾਂ ਦੇ ਸਾਥ ਲਈ ਕੀਤਾ ਧੰਨਵਾਦ - ਪੰਜ ਜ਼ਿਲ੍ਹਿਆਂ ਵਿੱਚ ਤਲਾਸ਼ੀ ਮੁਹਿੰਮਾਂ ਚਲਾਈਆਂ

ਸ੍ਰੀ ਫਤਹਿਗੜ੍ਹ ਸਾਹਿਬ ਪਿੰਡ ਖਰੌੜੀ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਐਲਾਨ ਦਿੱਤਾ ਗਿਆ ਹੈ। ਪੰਚਾਇਤ ਨੇ ਨਸ਼ਾ ਮੁਕਤ ਐਲਾਨੇ ਜਾਣ ਤੋਂ ਬਾਅਦ ਸਰਪੰਚ ਹਰਪਿੰਦਰ ਸਿੰਘ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਿਸ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਦੀ ਪੰਚਾਇਤ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਇਸ ਜੰਗ ਵਿੱਚ ਪੁਲਿਸ ਦਾ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਹੈ।

The Punjab Police got the support of the people in the campaign against drugs
Campaign against drugs: ਇਸ ਜ਼ਿਲ੍ਹੇ ਦੇ ਪਿੰਡ ਨੂੰ ਐਲਾਨਿਆ ਗਿਆ ਪੂਰੀ ਤਰ੍ਹਾਂ ਨਸ਼ਾ ਮੁਕਤ, ਡੀਜੀਪੀ ਨੇ ਲੋਕਾਂ ਦੇ ਸਾਥ ਲਈ ਕੀਤਾ ਧੰਨਵਾਦ

By

Published : Feb 8, 2023, 2:24 PM IST

ਚੰਡੀਗੜ੍ਹ:ਸ੍ਰੀ ਫਤਹਿਗੜ੍ਹ ਸਾਹਿਬ ਦੇ ਪਿੰਡ ਰੌੜੀ ਨੂੰ ਨਸ਼ਾ ਮੁਕਤ ਐਲਾਨੇ ਜਾਣ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਲੋਕਾਂ ਵੱਲੋਂ ਪੰਜਾਬ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਉਪਰੰਤ ਅੱਜ ਸਾਡੀ ਨਸ਼ਾ ਵਿਰੋਧੀ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ।

ਨੌਜਵਾਨਾਂ ਦੀ ਮਦਦ: ਦੂਜੇ ਪਾਸੇ ਸੀਨੀਅਰ ਪੁਲਿਸ ਕਪਤਾਨ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਸੋਮਵਾਰ ਨੂੰ ਫ਼ਤਹਿਗੜ੍ਹ ਸਾਹਿਬ, ਤਰਨਤਾਰਨ, ਪਠਾਨਕੋਟ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਦਿਹਾਤੀ ਸਮੇਤ ਪੰਜ ਜ਼ਿਲ੍ਹਿਆਂ ਵਿੱਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ ਚਲਾਈਆਂ ਅਤੇ ਨਾਕਾਬੰਦੀਆਂ ਕੀਤੀਆਂ। ਪੁਲਿਸ ਟੀਮਾਂ ਨੇ ਮੁੜ ਵਸੇਬਾ ਕੇਂਦਰਾਂ ਦਾ ਦੌਰਾ ਵੀ ਕੀਤਾ ਤਾਂ ਜੋ ਇਲਾਜ ਅਧੀਨ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਮੁੜ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਮੁੱਖ ਧਾਰਾ ਵਿੱਚ ਵਾਪਸ ਆਉਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਲੋਕਾਂ ਦਾ ਭਰਵਾਂ ਹੁੰਗਾਰਾ: ਡੀਜੀਪੀ ਨੇ ਕਿਹਾ ਕਿ ਪੰਜ ਜ਼ਿਲ੍ਹਿਆਂ ਵਿੱਚ ਚਲਾਏ ਗਏ ਇਸ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਅਤੇ ਵੱਡਾ ਸਮਰਥਨ ਮਿਲਿਆ। ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਵਿਅਕਤੀ ਦੇ ਨਸ਼ਾ ਵੇਚਣ, ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਬਾਰੇ ਪਤਾ ਲੱਗਦਾ ਹੈ ਤਾਂ ਇਸ ਸਬੰਧੀ ਉਹ ਪੁਲਿਸ ਨਾਲ ਜਾਣਕਾਰੀ ਸਾਂਝੀ ਕਰਨ।

ਨਸ਼ਾ ਵਿਰੋਧੀ ਮੁਹਿੰਮ: ਇਸ ਤੋਂ ਇਲਾਵਾ ਮਾਝੇ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖਿਆਲਾ ਵਿਖੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ ਅਤੇ ਇਲਾਜ ਅਧੀਨ ਨੌਜਵਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਵਿੱਚ ਸਨਮਾਨਜਨਕ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਪੁਲਿਸ ਨੇ ਉਹਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਮਨੋਬਲ ਵਧਾਇਆ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਵਾਪਸ ਆਉਣ ਲਈ ਪ੍ਰੇਰਿਤ ਕੀਤਾ ਅਤੇ ਕੁਝ ਸਮਾਂ ਉਨ੍ਹਾਂ ਨਾਲ ਖੇਡਾਂ ਖੇਡਣ ਦੇ ਨਾਲ ਹੀ ਉਨ੍ਹਾਂ ਨੂੰ ਮਠਿਆਈਆਂ ਅਤੇ ਫਲ ਵੀ ਭੇਟ ਕੀਤੇ। ਦੁਆਬੇ ਵਿੱਚ ਹੁਸ਼ਿਆਰਪੁਰ ਪੁਲਿਸ ਨੇ ਪਿੰਡ ਭੁੰਗਰਨੀ ਵਿਖੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ ਚਲਾਉਣ ਸਬੰਧੀ ਕਾਰਵਾਈ ਕਰਦਿਆਂ ਐਨ.ਡੀ.ਪੀ.ਐਸ. ਐਕਟ ਤਹਿਤ ਦੋ ਐਫ.ਆਈ.ਆਰ. ਦਰਜ ਕੀਤੀਆਂ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਨਸ਼ੇ ਦੇ ਆਦੀ 9 ਨੌਜਵਾਨਾਂ ਨੂੰ ਪ੍ਰੇਰਿਤ ਵੀ ਕੀਤਾ ਅਤੇ ਉਨ੍ਹਾਂ ਨੂੰ ਹੁਸ਼ਿਆਰਪੁਰ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਲਈ ਦਾਖਲ ਕਰਵਾਇਆ।

ਇਹ ਵੀ ਪੜ੍ਹੋ:Punjabi Language Board: ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਦੀ ਕਵਾਇਦ ਸ਼ੁਰੂ, ਬੋਰਡ ਲੱਗਣੇ ਸ਼ੁਰੂ

ABOUT THE AUTHOR

...view details